ETV Bharat / state

ਪਿੰਡਾਂ 'ਚ ਸੈਂਪਲਿੰਗ ਦਾ ਕੰਮ ਜਾਰੀ- ਡਾ. ਆਦਰਸ਼ਪਾਲ ਕੌਰ - ਸੂਬਾ ਸਰਕਾਰ

ਕੋਰੋਨਾ ਨੂੰ ਲੈਕੇ ਸੂਬਾ ਸਰਕਾਰ ਚੌਕਸ ਦਿਖਾਈ ਦੇ ਰਹੀ ਹੈ। ਸਰਕਾਰ ਵਲੋਂ ਪਿੰਡਾਂ ਚ ਫੈਲ ਰਹੇ ਕੋੋਰੋਨਾ ਨੂੰ ਰੋਕਣ ਦੇ ਲਈ ਸੈਂਪਲਿੰਗ ਵਧਾਈ ਗਈ ਹੈ ਤਾਂ ਕਿ ਮਹਾਮਾਰੀ ਦੀ ਲਾਗ ਨੂੰ ਪਿੰਡਾਂ 'ਚ ਫੈਲਣ ਤੋਂ ਰੋਕਿਆ ਜਾ ਸਕੇ।

ਪਿੰਡਾਂ ਚ ਸੈਂਪਲਿੰਗ ਦਾ ਕੰਮ ਜਾਰੀ- ਡਾ. ਆਦਰਸ਼ਪਾਲ ਕੌਰ

author img

By

Published : May 23, 2021, 9:45 PM IST

ਮੁਹਾਲੀ:ਪਿੰਡਾਂ ਨੂੰ ਕੋਵਿਡ-ਮੁਕਤ ਬਣਾਉਣ ਦੇ ਮਕਸਦ ਨਾਲ ਸ਼ੁਰੂ ਕੀਤੀ ਗਈ ‘ਮਿਸ਼ਨ ਫ਼ਤਿਹ’ 2 ਮੁਹਿੰਮ ਤਹਿਤ ਜ਼ਿਲ੍ਹਾ ਐਸ.ਏ.ਐਸ. ਨਗਰ ਵਿਚ ਕੋਵਿਡ ਸੈਂਮਪਲਿੰਗ ਅਤੇ ਸਰਵੇਖਣ ਦਾ ਕੰਮ ਜੰਗੀ ਪੱਧਰ ’ਤੇ ਜਾਰੀ ਹੈ। ਸਿਵਲ ਸਰਜਨ ਡਾ. ਆਦਰਸ਼ਪਾਲ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ਜ਼ਿਲ੍ਹੇ ਦੇ ਤਿੰਨੇ ਸਿਹਤ ਬਲਾਕਾਂ-ਡੇਰਾਬੱਸੀ, ਬੂਥਗੜ੍ਹ ਅਤੇ ਘੜੂੰਆਂ ਦੇ ਪਿੰਡਾਂ ਵਿਚ 21 ਮਈ ਤੋਂ ਸੈਂਪਲਿੰਗ ਅਤੇ ਸਰਵੇਖਣ ਦਾ ਕੰਮ ਚੱਲ ਰਿਹਾ ਹੈ। ਵੱਖ-ਵੱਖ ਪਿੰਡਾਂ ਵਿਚ ਰੋਜ਼ਾਨਾ ਕੋਵਿਡ ਸੈਂਮਪਲਿੰਗ ਕੈਂਪ ਲਾਏ ਜਾ ਰਹੇ ਹਨ।

