ਮੋਹਾਲੀ : ਪੰਜਾਬ ਸਰਕਾਰ (Government of Punjab) ਵੱਖ-ਵੱਖ ਵਿਭਾਗਾਂ ਵਿਚ ਕੰਮ ਕਰਨ ਵਾਲੇ ਸਰਕਾਰੀ ਮੁਲਾਜ਼ਮਾਂ (Government employees) ਵੱਲੋਂ 6ਵੇਂ ਪੇਅ ਕਮਿਸ਼ਨ (6th Pay Commission) ਨੂੰ ਲੈ ਕੇ ਮੋਹਾਲੀ ਦੇ ਫੇਸ ਇੱਕ ਪੁਰਾਣੇ ਡੀ.ਸੀ ਦਫ਼ਤਰ (DC office) ਦੇ ਕੋਲ ਧਰਨਾ ਦਿੱਤਾ ਗਿਆ ਇਸ ਦੌਰਾਨ ਪੰਜਾਬ ਸਰਕਾਰ (Government of Punjab) ਦੇ ਖਿਲਾਫ ਜਮ ਕੇ ਨਾਅਰੇਬਾਜ਼ੀ ਕੀਤੀ ਗਈ ਅਤੇ ਇਹ ਵੀ ਬੁਲਾਰਿਆਂ ਨੇ ਇਹ ਵੀ ਸੰਬੋਧਿਤ ਕਰਦੇ ਹੋਏ ਕਿਹਾ ਕਿ ਜੇ ਪੰਜਾਬ ਸਰਕਾਰ ਨੇ ਉਨ੍ਹਾਂ ਦਾ ਬਣਦਾ ਹੱਕ ਨਾ ਦਿੱਤਾ ਤਾਂ ਆਉਣ ਵਾਲੇ ਟਾਈਮ ਵਿੱਚ ਉਹ ਪੰਜਾਬ ਸਰਕਾਰ ਦੇ ਵੱਖ-ਵੱਖ ਮੰਤਰੀਆਂ ਦੇ ਘਰ ਦਾ ਘਿਰਾਓ ਵੀ ਕਰਨਗੇ।
ਉਸ ਵਿੱਚ ਪੰਜਾਬ ਦੇ ਵਿੱਤ ਮੰਤਰੀ ਤੇ ਮੁੱਖ ਮੰਤਰੀ ਦੇ ਮੁੱਖ ਘਰ ਹੋਣਗੇ ਜਿਨ੍ਹਾਂ ਦਾ ਇਹ ਸਰਕਾਰੀ ਕਰਮਚਾਰੀਆਂ ਪੀ.ਐੱਸ.ਐੱਮ.ਯੂ.ਆਈ ਵੱਲੋਂ ਘਿਰਾਓ ਕੀਤਾ ਜਾਵੇਗਾ ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਇਹ ਗੱਲ ਜ਼ਰੂਰ ਹੈ ਕਿਉਂਕਿ ਸਰਕਾਰੀ ਕੰਮਕਾਜ ਬੰਦ ਕਰਕੇ ਧਰਨੇ ਦੇਣੇ ਪੈ ਰਹੇ ਹਨ। ਇਸ ਕਰਕੇ ਜਿਹੜੇ ਲੋਕ ਕੰਮਕਾਜ ਲਈ ਆਏ ਉਨ੍ਹਾਂ ਦਾ ਵੀ ਕੰਮ ਪ੍ਰਭਾਵਿਤ ਹੋ ਰਿਹਾ ਹੈ ਅਤੇ ਲੋਕਾਂ ਦੇ ਅੰਦਰ ਵੀ ਸਰਕਾਰ ਦੇ ਖਿਲਾਫ ਭਾਰੀ ਰੋਸ ਹੈ।
ਇਸ ਦੌਰਾਨ ਈਟੀਵੀ ਭਾਰਤ ਨਾਲ ਗੱਲਬਾਤ ਕਰਦਿਆਂ ਹੋਇਆਂ ਪੀ.ਐੱਸ.ਐੱਮ.ਯੂ.