ETV Bharat / state

ਗਜੇਂਦਰ ਸਿੰਘ ਸ਼ੇਖਾਵਤ ਦੀ ਕੇਂਦਰੀ ਜ਼ਿਲ੍ਹਾ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ

ਜਲ ਸ਼ਕਤੀ ਮੰਤਰੀ ਭਾਰਤ ਸਰਕਾਰ ਸ੍ਰੀ ਗਜੇਂਦਰ ਸਿੰਘ ਸ਼ੇਖਾਵਤ ਵੱਲੋਂ ਜ਼ਿਲ੍ਹਾ ਐਸ.ਏ.ਐਸ. ਨਗਰ ਵਿੱਚ ਚਲਾਈਆਂ ਜਾ ਰਹੀਆਂ ਵੱਖ-ਵੱਖ ਲੋਕ ਪੱਖੀ ਕੇਂਦਰੀ ਸਕੀਮਾਂ ਦਾ ਜਾਇਜ਼ਾ ਲੈਣ ਲਈ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹੇ ਦੇ ਪ੍ਰਸ਼ਾਸ਼ਨਿਕ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ ਗਈ।

Etv Bharat
Etv Bharat
author img

By

Published : Aug 31, 2022, 4:59 PM IST

Updated : Aug 31, 2022, 5:12 PM IST

ਮੋਹਾਲੀ: ਜਲ ਸ਼ਕਤੀ ਮੰਤਰੀ ਭਾਰਤ ਸਰਕਾਰ ਗਜੇਂਦਰ ਸਿੰਘ ਸ਼ੇਖਾਵਤ ਵੱਲੋਂ ਜ਼ਿਲ੍ਹਾ ਐਸ.ਏ.ਐਸ. ਨਗਰ ਵਿੱਚ ਚਲਾਈਆਂ ਜਾ ਰਹੀਆਂ ਵੱਖ-ਵੱਖ ਲੋਕ ਪੱਖੀ ਕੇਂਦਰੀ ਸਕੀਮਾਂ ਦਾ ਜਾਇਜ਼ਾ ਲੈਣ ਲਈ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹੇ ਦੇ ਪ੍ਰਸ਼ਾਸ਼ਨਿਕ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ ਗਈ।

ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਹੋਈ ਇਸ ਸਮੀਖਿਆ ਮੀਟਿੰਗ ਵਿੱਚ ਡਿਪਟੀ ਕਮਿਸ਼ਨਰ ਅਮਿਤ ਤਲਵਾੜ ਸਮੇਤ ਜ਼ਿਲ੍ਹੇ ਦੇ ਸਮੂਹ ਪ੍ਰਸ਼ਾਸਨਿਕ ਅਧਿਕਾਰੀ ਹਾਜ਼ਰ ਸਨ। ਜਲ ਸ਼ਕਤੀ ਮੰਤਰੀ ਭਾਰਤ ਸਰਕਾਰ ਗਜੇਂਦਰ ਸਿੰਘ ਸ਼ੇਖਾਵਤ ਨੇ ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸ਼ਨਿਕ ਅਧਿਕਾਰੀਆਂ ਵੱਲੋਂ ਪਾਣੀ ਦੇ ਸੋਮਿਆਂ ਦੀ ਸਾਂਭ-ਸੰਭਾਲ ਸੰਬੰਧੀ ਕੀਤੇ ਕੰਮਾਂ ਅਤੇ ਵੱਖ ਵੱਖ ਲੋਕ ਪੱਖੀ ਕੇਂਦਰੀ ਸਕੀਮਾਂ ਅਧੀਨ ਕੀਤੇ ਗਏ ਕੰਮਾਂ ਦਾ ਬਰੀਕੀ ਨਾਲ ਜਾਇਜ਼ਾ ਲਿਆ।

