ਮੋਹਾਲੀ: ਜਿੱਥੇ ਪੰਜਾਬ ਵਿੱਚ 2022 ਵਿਧਾਨ ਸਭਾ ਚੋਣਾਂ ਦਾ ਦੰਗਲ ਭੱਖ ਗਿਆ ਹੈ। ਉੱਥੇ ਹੀ ਬੇਰੁਜ਼ਗਾਰ ਅਧਿਆਪਕਾਂ ਵੱਲੋਂ ਵੀ ਆਪਣੀਆਂ ਮੰਗਾਂ ਨੂੰ ਲੈ ਕੇ ਆਪਣਾ ਸੰਘਰਸ਼ ਤੇਜ਼ ਕਰ ਦਿੱਤਾ ਹੈ। ਅਜਿਹਾ ਹੀ ਇੱਕ ਮਾਮਲਾ ਮੋਹਾਲੀ ਤੋਂ ਹੈ, ਜਿੱਥੇ ਕਿ ਆਪਣੀ ਨੌਕਰੀ ਪੱਕੀ ਕਰਵਾਉਣ ਲਈ ਪੀ.ਟੀ.ਆਈ ਅਧਿਆਪਕ ਯੂਨੀਅਨ ਪੰਜਾਬ (PTI Teachers Union punjab) ਵੱਲੋਂ ਮੋਹਾਲੀ ਦੇ ਪਿੰਡ ਸੋਹਾਣਾ ਦੇ ਕੋਲ ਇੱਕ ਪਾਣੀ ਦੀ ਟੈਂਕੀ (Water tank) ਉੱਤੇ ਚੜ੍ਹ ਕੇ ਰੋਸ ਮੁਜ਼ਾਹਰਾ ਕੀਤਾ ਗਿਆ।
ਪਰ ਅਨੋਖੀ ਗੱਲ ਵੇਖਣ ਨੂੰ ਇਹ ਮਿਲੀ ਕਿ ਪੀ.ਟੀ.ਆਈ ਅਧਿਆਪਕਾਂ (PTI Teachers) ਵੱਲੋਂ 40 ਫੁੱਟ ਦੀ ਪੌੜੀ ਲੰਬੀ ਬਣਾ ਕੇ ਉਸ ਨੂੰ ਲਾ ਕੇ ਪਾਣੀ ਦੀ ਟੈਂਕੀ 'ਤੇ ਚੜ੍ਹ ਗਏ। ਹਾਲਾਂਕਿ ਜੱਜ ਇਸ ਗੱਲ ਨੂੰ ਮੋਹਾਲੀ ਪੁਲਿਸ ਪ੍ਰਸ਼ਾਸਨ ਨੂੰ ਪਤਾ ਲੱਗਿਆ, ਉਨ੍ਹਾਂ ਨੂੰ ਹੱਥਾਂ ਪੈਰਾਂ ਦੀ ਪੈ ਗਈ, ਹਾਲਾਂਕਿ ਜਦੋਂ ਤੱਕ ਪੁਲਿਸ ਮੌਕੇ 'ਤੇ ਪਹੁੰਚੀ, 4 ਅਧਿਆਪਕ ਪਾਣੀ ਦੀ ਟੈਂਕੀ (Water tank) ਦੇ ਉੱਤੇ ਚੜ੍ਹਨ ਵਿੱਚ ਕਾਮਯਾਬ ਹੋ ਗਏ ਤੇ ਬਾਕੀ ਅਧਿਆਪਕ ਪਾਣੀ ਦੀ ਟੈਂਕੀ ਥੱਲੇ ਹੀ ਬੈਠ ਕੇ ਨਾਅਰੇਬਾਜ਼ੀ ਕਰਨੀ ਸ਼ੁਰੂ ਕਰ ਦਿੱਤੀ। ਪੀ.ਟੀ.ਆਈ ਅਧਿਆਪਕ ਯੂਨੀਅਨ (PTI Teachers Union punjab) ਅਧਿਆਪਕਾਂ ਦਾ ਕਹਿਣਾ ਹੈ ਕਿ ਹੁਣ ਇਨ੍ਹਾਂ ਨੇ ਪਿੰਡ ਸੋਹਾਣਾ ਦੇ ਕੋਲ ਪਾਣੀ ਦੀ ਟੈਂਕੀ ਦੇ ਕੋਲ ਪੱਕਾ ਧਰਨਾ ਲਾ ਲਿਆ ਹੈ। ਜਦੋਂ ਤੱਕ ਉਨ੍ਹਾਂ ਦੀ ਮੰਗ ਪੂਰੀ ਨਹੀਂ ਹੁੰਦੀ ਉਹ ਪਿੱਛੇ ਹੱਟਣ ਵਾਲੇ ਨਹੀਂ ਹਨ।
ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹੋਇਆ ਪੀ ਟੀ ਆਈ ਅਧਿਆਪਕ ਯੂਨੀਅਨ (PTI Teachers Union punjab) 646 ਪੋਸਟਾਂ ਦੇ ਪ੍ਰਧਾਨ ਗੁਰਲਾਭ ਸਿੰਘ ਭੋਲਾ ਨੇ ਦੱਸਿਆ ਕਿ ਪਿਛਲੇ 4 ਸਾਲ ਤੋਂ ਲਗਾਤਾਰ ਸਰਕਾਰ ਤੋਂ ਆਪਣੀ ਨੌਕਰੀ ਪੱਕੀ ਕਰਵਾਉਣ ਦੀ ਲੜਾਈ ਲੜ ਰਹੇ ਹਨ। ਪਰ ਸਰਕਾਰ ਉਨ੍ਹਾਂ ਨੂੰ ਲਾਅਰੇਬਾਜ਼ੀ ਤੋਂ ਸਿਵਾਏ ਕੁਝ ਨਹੀਂ ਦੇ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਹੁਣ ਵੀ ਜਿਹੜੇ ਨਵੇਂ ਮੁੱਖ ਮੰਤਰੀ ਬਣੇ ਇਨ੍ਹਾਂ ਮੰਤਰੀਆਂ ਦੀ ਹੈ ਤੇ ਚਿਹਰੇ ਹੀ ਬਦਲੇ ਹਨ। ਜਦਕਿ ਕੁਰਸੀ ਉਹੀ ਐ ਇਨ੍ਹਾਂ ਤੋਂ ਕੋਈ ਅੱਗੇ ਆਸ ਦਿਖਾਈ ਨਹੀਂ ਦੇ ਰਹੀ ਹੈ।
ਉਨ੍ਹਾਂ ਨੇ ਕਿਹਾ ਕਿ ਪਿਛਲੇ 6 ਮਹੀਨਿਆਂ ਤੋਂ ਲਗਾਤਾਰ ਪੰਜਾਬ ਦੇ ਸਾਬਕਾ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ (Vijay Inder Singla) ਦੀ ਕੋਠੀ ਦਾ ਘਿਰਾਓ ਕਰਦੇ ਰਹੇ ਤੇ ਉਹ ਮੰਤਰੀ ਲਗਾਤਾਰ ਉਨ੍ਹਾਂ ਨਾਲ ਝੂਠੀ ਬਿਆਨਬਾਜ਼ੀ ਕਰ ਕੇ ਉਨ੍ਹਾਂ ਦੀ ਕੋਈ ਕੋਈ ਸਾਰ ਨਹੀਂ ਲਈ, ਜਿਸ ਕਰਕੇ ਉਨ੍ਹਾਂ ਨੂੰ ਹੁਣ ਮੋਹਾਲੀ ਵਿੱਚ ਪੱਕਾ ਧਰਨਾ ਲਾਉਣਾ ਪੈ ਰਿਹਾ ਹੈ। ਗੁਰਲਾਭ ਸਿੰਘ ਭੋਲਾ ਨੇ ਕਿਹਾ ਕਿ ਹੁਣ ਉਨ੍ਹਾਂ ਦੀ ਯੂਨੀਅਨ ਵੱਲੋਂ ਸੋਹਾਣਾ ਦੇ ਕੋਲ ਪਾਣੀ ਦੀ ਟੈਂਕੀ 'ਤੇ ਪੱਕਾ ਧਰਨਾ ਲਾ ਦਿੱਤਾ ਗਿਆ ਹੈ। ਹੁਣ ਇੱਥੇ ਆਰ-ਪਾਰ ਦੀ ਲੜਾਈ ਲੜੀ ਜਾਣੀ ਹੈ। ਉਨ੍ਹਾਂ ਨੇ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਹੋਇਆ ਕਿਹਾ ਜੇ ਉਨ੍ਹਾਂ ਦੀ ਮੰਗ ਜਲਦ ਤੋਂ ਜਲਦ ਪੂਰੀ ਨਾ ਕੀਤੀ ਗਈ ਤੇ ਉਨ੍ਹਾਂ ਨੂੰ ਨੌਕਰੀ ਨਾ ਮਿਲੀ ਤਾਂ ਉਹ ਆਪਣੀ ਜਾਨ ਦੇਣ ਤੋਂ ਵੀ ਗੁਰੇਜ਼ ਨਹੀਂ ਕਰਨਗੇ।
ਇਹ ਵੀ ਪੜ੍ਹੋ:- BSF ਦਾ ਦਾਇਰਾ ਵਧਾਉਣ ਦੇ ਵਿਰੋਧ ਵਜੋਂ ਅਕਾਲੀ ਦਲ ਵੱਲੋਂ ਰੋਸ ਪ੍ਰਦਰਸ਼ਨ