ਮੁਹਾਲੀ:ਪੰਜਾਬ ਵਿਚ ਇਨ੍ਹੀਂ ਦਿਨੀਂ ਵਿਰੋਧ ਪ੍ਰਦਰਸ਼ਨਾਂ ਦਾ ਦੌਰ ਚੱਲ ਰਿਹਾ ਹੈ ਜਿੱਥੇ ਆਮ ਆਦਮੀ ਪਾਰਟੀ (Aam Aadmi Party)ਨੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਘੁਟਾਲੇ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰੀ ਰਿਹਾਇਸ਼ 'ਤੇ ਪ੍ਰਦਰਸ਼ਨ ਕੀਤਾ ਗਿਆ ਉੱਥੇ ਹੀ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਨੇ ਵੱਲੋਂ ਅੱਜ ਮੁੱਖ ਮੰਤਰੀ ਦੀ ਨਿੱਜੀ ਰਿਹਾਇਸ਼(CM private residence) ‘ਤੇ ਜਾ ਕੇ ਪ੍ਰਦਰਸ਼ਨ ਕੀਤਾ ਗਿਆ।
ਇਸ ਦੌਰਾਨ ਪਾਰਟੀ ਦੇ ਵੱਡੇ ਆਗੂਆਂ ਦੇ ਨਾਲ ਦੋਵਾਂ ਪਾਰਟੀਆਂ ਦੇ ਸੈਂਕੜੇ ਵਰਕਰ ਮੌਜੂਦ ਸਨ। ਵੱਡੀ ਗੱਲ ਇਸ ਦੌਰਾਨ ਪ੍ਰਦਰਸ਼ਨਕਾਰੀ ਕੋਰੋਨਾ ਹਦਾਇਤਾਂ ਦੀ ਪਾਲਣਾ ਕਰਦੇ ਦਿਖਾਈ ਨਹੀਂ ਦਿੱਤੇ ।ਪ੍ਰਦਰਸ਼ਨਕਾਰੀ ਨਾਂ ਤਾ ਸਮਾਜਿਕ ਦੂਰੀ ਦੀ ਪਾਲਣਾ ਕਰਦੇ ਦਿਖਾਈ ਦਿੱਤੇ ਤੇ ਨਾ ਹੀ ਮਾਸਕ ਪਾਉਂਦੇ ਦਿਖਾਈ ਦਿੱਤੇ। ਇੱਥੇ ਜਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਵੱਲੋਂ ਵੈਕਸੀਨ ਤੇ ਫਤਿਹ ਕਿੱਟ ਘੁਟਾਲੇ ਨੂੰ ਲੈਕੇ ਪ੍ਰਦਰਸ਼ਨ ਕੀਤਾ ਗਿਆ ਸੀ ਪਰ ਕਿਤੇ ਨਾ ਕਿਤੇ ਖੁਦ ਹੀ ਕੋਰੋਨਾ ਹਦਾਇਤਾਂ ਦੀ ਉਲੰਘਣਾ ਕਰਦੇ ਦਿਖਾਈ ਦਿੱਤਾ ਹੈ।
ਓਧਰ ਦੂਜੇ ਪਾਸੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹਰ ਰੋਜ ਲਾਈਵ ਹੋ ਕੇ ਦੇਸ਼ ਦੀ ਆਮ ਜਨਤਾ ਤੇ ਸਿਆਸੀ ਆਗੂਆਂ ਨੂੰ ਕੋਰੋਨਾ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਜਾ ਰਹੀ ਹੈ ਤਾਂ ਕਿ ਕੋਰੋਨਾ ਨੂੰ ਫੈਲਣ ਤੋਂ ਰੋਕਿਆ ਜਾ ਸਕੇ।
ਇਹ ਵੀ ਪੜ੍ਹੋ:CORONA UPDATE LIVE: 24 ਘੰਟਿਆਂ 'ਚ ਭਾਰਤ 'ਚ 60,471 ਨਵੇਂ ਮਾਮਲੇ, 2,726 ਮੌਤਾਂ