ETV Bharat / state

ਪਦਮ ਸ੍ਰੀ ਬਲਬੀਰ ਸਿੰਘ ਸੀਨੀਅਰ ਦੀ ਪਹਿਲੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ - ਇੰਟਰਨੈਸ਼ਨਲ ਹਾਕੀ ਸਟੇਡੀਅਮ

ਕੈਬਿਨੇਟ ਮੰਤਰੀ ਰਾਣਾ ਸੋਢੀ ਦਾ ਕਹਿਣਾ ਕਿ ਸਰਕਾਰ ਵਲੋਂ ਉਨ੍ਹਾਂ ਦੇ ਸੁਝਾਅ ਨੂੰ ਮਨਜ਼ੂਰ ਕਰਦਿਆਂ ਇਸ ਕੌਮਾਂਤਰੀ ਸਟੇਡੀਅਮ ਨੂੰ ਬਲਬੀਰ ਸਿੰਘ ਸੀਨੀਅਰ ਜੀ ਦਾ ਨਾਮ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਹੁਣ ਸਟੇਡੀਅਮ ਨੂੰ ਓਲੰਪੀਅਨ ਬਲਬੀਰ ਸਿੰਘ ਸੀਨੀਅਰ ਇੰਟਰਨੈਸ਼ਨਲ ਹਾਕੀ ਸਟੇਡੀਅਮ ਵਜੋਂ ਜਾਣਿਆ ਜਾਵੇਗਾ।

ਪਦਮ ਸ੍ਰੀ ਬਲਬੀਰ ਸਿੰਘ ਸੀਨੀਅਰ ਦੀ ਪਹਿਲੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ

author img

By

Published : May 25, 2021, 8:02 PM IST

ਮੋਹਾਲੀ: ਉੱਘੇ ਹਾਕੀ ਖਿਡਾਰੀ ਪਦਮ ਸ੍ਰੀ ਬਲਬੀਰ ਸਿੰਘ ਸੀਨੀਅਰ ਪਿਛਲੇ ਸਾਲ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਏ ਸੀ। ਇਸ ਨੂੰ ਲੈਕੇ ਉਨ੍ਹਾਂ ਦੀ ਪਹਿਲੀ ਬਰਸੀ ਮੌਕੇ ਮੋਹਾਲੀ ਦੇ ਹਾਕੀ ਸਟੇਡੀਅਮ 'ਚ ਉਨ੍ਹਾਂ ਨੂੰ ਸ਼ਰਧਾਂਜਲੀ ਦਿੰਦਿਆਂ ਕੌਮਾਂਤਰੀ ਸਟੇਡੀਅਮ ਦਾ ਨਾਮ ਉਨ੍ਹਾਂ ਦੇ ਨਾਮ 'ਤੇ ਰੱਖਿਆ ਗਿਆ। ਇਸ ਮੌਕੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਉਚੇਚੇ ਤੌਰ 'ਤੇ ਪਹੁੰਚੇ।

ਪਦਮ ਸ੍ਰੀ ਬਲਬੀਰ ਸਿੰਘ ਸੀਨੀਅਰ ਦੀ ਪਹਿਲੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ

ਇਸ ਮੌਕੇ ਕੈਬਿਨੇਟ ਮੰਤਰੀ ਰਾਣਾ ਸੋਢੀ ਦਾ ਕਹਿਣਾ ਕਿ ਸਰਕਾਰ ਵਲੋਂ ਉਨ੍ਹਾਂ ਦੇ ਸੁਝਾਅ ਨੂੰ ਮਨਜ਼ੂਰ ਕਰਦਿਆਂ ਇਸ ਕੌਮਾਂਤਰੀ ਸਟੇਡੀਅਮ ਨੂੰ ਬਲਬੀਰ ਸਿੰਘ ਸੀਨੀਅਰ ਜੀ ਦਾ ਨਾਮ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਹੁਣ ਸਟੇਡੀਅਮ ਨੂੰ ਓਲੰਪੀਅਨ ਬਲਬੀਰ ਸਿੰਘ ਸੀਨੀਅਰ ਇੰਟਰਨੈਸ਼ਨਲ ਹਾਕੀ ਸਟੇਡੀਅਮ ਵਜੋਂ ਜਾਣਿਆ ਜਾਵੇਗਾ। ਇਸ ਮੌਕੇ ਉਨ੍ਹਾਂ ਕਿਹਾ ਕਿ ਕੋਰੋਨਾ ਮਹਾਂਮਾਰੀ ਦੇ ਹਾਲਾਤ ਠੀਕ ਹੁੰਦੇ ਸਾਰ ਹੀ ਉਨ੍ਹਾਂ ਦੀ ਯਾਦ 'ਚ ਇਸ ਕੌਮਾਂਤਰੀ ਸਟੇਡੀਅਮ 'ਚ ਅੰਤਰਰਾਸ਼ਟਰੀ ਹਾਕੀ ਟੂਰਨਾਮੈਂਟ ਕਰਵਾਇਆ ਜਾਵੇਗਾ।

ਇਸ ਦੇ ਨਾਲ ਹੀ ਮੰਤਰੀ ਰਾਣਾ ਸੋਢੀ ਨੇ ਦੱਸਿਆ ਕਿ ਸਰਕਾਰ ਵਲੋਂ ਜਲਦ ਹੀ ਸੂਬੇ ਦੇ ਵਧੀਆ ਖਿਡਾਰੀਆਂ ਲਈ ਬਲਬੀਰ ਸਿੰਘ ਸੀਨੀਅਰ ਜੀ ਦੇ ਨਾਮ 'ਤੇ ਸਕਾਲਰਸ਼ਿਪ ਵੀ ਸ਼ੁਰੂ ਕਰੇਗਾ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਜਲਦ ਹੀ ਸਟੇਡੀਅਮ ਦੇ ਮੁੱਖ ਦਰਬਾਰ 'ਤੇ ਉਨ੍ਹਾਂ ਦਾ ਬੁੱਤ ਵੀ ਸਥਾਪਿਤ ਕੀਤਾ ਜਾਵੇਗਾ।

ਇਹ ਵੀ ਪੜ੍ਹੋ:ਹੁਣ ਨਿੱਜੀ ਹਸਪਤਾਲਾਂ 'ਚ 850 ਰੁਪਏ 'ਚ ਲੱਗੇਗੀ ਵੈਕਸੀਨ

ETV Bharat Logo

Copyright © 2025 Ushodaya Enterprises Pvt. Ltd., All Rights Reserved.