ਚੰਡੀਗੜ੍ਹ: ਵਿਜੀਲੈਂਸ ਬਿਊਰੋ ਪੰਜਾਬ ਵੱਲੋਂ 2 ਨਵੰਬਰ ਤੱਕ ਮਨਾਏ ਜਾ ਰਹੇ ਭ੍ਰਿਸ਼ਟਾਚਾਰ ਵਿਰੋਧੀ ਜਾਗਰੂਕਤਾ ਹਫਤੇ ਦੇ ਸਬੰਧ ਵਿੱਚ ਬੁੱਧਵਾਰ ਨੂੰ ਵਿਜੀਲੈਂਸ ਬਿਉਰੋ, ਯੂਨਿਟ ਐਸ.ਏ.ਐਸ. ਨਗਰ ਵੱਲੋਂ ਇੰਸਪੈਕਟਰ ਤੇਜਪਾਲ ਸਿੰਘ ਅਤੇ ਇੰਸਪੈਕਟਰ ਇੰਦਰ ਪਾਲ ਸਿੰਘ ਦੀ ਅਗਵਾਈ ਹੇਠ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ, ਫੇਜ਼ 3ਬੀ1, ਐਸ.ਏ.ਐਸ.ਨਗਰ ਵਿਖੇ ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ ਤਹਿਤ ਬੱਚਿਆਂ ਨੂੰ ਜਾਗਰੂਕ ਕਰਨ ਲਈ ਪ੍ਰੋਗਰਾਮ ਕਰਵਾਇਆ ਗਿਆ।
ਇਸ ਪ੍ਰੋਗਰਾਮ ਵਿੱਚ ਸਕੂਲ ਦੇ ਪ੍ਰਿੰਸੀਪਲ ਡਾ. ਗਿੰਨੀ ਦੁੱਗਲ, ਵਾਈਸ ਪ੍ਰਿੰਸੀਪਲ ਹਰਿੰਦਰ ਕੌਰ, ਸਕੂਲ ਦੇ ਸਟਾਫ ਅਤੇ ਵਿਦਿਆਰਥੀਆਂ ਨੇ ਭਾਗ ਲਿਆ। ਇਸ ਮੌਕੇ ਇੰਸਪੈਕਟਰ ਤੇਜਪਾਲ ਸਿੰਘ ਅਤੇ ਇੰਸਪੈਕਟਰ ਇੰਦਰ ਪਾਲ ਸਿੰਘ ਨੇ ਭ੍ਰਿਸ਼ਟਾਚਾਰ ਖ਼ਿਲਾਫ਼ ਕਾਨੂੰਨਾਂ ਅਤੇ ਇਨ੍ਹਾਂ ਦੀ ਵਰਤੋਂ ਬਾਰੇ ਜਾਗਰੂਕ ਕੀਤਾ ਅਤੇ ਵਿਜੀਲੈਂਸ ਬਿਊਰੋ ਦੀ ਵੈਬਸਾਈਟ ਤੇ ਟੋਲ ਫਰੀ ਨੰਬਰਾਂ ਵਾਲੇ ਪੋਸਟਰ ਵੰਡੇ। ਇਸ ਪ੍ਰੋਗਰਾਮ ਦੌਰਾਨ ਸਕੂਲ ਵਿੱਚ ਵਿਦਿਆਰਥੀਆਂ ਦੇ ਪੇਂਟਿੰਗ ਮੁਕਾਬਲੇ ਕਰਵਾਏ ਗਏ। ਪੇਂਟਿੰਗ ਮੁਕਾਬਲਿਆਂ ਵਿੱਚ ਜੇਤੂ ਵਿਦਿਆਰਥੀਆਂ ਨੂੰ ਇਨਾਮ ਵੰਡੇ ਗਏ।