ਜ਼ੀਰਕਪੁਰ: ਦੁਨੀਆਂ ਭਰ ਵਿੱਚ ਕੋਰੋਨਾ ਵਾਇਰਸ ਦੇ ਫੈਲਣ ਨਾਲ ਲੋਕਾਂ ਵਿੱਚ ਸਹਿਮ ਦਾ ਮਾਹੌਲ ਹੈ ਅਤੇ ਇਸ ਨਾਲ ਹੁਣ ਤੱਕ 3000 ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ। ਭਾਰਤ ਵਿੱਚ ਵੀ ਕੋਰੋਨਾ ਵਾਇਰਸ ਪੈਰ ਪਸਾਰ ਰਿਹਾ ਹੈ ਅਤੇ ਹੁਣ ਤੱਕ ਇਸ ਦੇ 31 ਪਾਜ਼ੀਟਿਵ ਮਾਮਲੇ ਸਾਹਮਣੇ ਆ ਚੁੱਕੇ ਹਨ। ਇਸ ਸਬੰਧੀ ਦੇਸ਼ ਭਰ ਦੇ ਸਿਹਤ ਕੇਂਦਰਾਂ ਵਿੱਚ ਇਸ ਵਾਇਰਸ ਨਾਲ ਨਜਿੱਠਣ ਦੇ ਪ੍ਰਬੰਧ ਕੀਤੇ ਜਾ ਰਹੇ ਹਨ।
ਸਿਹਤ ਕੇਂਦਰਾਂ ਦੇ ਪ੍ਰਬੰਧਾਂ ਦੀ ਜ਼ਮੀਨੀ ਹਕੀਕਤ ਦੇਖਣ ਲਈ ਈਟੀਵੀ ਭਾਰਤ ਦੀ ਟੀਮ ਜ਼ੀਰਕਪੁਰ ਦੇ ਪਿੰਡ ਢਕੌਲੀ ਦੇ ਸਿਵਲ ਹਸਪਤਾਲ ਵਿਖੇ ਪਹੁੰਚੀ ਅਤੇ ਦੇਖਿਆ ਕਿ ਕੋਰੋਨਾ ਵਾਇਰਸ ਨਾਲ ਨਜਿੱਠਣ ਲਈ ਹਸਪਤਾਲ ਵਿੱਚ ਕਿਸ ਤਰ੍ਹਾਂ ਦੇ ਪ੍ਰਬੰਧ ਕੀਤੇ ਗਏ ਹਨ।
ਇਹ ਵੀ ਪੜ੍ਹੋ: ਭਾਰਤ 'ਚ ਕੋਰੋਨਾ: ਵਾਇਰਸ ਪੀੜਤਾਂ ਦੀ ਗਿਣਤੀ ਹੋਈ 31, ਸਮੂਹਿਕ ਸਮਾਰੋਹ ਤੋਂ ਪਰਹੇਜ ਦੀ ਸਲਾਹ
ਮੈਡੀਕਲ ਅਫ਼ਸਰ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਮਰੀਜ਼ਾਂ ਨੂੰ ਇਸ ਵਾਇਰਸ ਤੋਂ ਬਚਣ ਲਈ ਜਾਕਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਪ੍ਰਬੰਧਾਂ ਬਾਰੇ ਦੱਸਦਿਆਂ ਕਿਹਾ ਕਿ ਹਸਪਤਾਲ ਵਿੱਚ ਸਾਰੇ ਪ੍ਰਬੰਧ ਮੁਕੰਮਲ ਹਨ ਅਤੇ ਜੇਕਰ ਅਜਿਹਾ ਕੋਈ ਮਾਮਲਾ ਸਾਹਮਣੇ ਆਉਂਦਾ ਹੈ ਤਾਂ ਉਸ ਲਈ ਖ਼ਾਸ ਆਈਸੋਲੇਸ਼ਨ ਵਾਰਡ ਬਣਾਏ ਗਏ ਹਨ ਜਿਨ੍ਹਾਂ ਵਿੱਚ ਸਾਰੇ ਤਰ੍ਹਾਂ ਦੀਆਂ ਸੁਵਿਧਾਵਾਂ ਹਨ।
ਇਸ ਦੇ ਨਾਲ ਹੀ ਡਾਕਟਰਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਇਸ ਵਾਇਰਸ ਤੋਂ ਬਚਣ ਲਈ ਖ਼ਾਸ ਹਿਦਾਇਤਾਂ ਨੂੰ ਅਮਲ ਵਿੱਚ ਲਿਆਉਣ।