ETV Bharat / state

ਆਟੋ ਵਿੱਚ ਨਰਸ ਨਾਲ ਜਬਰ-ਜ਼ਨਾਹ ਦੀ ਕੋਸ਼ਿਸ਼, ਦੋ ਮੁਲਜ਼ਮ ਗ੍ਰਿਫ਼ਤਾਰ

author img

By

Published : Dec 15, 2022, 11:03 AM IST

Updated : Dec 16, 2022, 6:41 AM IST

ਮੋਹਾਲੀ ਏਅਰਪੋਰਟ ਰੋਡ 'ਤੇ ਆਟੋ 'ਚ ਨਰਸ ਨਾਲ ਜਬਰ-ਜ਼ਨਾਹ ਦੀ ਕੋਸ਼ਿਸ਼ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮਾਮਲੇ ਵਿੱਚ 2 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਨਰਸ ਨੇ ਕਿਸੇ ਤਰ੍ਹਾਂ ਆਟੋ ਚੋਂ ਛਾਲ ਮਾਰ ਆਪਣੀ ਜਾਨ ਬਚਾਈ।

Rape of a woman Nurse in an auto
Rape of a woman Nurse in an auto
ਆਟੋ ਵਿੱਚ ਔਰਤ ਨਾਲ ਜਬਰ-ਜ਼ਨਾਹ, ਦੋ ਮੁਲਜ਼ਮ ਗ੍ਰਿਫ਼ਤਾਰ

ਮੋਹਾਲੀ: ਪੰਜਾਬ 'ਚ ਚੰਡੀਗੜ੍ਹ ਅਤੇ ਮੋਹਾਲੀ ਨੂੰ ਸਭ ਤੋਂ ਸੁਰੱਖਿਅਤ ਮੰਨਿਆ ਜਾਂਦਾ ਹੈ, ਪਰ ਇੱਥੇ ਮੋਹਾਲੀ ਏਅਰਪੋਰਟ ਰੋਡ 'ਤੋਂ ਅਜਿਹਾ ਮਾਮਲਾ ਸਾਹਮਣੇ ਆਇਆ ਹੈ ਜਿਸ ਤੋਂ ਬਾਅਦ ਇੰਝ ਜਾਪਦਾ ਹੈ ਕਿ ਲੜਕੀਆਂ ਹੁਣ ਇਸ ਸ਼ਹਿਰ ਵਿੱਚ ਵੀ ਸੁਰੱਖਿਅਤ ਨਹੀਂ ਹਨ। ਮੋਹਾਲੀ ਏਅਰਪੋਰਟ ਰੋਡ 'ਤੇ ਆਟੋ 'ਚ ਔਰਤ ਨਾਲ ਜਬਰ-ਜਨਾਹ ਦੀ ਕੋਸ਼ਿਸ਼ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਖਰੜ ਦੀ ਡੀਐਸਪੀ ਰੁਪਿੰਦਰ ਕੌਰ ਸੋਹੀ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਇਸ ਪੂਰੇ ਮਾਮਲੇ 'ਚ ਦੋ ਗ੍ਰਿਫਤਾਰੀਆਂ ਹੋਈਆਂ ਹਨ।

