ਕੁਰਾਲੀ: ਰਿਆਤ-ਬਾਹਰਾ ਯੂਨੀਵਰਸਿਟੀ (ਆਰ. ਬੀ. ਯੂ.) ਨੇ ਸਾਲਾਨਾ ਸਪੋਰਟਸ ਮੀਟ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਯੂਨੀਵਰਸਿਟੀ ਦੀਆਂ ਸਾਰੀਆਂ ਸੰਸਥਾਵਾਂ ਤੋਂ ਆਏ ਵੱਡੀ ਗਿਣਤੀ ਵਿੱਚ ਐਥਲੀਟਸ ਨੇ ਸਪੋਰਟਸ ਮੀਟ ਵਿੱਚ ਹਿੱਸਾ ਲਿਆ।
ਸਾਲਾਨਾ ਸਪੋਰਟਸ ਮੀਟ ਮੌਕੇ ਬਲਬੀਰ ਸਿੰਘ ਸਿੱਧੂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਤੇ ਮੈਗਾ ਈਵੈਂਟ ਦਾ ਉਦਘਾਟਨ ਕੀਤਾ। ਉੱਥੇ ਹੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਵਿਅਕਤੀ ਦੇ ਵਿਕਾਸ ਲਈ ਖੇਡ ਬਹੁਤ ਹੀ ਜ਼ਰੂਰੀ ਹੈ, ਕਿਉਂਕਿ ਖਿਡਾਰੀਆਂ ਨੂੰ ਅਨੁਸ਼ਾਸ਼ਨ, ਟੀਮ ਵਰਕ ਤੇ ਜਿੱਤਣ ਦੀ ਪ੍ਰਤਿੱਗਿਆ ਲੈਣਾ ਸਿਖਾਉਂਦਾ ਹੈ। ਉਨ੍ਹਾਂ ਹਿੱਸਾ ਲੈਣ ਵਾਲਿਆਂ ਨੂੰ ਨਸ਼ਿਆਂ ਦੀ ਆਦਤ ਤੋਂ ਦੂਰ ਰਹਿਣ ’ਤੇ ਜ਼ੋਰ ਦਿੱਤਾ।
ਸਿੱਧੂ ਨੇ ਕਿਹਾ ਕਿ ਵਿਦਿਅਕ ਸੰਸਥਾਵਾਂ ਨੂੰ ਹਮੇਸ਼ਾ ਹੀ ਪੜ੍ਹਾਈ ਦੇ ਨਾਲ-ਨਾਲ ਖੇਡਾਂ ਤੇ ਸਮਾਜਿਕ ਸਰਗਰਮੀਆਂ ਦੇ ਪ੍ਰਚਾਰ ਵਿੱਚ ਵੀ ਅੱਗੇ ਆਉਣਾ ਚਾਹੀਦਾ ਹੈ, ਤਾਂ ਕਿ ਵਿਦਿਆਰਥੀਆਂ ਦੀ ਊਰਜਾ ਨੂੰ ਦੇਸ਼ ਦੀ ਸੇਵਾ ਵਿਚ ਲਗਾਇਆ ਜਾ ਸਕੇ। ਇਸ ਦੇ ਨਾਲ ਹੀ ਉਨ੍ਹਾਂ ਨੇ ਹੋਰ ਵੀ ਮੁੱਦਿਆਂ ਨੂੰ ਲੈ ਕੇ ਗੱਲਬਾਤ ਕੀਤੀ।