ਮੋਹਾਲੀ: ਕੋਰੋਨਾ ਦੇ ਚੱਲਦਿਆਂ ਸਰਕਾਰਾਂ ਵਲੋਂ ਕਈ ਤਰ੍ਹਾਂ ਦੇ ਯਤਨ ਕੀਤੇ ਜਾ ਰਹੇ ਹਨ। ਇਸ ਦੇ ਨਾਲ ਹੀ ਕਈ ਥਾਵਾਂ 'ਤੇ ਕਾਲਾਬਾਜ਼ਾਰੀ ਵੀ ਦੇਖਣ ਨੂੰ ਮਿਲੀ। ਜਿਥੇ ਆਕਸੀਜਨ ਜਾਂ ਕਿਸੇ ਦਵਾਈ ਨੂੰ ਲੈਕੇ ਲੋਕਾਂ ਵਲੋਂ ਲਾਲਚ 'ਚ ਵੱਧ ਪੈਸਿਆਂ ਨਾਲ ਸਮਾਨ ਵੇਚਿਆ ਜਾ ਰਿਹਾ ਹੈ। ਅਜਿਹੇ 'ਚ ਹੁਣ ਕਈਆਂ ਵਲੋਂ ਮੌਕੇ ਦਾ ਫਾਇਦਾ ਚੁੱਕਦਿਆਂ ਲੋਕਾਂ ਨਾਲ ਠੱਗੀ ਵੀ ਮਾਰੀ ਜਾ ਰਹੀ ਹੈ। ਅਜਿਹੇ ਠੱਗੀ ਮਾਰਨ ਵਾਲੇ ਪਿੁਲਿਸ ਨੇ ਤਿੰਨ ਵਿਅਕਤੀਆਂ ਨੂੰ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਅਧਿਕਾਰੀ ਗੁਰਜੋਤ ਸਿੰਘ ਨੇ ਦੱਸਿਆ ਕਿ ਉਕਤ ਤਿੰਨ ਵਿਅਕਤੀ ਲੋਕਾਂ ਨੂੰ Remdesivir ਅਤੇ Amphonex ਟੀਕਿਆਂ ਦੀ ਸਪਲਾਈ ਦੇ ਬਹਾਨੇ ਉਨ੍ਹਾਂ ਨਾਲ ਠੱਗੀ ਮਾਰਦੇ ਸੀ। ਉਨ੍ਹਾਂ ਦੱਸਿਆ ਕਿ ਪੁਲਿਸ ਨੂੰ ਇਸ ਦੀ ਸ਼ਿਕਾਇਤ ਮਿਲੀ, ਜਿਸ 'ਤੇ ਇਨ੍ਹਾਂ ਨੂੰ ਗ੍ਰਿਫ਼ਤਾਰ ਕਰਕੇ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਿਸ ਦਾ ਕਹਿਣਾ ਕਿ ਉਕਤ ਮੁਲਜ਼ਮਾਂ ਵਲੋਂ ਲੋਕਾਂ ਨਾਲ ਠੱਗੀ ਮਾਰਨ ਦੇ ਚੱਲਦਿਆਂ ਵਟਸਐਪ ਗਰੁੱਪਾਂ 'ਚ ਦਵਾਈ ਸਪਲਾਈ ਕਰਨ ਦੇ ਬਹਾਨੇ ਆਪਣੇ ਨੰਬਰ ਪਾਏ ਜਾਂਦੇ ਸੀ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਨੇ ਲੋਕਾਂ ਨਾਲ ਠੱਗੀ ਮਾਰ ਕੇ 14 ਲੱਖ ਦੇ ਕਈਬ ਪੈਸੇ ਇਕੱਠੇ ਕਤਿੇ ਸੀ।
ਪੁਲਿਸ ਨੇ ਦੱਸਿਆ ਕਿ ਮੁਲਜ਼ਮਾਂ ਪਾਸੋਂ ਉਨ੍ਹਾਂ ਵਲੋਂ 14 ਲੱਖ ਦੇ ਕਰੀਬ ਰਕਮ ਅਤੇ ਕੁਝ ਏ.ਟੀ.ਐਮ ਕਾਰਡ ਬਰਾਮਦ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਨੂੰ ਅਦਾਲਤ 'ਚ ਪੇਸ਼ ਕਰਕੇ ਚਾਰ ਦਿਨ ਦਾ ਰਿਮਾਂਡ ਹਾਸਲ ਕੀਤਾ ਗਿਆ ਹੈ। ਪੁਲਿਸ ਦਾ ਕਹਿਣਾ ਕਿ ਉਕਤ ਮੁਲਜ਼ਮਾਂ ਕੋਲੋਂ ਹੋਰ ਵੀ ਖੁਲਾਸੇ ਹੋਣ ਦੀ ਉਮੀਦ ਹੈ।
ਇਹ ਵੀ ਪੜ੍ਹੋ:Punjab Corona Update: ਪੰਜਾਬ 'ਚ ਕੋਰੋਨਾ ਦੀ ਰਫ਼ਤਾਰ ਨੂੰ ਲੱਗੀ ਬ੍ਰੇਕ