ਆਟੋ ਡਰਾਈਵਰ ਤੇ ਸਾਥੀ ਨੇ ਦਿੱਤਾ ਸ਼ਰਮਨਾਕ ਹਰਕਤ ਨੂੰ ਅੰਜਾਮ: ਖਰੜ ਦੀ ਡੀਐਸਪੀ ਰੁਪਿੰਦਰ ਕੌਰ ਸੋਹੀ ਨੇ ਦੱਸਿਆ ਕਿ 13 ਅਤੇ 14 ਦਸੰਬਰ ਦੀ ਰਾਤ ਨੂੰ ਇੱਕ ਲੜਕੀ ਜੋ ਕਿ ਇੱਕ ਨਿੱਜੀ ਹਸਪਤਾਲ ਵਿੱਚ ਨਰਸ ਵਜੋਂ ਕੰਮ ਕਰਦੀ ਹੈ। ਉਹ ਮੁਹਾਲੀ ਦੇ ਫੇਜ਼ 6 ਤੋਂ ਇੱਕ ਆਟੋ ਵਿੱਚ ਬੈਠੀ ਅਤੇ ਅੱਗੇ ਚੱਲ ਕੇ ਉਸ ਆਟੋ ਵਿੱਚ ਇੱਕ ਹੋਰ ਲੜਕਾ ਬੈਠ ਗਿਆ। ਫਿਰ ਉਹ ਪਿੱਛੇ ਬੈਠ ਗਿਆ ਤੇ ਲੜਕੀ ਨਾਲ ਛੇੜਛਾੜ ਕਰਨ ਲੱਗਾ। ਕੁਝ ਸਮੇਂ ਬਾਅਦ ਦੋਵੇਂ ਲੜਕਿਆਂ ਨੇ ਆਟੋ ਵਿੱਚ ਹੀ ਲੜਕੀ ਨਾਲ ਜਬਰ ਜਨਾਹ ਕਰਨ ਦੀ ਕੋਸ਼ਿਸ਼ ਕੀਤੀ। ਜਦੋਂ ਇਹ ਆਟੋ ਚੰਡੀਗੜ੍ਹ ਤੋਂ ਕੁਰਾਲੀ ਵਾਇਆ ਖਰੜ ਜਾ ਰਿਹਾ ਸੀ, ਤਾਂ ਰਿਆਤ ਬਾਹਰਾ ਯੂਨੀਵਰਸਿਟੀ ਦੇ ਬਾਹਰ ਰਸਤੇ ਵਿੱਚ ਲੜਕੀ ਨੇ ਛਾਲ ਮਾਰ ਕੇ ਆਪਣੀ ਜਾਨ ਤੇ ਇੱਜ਼ਤ ਬਚਾਈ। ਇਸ ਤੋਂ ਬਾਅਦ ਪੁਲਿਸ ਨੂੰ ਇਸ ਸਾਰੀ ਘਟਨਾ ਦਾ ਪਤਾ ਲੱਗਾ।

ਪੁਲਿਸ ਨੇ 12 ਘੰਟਿਆਂ 'ਚ ਸੁਲਝਾਇਆ ਮਾਮਲਾ: ਖਰੜ ਦੀ ਡੀਐਸਪੀ ਰੁਪਿੰਦਰ ਕੌਰ ਸੋਹੀ ਨੇ ਕਿਹਾ ਕਿ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਮੌਕੇ 'ਤੇ ਪਹੁੰਚੀ। ਲੜਕੀ ਦੇ ਬਿਆਨਾਂ 'ਤੇ ਥਾਣਾ ਸਦਰ ਖਰੜ ਵਿਖੇ ਆਈਪੀਸੀ ਦੀ ਧਾਰਾ 376 394 394ਬੀ 342 324 ਅਤੇ 323 504 506 34 ਤਹਿਤ ਮਾਮਲਾ ਦਰਜ ਕਰ ਲਿਆ ਅਤੇ ਪੁਲਿਸ ਨੇ ਡੀਐਸਪੀ ਖਰੜ, ਐਸਐਚਓ ਸੀ.ਆਈ.ਏ ਖਰੜ ਅਤੇ ਹੋਰ ਕਈ ਟੀਮਾਂ ਦਾ ਗਠਨ ਕੀਤਾ ਗਿਆ। ਇਸ ਮਾਮਲੇ ਨੂੰ 12 ਘੰਟਿਆਂ ਵਿੱਚ ਸੁਲਝਾ ਲਿਆ ਗਿਆ। ਦੋਵਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਮਗਰੋਂ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਮਲਕੀਤ ਸਿੰਘ ਉਰਫ਼ ਬੰਟੀ ਵਾਸੀ ਪਿੰਡ ਰਡਿਆਲਾ ਅਤੇ ਮਨਮੋਹਨ ਉਰਫ਼ ਮਨੀ ਵਾਸੀ ਪਿੰਡ ਸਿੰਘਪੁਰਾ ਕੁਰਾਲੀ ਵਜੋਂ ਹੋਈ ਹੈ। ਇਹ ਮਨੀ ਦਾ ਆਟੋ ਸੀ ਜਿਸ ਵਿੱਚ ਇਹ ਘਟਨਾ ਵਾਪਰੀ। ਪੁਲਿਸ ਨੇ ਆਟੋ ਨੂੰ ਵੀ ਜ਼ਬਤ ਕਰ ਲਿਆ ਹੈ।

ਇਹ ਵੀ ਪੜ੍ਹੋ: ਸੀਐਮ ਮਾਨ ਪਹੁੰਚੇ ਹੁਸ਼ਿਆਰਪੁਰ, ਲਾਚੋਵਾਲ ਟੋਲ ਪਲਾਜ਼ਾ ਪੱਕੇ ਤੌਰ ਉੱਤੇ ਹੋਇਆ ਬੰਦ

Last Updated : Dec 16, 2022, 6:41 AM IST
ETV Bharat Logo

Copyright © 2024 Ushodaya Enterprises Pvt. Ltd., All Rights Reserved.