  • ਲੋਕ ਸਭਾ ਅਨੰਦਪੁਰ ਸਾਹਿਬ ਜੀ ਦੇ ਪ੍ਰਵਾਸ ਦੌਰਾਨ ਕੇਂਦਰੀ ਜਲ ਸ਼ਕਤੀ ਮੰਤਰੀ ਸ੍ਰੀ @gssjodhpur ਜੀ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਕੰਮ ਦੀ ਸਮੀਖਿਆ ਬੈਠਕ ਕੀਤੀ ਅਤੇ ਕੇਂਦਰ ਵੱਲੋਂ ਪੰਜਾਬ ਲਈ ਸਮੇਂ ਸਮੇਂ ਦਿਤੀਆਂ ਗਈਆਂ ਸਕੀਮਾਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ। pic.twitter.com/4nAlCnPYZz

    — BJP PUNJAB (@BJP4Punjab) August 31, 2022 " class="align-text-top noRightClick twitterSection" data=" ">

ਮੀਟਿੰਗ ਦੌਰਾਨ ਉਨ੍ਹਾਂ ਵੱਲੋਂ ਜ਼ਿਲ੍ਹੇ ਵਿੱਚ ਚਲਾਈਆ ਜਾ ਰਹੀਆਂ ਕੇਂਦਰੀ ਸਕੀਮਾਂ ਦਾ ਜ਼ਾਇਜਾ ਲੈਂਦੇ ਹੋਏ ਕਿਹਾ ਕਿ ਸ਼ਹਿਰਾਂ ਅਤੇ ਪਿੰਡਾਂ ਦੇ ਵੇਸਟ ਪਾਣੀ ਨੂੰ ਵਧੀਆ ਢੰਗ ਨਾਲ ਦੁਬਾਰਾ ਵਰਤੋਂ ਵਿੱਚ ਲਿਆਂਦੇ ਜਾ ਰਹੇ ਉਪਰਾਲਿਆਂ ਨੂੰ ਹੋਰ ਵਧਾਇਆ ਜਾਵੇ ਤਾਂ ਜੋ ਧਰਤੀ ਦੇ ਹੇਠ ਡਿੱਗਦੇ ਪਾਣੀ ਦੇ ਪੱਧਰ ਨੂੰ ਉਪਰ ਚੁੱਕਿਆ ਜਾ ਸਕੇ।

ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਹਰਿਆਲੀ ਵਧਾਉਣ ਦੇ ਮੰਤਵ ਨਾਲ ਜੋ ਬੂਟੇ ਲਗਾਏ ਗਏ ਹਨ ਉਹ ਵੀ ਪ੍ਰਦੂਸ਼ਣ ਦੀ ਰੋਕਥਾਮ ਨੂੰ ਦੇਖਦਿਆ ਬਹੁਤ ਮਹੱਤਵਪੂਰਨ ਹਨ। ਮੀਟਿੰਗ ਦੀ ਸ਼ੁਰੂਆਤ ਵਿੱਚ ਡਿਪਟੀ ਕਮਿਸ਼ਨਰ ਅਮਿਤ ਤਲਵਾੜ ਵੱਲੋਂ ਮੀਟਿੰਗ ਦੀ ਅਗਵਾਈ ਕਰਦਿਆਂ ਜਲ ਸ਼ਕਤੀ ਮੁਹਿੰਮ ਅਧੀਨ ਪਾਣੀ ਦੀ ਸਾਂਭ ਸੰਭਾਲ ਸਬੰਧੀ ਬਣਾਏ ਸਰੋਤਾਂ ਅਤੇ ਇਸ ਸਬੰਧੀ ਕੀਤੇ ਕੰਮਾਂ ਬਾਰੇ ਕੇਂਦਰੀ ਮੰਤਰੀ ਨੂੰ ਜਾਣੂ ਕਰਵਾਇਆ ਗਿਆ।

