ਮੋਹਾਲੀ: ਬੇਰੁਜ਼ਗਾਰ ਈਟੀਟੀ ਅਧਿਆਪਕਾਂ (Unemployed ETT teachers) ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਚੰਡੀਗੜ੍ਹ ਵੱਲ ਨੂੰ ਇਕ ਜ਼ੋਰਦਾਰ ਹੱਲਾ ਬੋਲ ਮਾਰਚ ਕੀਤਾ ਗਿਆ। ਹਾਲਾਂਕਿ ਦੇਰ ਸ਼ਾਮ ਪੁਲੀਸ ਨੇ ਉਨ੍ਹਾਂ ਨੂੰ ਚੰਡੀਗੜ੍ਹ ਦਾਖ਼ਲ ਹੋਣ ਤੋਂ ਪਹਿਲਾਂ ਬਾਰਡਰ ਤੇ ਹੀ ਰੋਕ ਲਿਆ। ਇਸ ਦੌਰਾਨ ਅਧਿਆਪਕਾਂ ਅਤੇ ਪੁਲੀਸ 'ਚ ਕੁਝ ਝੜਪ ਵੀ ਹੋਈ, ਪਰ ਫਿਰ ਵੀ ਅਧਿਆਪਕ ਜਥੇਬੰਦੀ ਚੰਡੀਗੜ੍ਹ 'ਚ ਦਾਖ਼ਲ ਹੋਣ ਵਿੱਚ ਕਾਮਯਾਬ ਨਹੀਂ ਹੋ ਸਕੇ। ਇਸ ਦੇ ਚੱਲਦਿਆਂ ਦੇਰ ਸ਼ਾਮ ਤੱਕ ਸੜਕ 'ਤੇ ਜਾਮ ਲਗਾ ਕੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ (Slogans against the Punjab Government) ਕਰਦੇ ਰਹੇ।
ਇਸ ਦੌਰਾਨ ਗੱਲਬਾਤ ਕਰਦਿਆਂ ਈਟੀਟੀ ਬੇਰੁਜ਼ਗਾਰ ਅਧਿਆਪਕ ਯੂਨੀਅਨ (Unemployed ETT teachers Union) ਦੇ ਸੀਨੀਅਰ ਆਗੂ ਸੁਰਿੰਦਰਪਾਲ ਗੁਰਦਾਸਪੁਰ ਨੇ ਦੱਸਿਆ ਕਿ ਚੰਨੀ ਸਰਕਾਰ ਸਿਰਫ਼ ਦਿਖਾਵੇ ਦੀ ਸਰਕਾਰ ਹੈ। ਸਰਕਾਰ ਉਨ੍ਹਾਂ ਦੀ ਮੰਗਾਂ ਨੂੰ ਪੂਰਾ ਨਹੀਂ ਕਰ ਰਹੀ ਹੈ। ਉਨ੍ਹਾਂ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Former Chief Minister Capt. Amarinder Singh) ਦੇ ਸਮੇਂ ਆਪਣੀ ਗੱਲ ਮੰਨਵਾ ਲਈ ਸੀ ਪਰ ਨਵੇਂ ਬਣੇ ਪੰਜਾਬ ਦੇ ਸੀਐਮ ਚਰਨਜੀਤ ਸਿੰਘ ਚੰਨੀ (CM Charanjit Singh Channi) ਹੁਣ ਸਿਰਫ ਡਰਾਮੇਬਾਜ਼ੀ ਕਰ ਰਹੇ ਹਨ।
ਇਹ ਵੀ ਪੜ੍ਹੋ : ਸਿੱਧੂ ਨੇ ਮੁੜ ਸੰਭਾਲਿਆ ਦਫ਼ਤਰ ਦਾ ਚਾਰਜ, ਲਾਂਘੇ ’ਤੇ ਕਹੀ ਵੱਡੀ ਗੱਲ
ਸੁਰਿੰਦਰਪਾਲ ਨੇ ਕਿਹਾ ਕਿ ਇਨ੍ਹਾਂ ਦੇ ਕੁਝ ਈਟੀਵੀ ਅਧਿਆਪਕ ਸਾਥੀ ਖਰੜ ਦੀ ਪਾਣੀ ਦੀ ਟੈਂਕੀ ਉਤੇ ਚੜ੍ਹੇ ਹੋਏ ਹਨ। ਸੰਘਰਸ਼ ਦੌਰਾਨ ਕਈਆਂ ਦੀ ਹਾਲਤ ਕਾਫੀ ਤਰਸਯੋਗ ਬਣੀ ਹੋਈ ਹੈ ਪਰ ਜੇ ਸਰਕਾਰ ਆਪਣੇ ਰਵੱਈਏ ਤੋਂ ਟੱਸ ਤੋਂ ਮੱਸ ਨਾ ਹੋਈ ਤਾਂ ਆਉਣ ਵਾਲੇ ਸਮੇਂ ਵਿੱਚ ਇਸ ਦੇ ਨਤੀਜੇ ਸਰਕਾਰ ਨੂੰ ਭੁਗਤਣੇ ਹੀ ਪੈਣਗੇ। ਉਨ੍ਹਾਂ ਨੇ ਕਿਹਾ ਕਿ ਈਟੀਟੀ ਬੇਰੁਜ਼ਗਾਰ ਅਧਿਆਪਕ (Unemployed ETT teachers) ਆਪਣੀ ਲੜਾਈ ਆਪਣੇ ਮਰਦੇ ਦਮ ਤੱਕ ਲੜਦੇ ਰਹਿਣਗੇ।
ਬੇਰੁਜ਼ਗਾਰ ਅਧਿਆਪਕਾਂ (Unemployed ETT teachers) ਦਾ ਕਹਿਣਾ ਕਿ ਚੋਣਾਂ ਨੇੜੇ ਆ ਰਹੀਆਂ ਹਨ, ਜਿਸ ਕਾਰਨ ਸੂਬੇ 'ਚ ਜਲਦੀ ਹੀ ਚੋਣ ਜ਼ਾਬਤਾ ਲੱਗ ਜਾਵੇਗਾ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦਿੰਦੀ ਤਾਂ ਇਸ ਨਾਲ ਉਨ੍ਹਾਂ ਸੁਪਨੇ ਖ਼ਤਮ ਹੋ ਜਾਣਗੇ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਮੰਗਾਂ ਵੱਲ ਧਿਆਨ ਦੇਵੇ ਨਹੀਂ ਤਾਂ ਉਹ ਆਪਣਾ ਸੰਘਰਸ਼ ਹੋਰ ਤੇਜ਼ ਕਰਨਗੇ।
ਇਹ ਵੀ ਪੜ੍ਹੋ : ਵਿਜੇ ਸਾਂਪਲਾ ਨੇ ਕੀਤੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