ਆਈ ਦੇ ਪ੍ਰਧਾਨ ਨਰਿੰਦਰ ਸਿੰਘ ਨਵੀ ਨੇ ਦੱਸਿਆ ਕਿ ਇਸ ਮਾਮਲੇ ਨੂੰ ਲੈ ਕੇ ਪੰਜਾਬ ਸਰਕਾਰ ਨਾਲ ਗੱਲਬਾਤ ਕੀਤੀ ਜਾ ਰਹੀ ਹੈ ਅਤੇ ਸਰਕਾਰ ਜਿਹੜੇ 6ਵੇਂ ਪੇਅ ਕਮਿਸ਼ਨ ਦੇ ਮਾਮਲੇ ਨੂੰ ਲੈ ਕੇ ਉਹ ਵਧਾਉਣ ਦੀ ਗੱਲ ਕੀਤੀ ਜਾ ਰਹੀ ਹੈ। ਪਹਿਲਾਂ ਸਾਬਕਾ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੀਤਾ ਸੀਗਾ ਧੁਨਾਂ ਨਾਲ ਨਾਰਾਜ਼ਗੀ ਗੱਲਬਾਤ ਹੁਣ ਪੰਜਾਬ ਦੇ ਮੌਜੂਦਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਅਪੀਲ ਕੀਤੀ ਜਾ ਰਹੀ ਹੈ, ਉਨ੍ਹਾਂ ਦੀ ਮੰਗ ਨੂੰ ਪੂਰਾ ਕੀਤਾ ਜਾਵੇ ਤਾਂ ਕਿ ਉਹ ਆਪਣਾ ਜਿਹੜਾ ਕੰਮਕਾਜ ਬੰਦ ਕੀਤਾ ਹੋਇਆ ਉਸ ਨੂੰ ਸਹੀ ਢੰਗ ਨਾਲ ਚਲਾਇਆ ਜਾ ਸਕੇ।
ਇਹ ਵੀ ਪੜ੍ਹੋ:ਸੰਯੁਕਤ ਕਿਸਾਨ ਮੋਰਚੇ ਵੱਲੋਂ ਮੋਦੀ ਤੇ ਸ਼ਾਹ ਦੇ ਪੁਤਲੇ ਸਾੜਨ ਦਾ ਪ੍ਰੋਗਰਾਮ ਮੁਲਤਵੀ, ਹੁਣ ਇਸ ਦਿਨ ਸਾੜੇ ਜਾਣਗੇ ਪੁਤਲੇ
ਇਸ ਦੌਰਾਨ ਧਰਨੇ ਵਿਚ ਸ਼ਾਮਲ ਸਰਕਾਰੀ ਮੁਲਾਜ਼ਮ ਅਵਤਾਰ ਸਿੰਘ ਨੇ ਕਿਹਾ ਕਿ ਸਰਕਾਰ ਬਹਾਨੇਬਾਜ਼ੀ ਕਰਦੀ ਹੈ ਕਿ ਖ਼ਜ਼ਾਨਾ ਖਾਲੀ ਹੈ ਜਦਕਿ ਸਰਕਾਰ ਆਪਣੇ ਕੰਮਕਾਜ ਲਈ ਤੇ ਆਪਣੇ ਵਾਹਨਾਂ ਲਈ ਖਰਚੀ ਜਾਂਦੀ ਹੈ। ਉਨ੍ਹਾਂ ਨੇ ਕਿਹਾ ਕਿ ਇਨ੍ਹਾਂ ਮੰਤਰੀਆਂ ਦੇ ਭੱਤੇ ਬਹੁਤ ਜ਼ਿਆਦਾ ਹਨ ਜਦਕਿ ਕਰਮਚਾਰੀਆਂ ਦੇ ਬਹੁਤ ਹੀ ਘੱਟ ਹੁੰਦੇ, ਫਿਰ ਵੀ ਸਰਕਾਰ ਉਨ੍ਹਾਂ ਨੂੰ ਦੇਣ ਤੋਂ ਗੁਰੇਜ਼ ਕਰ ਰਹੀ ਹੈ। ਉਨ੍ਹਾਂ ਨੇ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਹੋਇਆਂ ਕਿਹਾ ਕਿ ਜੇ ਸਰਕਾਰ ਉਨ੍ਹਾਂ ਦੀ ਮੰਗਾਂ ਜਲਦ ਤੋਂ ਜਲਦ ਪੂਰਾ ਨਹੀਂ ਕਰਦੀ ਤੇ ਆਉਣ ਵਾਲੇ ਟਾਈਮ ਵਿਚ ਉਹ ਵਿੱਤ ਮੰਤਰੀ ਤੇ ਮੁੱਖ ਮੰਤਰੀ ਦੇ ਘਰਾਂ ਦਾ ਘਿਰਾਓ ਕਰਨ ਲਈ ਮਜਬੂਰ ਹੋ ਜਾਣਗੇ।