ਇਸ ਤੋਂ ਇਲਾਵਾ ਉਨ੍ਹਾਂ ਵੱਲੋਂ ਜ਼ਿਲ੍ਹੇ ਵਿੱਚ ਚੱਲ ਰਹੀਆਂ ਵੱਖ-ਵੱਖ ਕੇਂਦਰੀ ਸਕੀਮਾਂ ਅਧੀਨ ਪੂਰੇ ਕੀਤੇ ਪ੍ਰੋਜੈਕਟਾਂ ਅਤੇ ਮੌਜੂਦਾ ਸਮੇਂ ਚਲ ਰਹੇ ਪ੍ਰੋਜੈਕਟਾਂ ਦੀ ਸਥਿਤੀ ਬਾਰੇ ਕੇਂਦਰੀ ਮੰਤਰੀ ਭਾਰਤ ਸਰਕਾਰ ਸ੍ਰੀ ਗਜੇਂਦਰ ਸਿੰਘ ਸ਼ੇਖਾਵਤ ਨੂੰ ਵਿਸਥਾਰਪੂਰਵਕ ਜਾਣੂ ਕਰਵਾਇਆ ਗਿਆ।

ਮੀਟਿੰਗ ਦੌਰਾਨ ਕੰਵਰਦੀਪ ਸਿੰਘ ਜ਼ਿਲ੍ਹਾ ਜੰਗਲਾਤ ਅਫਸਰ ਵੱਲੋਂ ਜੰਗਲਾਤ ਖੇਤਰ ਵਿੱਚ ਬਣੇ ਪਾਣੀ ਦੀ ਸਾਂਭ ਸੰਭਾਲ ਦੇ ਸਰੋਤਾਂ ਬਾਰੇ ਜਾਣੂ ਕਰਵਾਇਆ ਗਿਆ। ਜਿਸ ਨੂੰ ਕੇਂਦਰੀ ਮੰਤਰੀ ਵੱਲੋਂ ਸਹੀ ਮੰਨਦੇ ਹੋਏ ਇਸ ਕੰਮ ਨੂੰ ਹੋਰ ਵਧਾਉਣ ਲਈ ਉਪਰਾਲੇ ਕਰਨ ਲਈ ਕਿਹਾ। ਇਸ ਦੌਰਾਨ ਕੇਂਦਰੀ ਮੰਤਰੀ ਨੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਜ਼ਮੀਨੀ ਪੱਧਰ 'ਤੇ ਜਾ ਕੇ ਲੋਕਾਂ ਨੂੰ ਪਾਣੀ ਦੇ ਬਚਾਅ ਅਤੇ ਇਸ ਦੀ ਸਹੀ ਵਰਤੋਂ ਕਰਨ ਬਾਰੇ ਲੋਕਾਂ ਨੂੰ ਸਮੇਂ ਸਮੇਂ ਤੇ ਜਾਗਰੂਕ ਕਰਦੇ ਰਹਿਣ।

ਅੰਤ ਵਿੱਚ ਕੇਂਦਰੀ ਮੰਤਰੀ ਵੱਲੋਂ ਜ਼ਿਲ੍ਹਾ ਐਸ.ਏ.ਐਸ. ਨਗਰ ਵਿੱਚ ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਕੇਂਦਰੀ ਸਕੀਮਾਂ ਨੂੰ ਵਧੀਆ ਢੰਗ ਨਾਲ ਲਾਗੂ ਕਰਨ ਅਤੇ ਜ਼ਿਲ੍ਹੇ ਦੀ ਤਰੱਕੀ ਤੇ ਤਸੱਲੀ ਪ੍ਰਗਟਾਈ ਗਈ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕੇਂਦਰੀ ਮੰਤਰੀ ਦੇ ਜ਼ਿਲ੍ਹੇ ਵਿੱਚ ਆਉਣ ਤੇ ਖੁਸ਼ੀ ਪ੍ਰਗਟਾਉਂਦੇ ਹੋਏ ਉਨ੍ਹਾਂ ਦਾ ਧੰਨਵਾਦ ਕੀਤਾ।

ਇਹ ਵੀ ਪੜ੍ਹੋ: ਕੈਬਨਿਟ ਮੰਤਰੀ ਬਲਜੀਤ ਕੌਰ ਨੇ ਕਿਹਾ, ਮਨਪ੍ਰੀਤ ਬਾਦਲ ਖ਼ਿਲਾਫ਼ ਹੋਵੇਗੀ ਕਾਰਵਾਈ

Last Updated : Aug 31, 2022, 5:12 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.