ETV Bharat / state

ਕੋਰੋਨਾ’ ਦੇ ਦੌਰ ’ਚ ‘ਡੇਂਗੂ’ ਤੋਂ ਬਚਾਅ ਬਹੁਤ ਜ਼ਰੂਰੀ : ਡਾ. ਵਿਕਰਾਂਤ ਨਾਗਰਾ

ਜ਼ਿਲ੍ਹਾ ਐਪੀਡੀਮੋੋਲੋਜਿਸਟ ਡਾ. ਵਿਕਰਾਂਤ ਨਾਗਰਾ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਆਖਿਆ ਕਿ ‘ਕੋਰੋਨਾ ਵਾਇਰਸ’ ਮਹਾਂਮਾਰੀ ਦੇ ਦੌਰ ’ਚ ਡੇਂਗੂ ਬੁਖ਼ਾਰ ਫੈਲਾਉਣ ਵਾਲੇ ਮੱਛਰ ਤੋਂ ਵੀ ਬਚਣ ਦੀ ਅਤਿਅੰਤ ਲੋੜ ਹੈ ਕਿਉਂਕਿ ਇਨ੍ਹਾਂ ਮਹੀਨਿਆਂ ਦੌਰਾਨ ਇਹ ਮੱਛਰ ਆਮ ਤੌਰ ’ਤੇ ਪੈਦਾ ਹੁੰਦਾ ਹੈ। ਉਨ੍ਹਾਂ ਕਿਹਾ ਕਿ ਇਸ ਸੰਕਟਮਈ ਸਮੇਂ ਦੋਹਾਂ ਬੀਮਾਰੀਆਂ ਦੇ ਬੁਖ਼ਾਰ ਜਿਹੇ ਲੱਛਣ ਇਕੋ ਜਿਹੇ ਹਨ ਅਤੇ ਦੋਹਾਂ ਬੀਮਾਰੀਆਂ ਦੀ ਇਕੋ ਸਮੇਂ ਲਾਗ ਜੋਖਮ-ਭਰਪੂਰ ਤੇ ਜਾਨਲੇਵਾ ਵੀ ਹੋ ਸਕਦੀ ਹੈ।

ਕੋਰੋਨਾ’ ਦੇ ਦੌਰ ’ਚ ‘ਡੇਂਗੂ’ ਤੋਂ ਬਚਾਅ ਬਹੁਤ ਜ਼ਰੂਰੀ : ਡਾ. ਵਿਕਰਾਂਤ ਨਾਗਰਾ
ਕੋਰੋਨਾ’ ਦੇ ਦੌਰ ’ਚ ‘ਡੇਂਗੂ’ ਤੋਂ ਬਚਾਅ ਬਹੁਤ ਜ਼ਰੂਰੀ : ਡਾ. ਵਿਕਰਾਂਤ ਨਾਗਰਾ
author img

By

Published : May 17, 2021, 9:40 PM IST

ਮੁਹਾਲੀ :ਜ਼ਿਲ੍ਹਾ ਐਪੀਡੀਮੋੋਲੋਜਿਸਟ ਡਾ. ਵਿਕਰਾਂਤ ਨਾਗਰਾ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਆਖਿਆ ਕਿ ‘ਕੋਰੋਨਾ ਵਾਇਰਸ’ ਮਹਾਂਮਾਰੀ ਦੇ ਦੌਰ ’ਚ ਡੇਂਗੂ ਬੁਖ਼ਾਰ ਫੈਲਾਉਣ ਵਾਲੇ ਮੱਛਰ ਤੋਂ ਵੀ ਬਚਣ ਦੀ ਅਤਿਅੰਤ ਲੋੜ ਹੈ ਕਿਉਂਕਿ ਇਨ੍ਹਾਂ ਮਹੀਨਿਆਂ ਦੌਰਾਨ ਇਹ ਮੱਛਰ ਆਮ ਤੌਰ ’ਤੇ ਪੈਦਾ ਹੁੰਦਾ ਹੈ। ਉਨ੍ਹਾਂ ਕਿਹਾ ਕਿ ਇਸ ਸੰਕਟਮਈ ਸਮੇਂ ਦੋਹਾਂ ਬੀਮਾਰੀਆਂ ਦੇ ਬੁਖ਼ਾਰ ਜਿਹੇ ਲੱਛਣ ਇਕੋ ਜਿਹੇ ਹਨ ਅਤੇ ਦੋਹਾਂ ਬੀਮਾਰੀਆਂ ਦੀ ਇਕੋ ਸਮੇਂ ਲਾਗ ਜੋਖਮ-ਭਰਪੂਰ ਤੇ ਜਾਨਲੇਵਾ ਵੀ ਹੋ ਸਕਦੀ ਹੈ।