ਸੀਨੀਅਰ ਮੈਡੀਕਲ ਅਫ਼ਸਰਾਂ ਦੀ ਨਿਗਰਾਨੀ ਹੇਠ ਕਮਿਊਨਿਟੀ ਹੈਲਥ ਅਫ਼ਸਰ, ਮਲਟੀਪਰਪਜ਼ ਹੈਲਥ ਵਰਕਰ ਅਤੇ ਆਸ਼ਾ ਵਰਕਰ ਜਿਥੇ ਪਿੰਡਾਂ ਦੇ ਸਰਪੰਚਾਂ ਅਤੇ ਵਸਨੀਕਾਂ ਨੂੰ ਮਿਲ ਕੇ ਉਨ੍ਹਾਂ ਨੂੰ ਸੈਂਪਲਿੰਗ ਲਈ ਪ੍ਰੇਰਿਤ ਕਰ ਰਹੇ ਹਨ, ਉਥੇ ਪਿੰਡਾਂ ਵਿਚ ਘਰ-ਘਰ ਜਾ ਕੇ ਕੀਤੇ ਜਾ ਰਹੇ ਸਰਵੇਖਣ ਰਾਹੀਂ ਪਤਾ ਲਾਇਆ ਜਾ ਰਿਹਾ ਕਿ ਘਰ ਦਾ ਕੋਈ ਜੀਅ ਖੰਘ, ਜ਼ੁਕਾਮ, ਬੁਖ਼ਾਰ ਆਦਿ ਤੋਂ ਪੀੜਤ ਤਾਂ ਨਹੀਂ ਅਤੇ ਜੇ ਅਜਿਹੇ ਲੱਛਣ ਮਿਲਦੇ ਹਨ ਤਾਂ ਉਨ੍ਹਾਂ ਦਾ ਟੈਸਟ ਕੀਤਾ ਜਾ ਰਿਹਾ ਹੈ।

ਉਨ੍ਹਾਂ ਦਸਿਆ ਕਿ ਕੋਰੋਨਾ ਵਾਇਰਸ ਦੀ ਲੜੀ ਨੂੰ ਤੋੜਨ ਲਈ ਇਹ ਸਰਵੇਖਣ ਅਗਲੇ ਕੁਝ ਦਿਨਾਂ ਅੰਦਰ ਮੁਕੰਮਲ ਕਰ ਲਿਆ ਜਾਵੇਗਾ। ਇਸ ਦੇ ਨਾਲ ਹੀ ਸਿਹਤ ਟੀਮਾਂ ਘਰੇਲੂ ਇਕਾਂਤਵਾਸ ਹੋਏ ਮਰੀਜ਼ਾਂ ਦੀ ਨਿਗਰਾਨੀ ਕਰ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਮਰੀਜ਼ਾਂ ਨੂੰ ਕੋਰੋਨਾ ਫ਼ਤਿਹ ਕਿੱਟਾਂ ਵੀ ਲਗਾਤਾਰ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।

Conclusion:ਡਾ. ਆਦਰਸ਼ਪਾਲ ਕੌਰ ਨੇ ਕਿਹਾ ਕਿ ਸਰਕਾਰ ਅਤੇ ਸਿਹਤ ਵਿਭਾਗ ਦਾ ਟੀਚਾ ਪਿੰਡਾਂ ਨੂੰ ਕੋਵਿਡ-ਮੁਕਤ ਬਣਾਉਣਾ ਹੈ ਤੇ ਇਸ ਮੰਤਵ ਦੀ ਪੂਰਤੀ ਲਈ ਪਿੰਡਾਂ ਦੇ ਲੋਕਾਂ ਨੂੰ ਸਹਿਯੋਗ ਦੇਣਾ ਚਾਹੀਦਾ ਹੈ। ਉਨ੍ਹਾਂ ਆਖਿਆ ਕਿ ਇਸ ਮਹਾਂਮਾਰੀ ਤੋਂ ਬਚਾਅ ਲਈ ਟੈਸਟ ਕਰਾਉਣਾ ਬਹੁਤ ਜ਼ਰੂਰੀ ਹੈ ਤਾਕਿ ਸਮੇਂ ਸਿਰ ਬੀਮਾਰੀ ਦੀ ਲਾਗ ਦਾ ਪਤਾ ਲੱਗ ਸਕੇ।

ਇਹ ਵੀ ਪੜੋ:ਵੀਸੀ ਦੀ ਨਿਯੁਕਤੀ ਹੋਈ ਸਿਆਸੀ !

ETV Bharat Logo

Copyright © 2024 Ushodaya Enterprises Pvt. Ltd., All Rights Reserved.