ਚੰਡੀਗੜ੍ਹ: ਪੰਜਾਬ ਸ਼ਹਿਰੀ ਵਿਕਾਸ ਅਥਾਰਟੀ (ਪੁੱਡਾ), ਡਾਇਰੈਕਟੋਰੇਟ ਆਫ਼ ਟਾਊਨ ਐਂਡ ਕੰਟਰੀ ਪਲਾਨਿੰਗ ਅਤੇ ਜਲ ਸਰੋਤ ਵਿਭਾਗ ਦੇ ਅਧਿਕਾਰੀਆਂ/ਕਰਮਚਾਰੀਆਂ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਰਾਹਤ ਫ਼ੰਡ ਲਈ 2 ਕਰੋੜ 10 ਲੱਖ 70 ਹਜ਼ਾਰ ਰੁਪਏ ਦਾ ਯੋਗਦਾਨ ਦਿੱਤਾ ਗਿਆ ਹੈ।
![ਪੁੱਡਾ](https://etvbharatimages.akamaized.net/etvbharat/prod-images/img-20200417-wa0052_1704newsroom_1587135798_722.jpg)
ਕੋਰੋਨਾ ਮਹਾਂਮਾਰੀ ਨਾਲ ਲੜਨ ਲਈ ਪੁੱਡਾ ਦੇ ਅਧਿਕਾਰੀਆਂ/ਕਰਮਚਾਰੀਆਂ ਨੇ 45.50 ਲੱਖ ਰੁਪਏ ਅਤੇ ਟਾਊਨ ਐਂਡ ਕੰਟਰੀ ਪਲਾਨਿੰਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ 5.20 ਲੱਖ ਰੁਪਏ ਸੂਬਾ ਸਰਕਾਰ ਦੀ ਸਹਾਇਤਾ ਲਈ ਦਿੱਤੇ ਹਨ। ਜਲ ਸਰੋਤ ਵਿਭਾਗ ਦੇ ਅਧਿਕਾਰੀਆਂ/ਕਰਮਚਾਰੀਆਂ ਨੇ ਕੋਰੋਨਾ ਵਾਇਰਸ ਨਾਲ ਲੜਨ ਲਈ 1.60 ਕਰੋੜ ਰੁਪਏ ਸਹਾਇਤਾ ਵਜੋਂ ਦਿੱਤੇ ਹਨ।
ਘਰ ਉਸਾਰੀ ਤੇ ਸ਼ਹਿਰੀ ਵਿਕਾਸ ਅਤੇ ਜਲ ਸਰੋਤ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਕੋਰੋਨਾ ਵਾਇਰਸ ਵਿਰੁੱਧ ਲੜਨ ਲਈ ਅੱਗੇ ਆਉਣ ਲਈ ਅਧਿਕਾਰੀਆਂ/ਕਰਮਚਾਰੀਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਸੰਕਟ ਸਮੇਂ ਇਨ੍ਹਾਂ ਅਧਿਕਾਰੀਆਂ/ਕਰਮਚਾਰੀਆਂ ਦਾ ਸੂਬੇ ਦੇ ਲੋਕਾਂ ਨਾਲ ਇਕਜੁੱਟਤਾ ਦਰਸਾਉਣਾ ਇੱਕ ਚੰਗਾ ਸੰਕੇਤ ਹੈ।