ਮੁਹਾਲੀ : ਸ਼ਹਿਰ ਦੇ ਕੁਰਾਲੀ ਵਿਖੇ ਕਿੰਨਰ ਸਮਾਜ ਵੱਲੋਂ ਸ਼ਹਿਰ ਦੀ ਵੱਖ-ਵੱਖ ਥਾਵਾਂ, ਸੜਕਾਂ ਅਤੇ ਝੁੱਗੀ ਝੌਂਪੜੀਆਂ ਵਿੱਚ ਰਹਿ ਰਹੇ ਗਰੀਬ ਅਤੇ ਲੋੜਵੰਦ ਲੋਕਾਂ ਨੂੰ ਸ਼ਾਲਾਂ ਅਤੇ ਕੰਬਲ ਵੰਡੇ ਗਏ।
ਇਸ ਮੌਕੇ ਕਿੰਨਰ ਸਮਾਜ ਦੀ ਮਹੰਤ ਤਮੰਨਾ ਨੇ ਦੱਸਿਆ ਕਿ ਕਿੰਨਰ ਸਮਾਜ ਦੇ ਲੋਕ ਵੀ ਸਮਾਜ ਦੇ ਅਨਿੱਖੜਵਾਂ ਅੰਗ ਹਨ ਅਤੇ ਉਹ ਵੀ ਹੋਰਨਾਂ ਲੋਕਾਂ ਦੁੱਖ-ਦਰਦ ਨਾਲ ਪ੍ਰਭਾਵਤ ਹੁੰਦੇ ਹਨ। ਇਸ ਲਈ ਸਮੇਂ-ਸਮੇਂ 'ਤੇ ਉਨ੍ਹਾਂ ਅਤੇ ਉਨ੍ਹਾਂ ਦੇ ਸਮਾਜ ਦੇ ਲੋਕਾਂ ਵੱਲੋਂ ਗ਼ਰੀਬ ਅਤੇ ਲੋੜਵੰਦ ਲੋਕਾਂ ਦੀ ਸਹਾਇਤਾ ਕੀਤੀ ਜਾਂਦੀ ਹੈ।
ਇਸ ਦੇ ਤਹਿਤ ਉਨ੍ਹਾਂ ਵੱਲੋਂ ਸ਼ਹਿਰ ਦੀ ਵੱਖ-ਵੱਖ ਥਾਵਾਂ ਉੱਤੇ ਝੁੱਗੀ ਝੌਂਪੜੀਆਂ, ਸੜਕਾਂ, ਰੇਲਵੇ ਸਟੇਸ਼ਨ, ਬੱਸ ਅੱਡਿਆਂ ਉੱਤੇ ਰਹਿ ਰਹੇ ਗਰੀਬ ਅਤੇ ਲੋੜਵੰਦ ਲੋਕਾਂ ਨੂੰ ਠੰਡ ਤੋਂ ਬਚਾਅ ਕਰਨ ਕੰਬਲ ਅਤੇ ਸ਼ਾਲਾਂ ਵੰਡੇ ਗਏ। ਉਨ੍ਹਾਂ ਦੱਸਿਆ ਕਿ ਸਾਨੂੰ ਲੋੜਵੰਦ ਲੋਕਾਂ ਦੀ ਮਦਦ ਕਰਨੀ ਚਾਹੀਦੀ ਹੈ। ਇਸ ਮੌਕੇ ਉਨ੍ਹਾਂ ਨੇ ਹੋਰਨਾਂ ਲੋਕਾਂ ਨੂੰ ਵੀ ਬਿਨ੍ਹਾਂ ਭੇਦਭਾਵ ਕੀਤੇ ਲੋੜਵੰਦ ਲੋਕਾਂ ਦੀ ਮਦਦ ਕਰਨ ਦੀ ਅਪੀਲ ਕੀਤੀ।