ਮੋਹਾਲੀ: ਸਥਾਨਕ ਸ਼ਹਿਰ ਕੁਰਾਲੀ ਵਿਖੇ ਹੁਣ ਬੁਲਟ ਮੋਟਰਸਾਈਕਲ ਦੇ ਪਟਾਕੇ ਪਾਉਣ ਵਾਲਿਆਂ ਦੀ ਹੁਣ ਖੈਰ ਨਹੀਂ ਕਿਉਂਕਿ ਕੁਰਾਲੀ ਸਿਟੀ ਦੇ ਐਸਐਚਓ ਕੁਲਵੰਤ ਸਿੰਘ ਵੱਲੋਂ ਕਾਨੂੰਨ ਦੀ ਉਲੰਘਣਾ ਕਰਨ ਵਾਲੇ ਵਾਹਨ ਚਾਲਕਾਂ ਉੱਤੇ ਸਖਤੀ ਵਰਤਦਿਆਂ ਉਨ੍ਹਾਂ ਦੇ ਚਲਾਨ ਕੱਟੇ ਜਾ ਰਹੇ ਹਨ।
ਐਸਐਚਓ ਕੁਲਵੰਤ ਸਿੰਘ ਨੇ ਨਾਕਾ ਲਗਾ ਕੇ ਪਟਾਕੇ ਪਾਉਣ ਵਾਲੇ ਬੁਲਟ ਬੌਂਡ ਕਰ ਲਏ ਹਨ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੁਰਾਲੀ ਸਿਟੀ ਦੇ ਐਸਐਚਓ ਕੁਲਵੰਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੁਆਰਾ ਬੱਸ ਸਟੈਂਡ ਉੱਤੇ ਇੱਕ ਸਪੈਸ਼ਲ ਨਾਕਾ ਲਗਾ ਕੇ ਪਟਾਕੇ ਪਾਉਣ ਵਾਲੇ ਬੁਲਟ ਮੋਟਰਸਾਈਕਲਾਂ ਨੂੰ ਬੌਂਡ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਟ੍ਰੈਫ਼ਿਕ ਨਿਯਮ ਤੋੜਨ ਵਾਲੇ ਲੋਕਾਂ ਦੇ ਚਲਾਨ ਵੀ ਕੱਟੇ ਗਏ ਹਨ। ਇੱਕ ਹਫ਼ਤੇ ਦੇ ਅੰਦਰ ਲਗਭਗ 35 ਮੋਟਰਸਾਈਕਲ ਜੋ ਕਿ ਪਟਾਕੇ ਪਾਉਣ ਅਤੇ ਨਿਯਮ ਤੋੜਨ ਵਾਲੇ ਸਨ ਉਨ੍ਹਾਂ ਵਾਹਨਾਂ ਦੇ ਚਲਾਨ ਕੱਟੇ ਗਏ ਹਨ।
ਉਨ੍ਹਾਂ ਦੱਸਿਆ ਕਿ ਸ਼ਹਿਰ ਵਿੱਚ ਹੁੱਲੜਬਾਜ਼ੀ ਕਰਨ ਵਾਲਿਆਂ ਨੂੰ ਕਦੇ ਵੀ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਸਿਫਾਰਸ਼ ਕਰਨ ਵਾਲੇ ਨੇਤਾਵਾਂ ਨੂੰ ਵੀ ਅਪੀਲ ਕੀਤੀ ਕਿ ਉਹ ਕਾਨੂੰਨ ਦੀ ਉਲੰਘਣਾ ਕਰਨ ਵਾਲਿਆਂ ਦੀ ਸਿਫ਼ਾਰਸ਼ ਨਾ ਕਰਨ ਤਾਂ ਜੋ ਸ਼ਹਿਰ ਨੂੰ ਸਾਫ਼ ਸੁਥਰਾ ਬਣਾਇਆ ਜਾ ਸਕੇ।