ਉਨ੍ਹਾਂ ਕਿਹਾ ਕਿ ਲੋਕਾਂ ਨੂੰ ਕੂਲਰਾਂ, ਗਮਲਿਆਂ, ਫ਼ਰਿੱਜਾਂ ਦੀਆਂ ਟਰੇਆਂ, ਪਾਣੀ ਦੀਆਂ ਟੈਂਕੀਆਂ ਆਦਿ ਦੀ ਸਾਫ਼-ਸਫ਼ਾਈ ਕਰਨ ਵਲ ਧਿਆਨ ਦੇਣ ਦੀ ਲੋੜ ਹੈੇ। ਉਨ੍ਹਾਂ ‘ਹਰ ਸ਼ੁੱਕਰਵਾਰ ਨੂੰ ਡਰਾਈ ਡੇਅ’ ਵਜੋਂ ਮਨਾਉਣ ਦੀ ਅਪੀਲ ਵੀ ਦੁਹਰਾਈ।

ਡਾ. ਵਿਕਰਾਂਤ ਨੇ ਕਿਹਾ ਕਿ ਡੇਂਗੂ ਫੈਲਾਉਣ ਵਾਲੇ ਮੱਛਰ ‘ਏਡੀਜ਼ ਅਜਿਪਟੀ’ ਨੂੰ ਘਰਾਂ ਅਤੇ ਅਪਣੇ ਆਲੇ-ਦੁਆਲੇ ਕਿਸੇ ਵੀ ਕੀਮਤ ’ਤੇ ਪੈਦਾ ਨਾ ਹੋਣ ਦਿਤਾ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਡੇਂਗੂ ਇਲਾਜਯੋਗ ਬੀਮਾਰੀ ਹੈ ਅਤੇ ਡੇਂਗੂ ਹੋਣ ’ਤੇ ਬਿਲਕੁਲ ਵੀ ਘਬਰਾਉਣ ਦੀ ਲੋੜ ਨਹੀਂ। ਜੇ ਡੇਂਗੂ ਬੁਖ਼ਾਰ ਹੋਣ ਦਾ ਸ਼ੱਕ ਪੈਂਦਾ ਹੈ ਤਾਂ ਤੁਰੰਤ ਨਜ਼ਦੀਕੀ ਹਸਪਤਾਲ ਜਾ ਕੇ ਜਾਂਚ ਕਰਵਾਈ ਜਾਵੇ। ਸਰਕਾਰੀ ਹਸਪਤਾਲਾਂ ਵਿਚ ਡੇਂਗੂ ਦੀ ਜਾਂਚ ਅਤੇ ਇਲਾਜ ਬਿਲਕੁਲ ਮੁਫ਼ਤ ਹੈ। ਉਨ੍ਹਾਂ ਕਿਹਾ ਕਿ ਜੇ ਲੋਕ ਅਪਣੇ ਘਰ ਅਤੇ ਆਲੇ-ਦੁਆਲੇ ਪਾਣੀ ਖੜ੍ਹਾ ਨਾ ਹੋਣ ਦੇਣ ਤਾਂ ਇਹ ਮੱਛਰ ਪੈਦਾ ਹੀ ਨਹੀਂ ਹੋਵੇਗਾ।
ਬਚਾਅ ਲਈ ਕੀ ਕੀਤਾ ਜਾਵੇ ?
ਡਾ. ਵਿਕਰਾਂਤ ਨਾਗਰਾ ਨੇ ਵਿਸਥਾਰ ਵਿਚ ਜਾਣਕਾਰੀ ਦਿੰਦਿਆਂ ਦਸਿਆ ਕਿ ਡੇਂਗੂ ਬੁਖ਼ਾਰ ਫੈਲਾਉਣ ਵਾਲਾ ਮੱਛਰ ਦਿਨ ਵੇਲੇ ਕੱਟਦਾ ਹੈ ਅਤੇ ਸਾਫ਼ ਪਾਣੀ ਵਿਚ ਪੈਦਾ ਹੁੰਦਾ ਹੈ। ਕਿਸੇ ਵੀ ਜਗ੍ਹਾ ਪਾਣੀ ਖੜ੍ਹਾ ਨਾ ਹੋਣ ਦਿਤਾ ਜਾਵੇ। ਹਫ਼ਤੇ ਵਿਚ ਘੱਟੋ-ਘੱਟ ਇਕ ਵਾਰ ਫ਼ਰਿੱਜਾਂ ਦੀਆਂ ਟਰੇਆਂ, ਕੂਲਰਾਂ ਆਦਿ ਨੂੰ ਖ਼ਾਲੀ ਕਰ ਕੇ ਸੁਕਾਉ। ਘਰਾਂ ਦੇ ਆਲੇ-ਦੁਆਲੇ ਫੁੱਲਾਂ ਦੇ ਗਮਲਿਆਂ, ਟੁੱਟੇ ਭੱਜੇ ਭਾਂਡਿਆਂ ਅਤੇ ਕਿਸੇ ਵੀ ਥਾਂ ਪਾਣੀ ਖੜਾ ਨਾ ਹੋਣ ਦਿਉ। ਪਾਣੀ ਭਰੇ ਭਾਂਡਿਆਂ ਅਤੇ ਟੈਂਕੀਆਂ ਨੂੰ ਚੰਗੀ ਤਰ੍ਹਾਂ ਢੱਕ ਕੇ ਰਖਿਆ ਜਾਵੇ। ਯਕੀਨੀ ਬਣਾਇਆ ਜਾਵੇ ਕਿ ਇਨ੍ਹਾਂ ਵਿਚ ਕਈ ਕਈ ਦਿਨ ਪੁਰਾਣਾ ਪਾਣੀ ਖੜਾ ਨਾ ਹੋਵੇ। ਕੂਲਰ ਚਾਲੂ ਕਰਨ ਤੋਂ ਪਹਿਲਾਂ ਚੰਗੀ ਤਰ੍ਹਾਂ ਧੋ ਕੇ ਸੁਕਾਏ ਜਾਣ। ਅਜਿਹੇ ਕਪੜੇ ਪਾਏ ਜਾਣ ਜਿਨ੍ਹਾਂ ਨਾਲ ਪੂਰਾ ਸਰੀਰ ਖ਼ਾਸਕਰ ਬਾਹਾਂ ਅਤੇ ਲੱਤਾਂ ਢਕੀਆਂ ਰਹਿਣ।

