ਕੁਰਾਲੀ : ਸਾਬਕਾ ਅਕਾਲੀ ਵਿਧਾਇਕ ਬੀਬੀ ਦਲਜੀਤ ਕੌਰ ਪਡਿਆਲਾ (92) ਪਤਨੀ ਸਵ: ਸਾਬਕਾ ਵਿਧਾਇਕ ਬਚਿੱਤਰ ਸਿੰਘ ਪਡਿਆਲਾ ਦਾ ਬੀਤੇ ਦਿਨ ਦਿਹਾਂਤ ਹੋ ਗਿਆ। ਬੀਬੀ ਦਲਜੀਤ ਕੌਰ ਪਡਿਆਲਾ ਪਿਛਲੇ ਸਮੇਂ ਤੋਂ ਬਿਮਾਰ ਚੱਲ ਰਹੇ ਸਨ।
ਪਿੰਡ ਪਡਿਆਲਾ ਦੇ ਸ਼ਹੀਦ ਭਗਤ ਸਿੰਘ ਕਾਲਜ ਦੀ ਗਰਾਊਂਡ ਵਿਖੇ ਬੀਤੀ ਦੇਰ ਸ਼ਾਮ ਉਨ੍ਹਾਂ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ ਹੈ। ਬੀਬੀ ਪਡਿਆਲਾ ਦੀ ਚਿਤਾ ਨੂੰ ਉਨ੍ਹਾਂ ਦੇ ਪੋਤੇ ਅਰਮਾਨਵੀਰ ਸਿੰਘ ਪਡਿਆਲਾ ਅਤੇ ਦੋਹਤੇ ਗੁਰਪ੍ਰਤਾਪ ਸਿੰਘ ਪਡਿਆਲਾ ਨੇ ਅੱਗ ਦਿੱਤੀ।
ਹੋਰ ਪੜ੍ਹੋ : ਚੰਡੀਗੜ੍ਹ ਵਿੱਚ ਇੱਕ ਹੋਰ ਕੁੜੀ ਨਾਲ ਛੇੜਛਾੜ, ਸੀਸੀਟੀਵੀ ਫੁਟੇਜ ਆਈ ਸਾਹਮਣੇ
ਬੀਬੀ ਪਡਿਆਲਾ ਦੇ ਦੋਹਤੇ ਗੁਰਪ੍ਰਤਾਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਨਮਿਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ 15 ਦਸੰਬਰ ਨੂੰ ਪਿੰਡ ਪਡਿਆਲਾ ਵਿਖੇ ਦੁਪਹਿਰ 12 ਤੋਂ ਇੱਕ ਵਜੇ ਤੱਕ ਹੋਵੇਗਾ। ਉਨ੍ਹਾਂ ਦੇ ਅੰਤਿਮ ਸੰਸਕਾਰ ਮੌਕੇ ਸ਼ਹਿਰ ਦੇ ਕਈ ਸਰਕਾਰੀ ਅਫ਼ਸਰ, ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂ ਹਾਜ਼ਰ ਹੋਏ।