ਮੋਹਾਲੀ: ਕੋਰੋਨਾ ਵਾਇਰਸ ਮਹਾਂਮਾਰੀ ਦੇ ਵਧਦੇ ਪ੍ਰਕੋਪ ਨੂੰ ਧਿਆਨ ਵਿੱਚ ਰੱਖਦੇ ਹੋਏ ਪੰਜਾਬ ਸਰਕਾਰ ਵੱਲੋਂ 31 ਮਾਰਚ ਤੱਕ ਸਾਰੇ ਸਕੂਲ ਬੰਦ ਕਰਨ ਦੇ ਹੁਕਮ ਤੋਂ ਬਾਅਦ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਲਈਆਂ ਜਾ ਰਹੀਆਂ ਪ੍ਰੀਖਿਆਵਾਂ ਨੂੰ ਵੀ 31 ਮਾਰਚ ਤਕ ਮੁਲਤਵੀ ਕਰ ਦਿੱਤਾ ਗਿਆ ਹੈ ਅਤੇ ਸਾਰੇ ਸਕੂਲਾਂ ਅਤੇ ਕਾਲਜਾਂ ਨੂੰ 31 ਤਕ ਬੰਦ ਰਹਿਣ ਦੇ ਨਿਰਦੇਸ਼ ਦਿੱਤੇ ਗਏ ਹਨ।
ਅਧਿਆਪਕ ਘਰ ਬੈਠ ਕਰਨਗੇ ਕੰਮ
ਉਧਰ ਪ੍ਰੀਖਿਆਵਾਂ ਰੱਦ ਹੋਣ ਕਾਰਨ ਸਕੂਲ ਬੰਦ ਹੋਣ ਕਰਕੇ ਅਧਿਆਪਕਾਂ ਤੇ ਦੂਜੇ ਸਟਾਫ ਮੈਂਬਰ ਆਪਣੇ ਘਰ ਬੈਠ ਕੇ ਵਿਭਾਗ ਦੀਆਂ ਸਮੇਂ ਸਮੇਂ ਸਿਰ ਦਿੱਤੀਆਂ ਗਈਆਂ ਹਦਾਇਤਾਂ ਮੁਤਾਬਕ ਕੰਮ ਕਰਦੇ ਰਹਿਣਗੇ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿੱਖਿਆ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਇਹ ਫੈਸਲਾ ਕਰੋਨਾ ਵਾਇਰਸ (ਕੋਵਿਡ-19) ਦੇ ਖ਼ਤਰੇ ਦੇ ਮੱਦੇਨਜ਼ਰ ਮੁੱਖ ਮੰਤਰੀ ਵੱਲੋਂ ਜਾਰੀ ਨਿਰਦੇਸ਼ਾਂ ਤਹਿਤ ਲਿਆ ਗਿਆ ਹੈ।