ਡੇਂਗੂ ਬੁਖ਼ਾਰ ਦੇ ਲੱਛਣ
ਡੇਂਗੂ ਇਕ ਬੁਖ਼ਾਰ ਹੈ ਜੋ ਏਡੀਜ਼ ਅਜਿਪਟੀ ਨਾਮ ਦੇ ਮੱਛਰ ਦੇ ਕੱਟਣ ਨਾਲ ਹੁੰਦਾ ਹੈ। ਡੇਂਗੂ ਦੇ ਆਮ ਲੱਛਣਾਂ ਵਿਚ ਤੇਜ਼ ਸਿਰਦਰਦ ਅਤੇ ਤੇਜ਼ ਬੁਖ਼ਾਰ, ਮਾਸਪੇਸ਼ੀਆਂ ਅਤੇ ਜੋੜਾਂ ਵਿਚ ਦਰਦ, ਅੱਖ ਦੇ ਪਿਛਲੇ ਹਿੱਸੇ ਵਿਚ ਦਰਦ, ਹਾਲਤ ਖ਼ਰਾਬ ਹੋਣ ’ਤੇ ਨੱਕ, ਮੂੰਹ ਅਤੇ ਮਸੂੜਿਆਂ ਵਿਚੋਂ ਖ਼ੂਨ ਵਗਣਾ, ਜੀਅ ਕੱਚਾ ਹੋਣਾ ਅਤੇ ਉਲਟੀਆਂ ਆਉਣਾ ਆਦਿ ਸ਼ਾਮਲ ਹਨ। ਡੇਂਗੂ ਫੈਲਾਉਣ ਵਾਲੇ ਮੱਛਰ ਖੜੇ ਸਾਫ਼ ਪਾਣੀ ਵਿਚ ਪਲਦੇ ਹਨ ਜਿਵੇਂ ਕੂਲਰਾਂ, ਪਾਣੀ ਦੀਆਂ ਟੈਕੀਆਂ, ਫੁੱਲਾਂ ਦੇ ਗਮਲਿਆਂ, ਫ਼ਰਿੱਜਾਂ ਪਿੱਛੇ ਲੱਗੀ ਟਰੇਅ, ਟੁੱਟੇ-ਭੱਜੇ/ਸੁੱਟੇ ਭਾਂਡਿਆਂ ਅਤੇ ਟਾਇਰਾਂ ਆਦਿ ਵਿਚ।

ETV Bharat Logo

Copyright © 2024 Ushodaya Enterprises Pvt. Ltd., All Rights Reserved.