ETV Bharat / state

ਮੋਹਾਲੀ ’ਚ ਵੱਧ ਰੇਟ ’ਤੇ ਸੈਨੀਟਾਈਜ਼ਰ ਤੇ ਮਾਸਕ ਵੇਚਣ ਵਾਲਾ ਕੈਮਿਸਟ ਕਾਬੂ

ਮੋਹਾਲੀ ਵਿੱਚ ਕਰਫਿਊ ਦੌਰਾਨ ਵੱਧ ਰੇਟ ’ਤੇ ਸੈਨੀਟਾਈਜ਼ਰ ਤੇ ਮਾਸਕ ਵੇਚਣ ਵਾਲੇ ਕੈਮਿਸਟ ਨੂੰ ਵਿਜੀਲੈਂਸ ਬਿਊਰੋ ਨੇ ਕਾਬੂ ਕਰ ਲਿਆ ਹੈ।

ਫ਼ੋਟੋ
ਫ਼ੋਟੋ
author img

By

Published : Mar 27, 2020, 5:03 PM IST

ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਕੋਰੋਨਾਵਾਇਰਸ ਦੇ ਟਾਕਰੇ ਲਈ ਲਾਏ ਗਏ ਕਰਫਿਊ ਦੌਰਾਨ ਵਸਤਾਂ ਨੂੰ ਵੱਧ ਭਾਅ ਉੱਤੇ ਵੇਚਣ ਸਬੰਧੀ ਵਿਜੀਲੈਂਸ ਬਿਊਰੋ ਦੇ ਮੁੱਖ ਡਾਇਰੈਕਟਰ ਬੀ.ਕੇ. ਉੱਪਲ ਨੇ ਐਸ.ਏ.ਐਸ. ਨਗਰ ਦੇ ਫੇਜ਼ 3 ਬੀ-2, ਵਿਖੇ ਇੰਡਸ ਫਾਰਮੇਸੀ ਦੇ ਮਾਲਕ ਦਿਨੇਸ਼ ਕੁਮਾਰ ਨੂੰ ਕਾਬੂ ਕੀਤਾ ਹੈ।

ਇਸ ਸਬੰਧੀ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਨ੍ਹਾਂ ਨੂੰ ਇਸ ਮਿਲੀਆਂ ਸ਼ਿਕਾਇਤਾਂ ਮਿਲੀਆਂ ਜਿਸ ਦੇ ਅਧਾਰ ਉੱਤੇ ਵਿਜੀਲੈਂਸ ਦੇ ਉੱਡਣ ਦਸਤੇ ਦੇ ਏ.ਆਈ.ਜੀ ਅਸ਼ੀਸ਼ ਕਪੂਰ ਦੀ ਨਿਗਰਾਨੀ ਅਧੀਨ ਟੀਮ ਨੇ ਉਕਤ ਦਵਾਈਆਂ ਦੀ ਦੁਕਾਨ ਉੱਤੇ ਛਾਪਾ ਮਾਰਿਆ। ਇਸ ਮੌਕੇ ਪਤਾ ਲੱਗਿਆ ਕਿ ਉੱਥੇ ਸੈਨੀਟਾਈਜ਼ਰ ਤੇ ਮਾਸਕ ਆਮ ਕੀਮਤ ਤੋਂ ਵੱਧ ਕੀਮਤ 'ਤੇ ਵੇਚੇ ਜਾ ਰਹੇ ਸਨ। ਵਿਜੀਲੈਂਸ ਟੀਮ ਨੇ ਉਸ ਦਵਾਈ ਵਿਕਰੇਤਾ ਨੂੰ ਵੱਧ ਰੇਟ ’ਤੇ ਮਾਸਕ ਤੇ ਸੈਨੀਟਾਈਜ਼ਰ ਵੇਚਣ ਕਾਰਨ ਕਾਬੂ ਕਰ ਲਿਆ ਜਿਸ ਵਿਰੁੱਧ ਐਸ.ਏ.ਐਸ. ਨਗਰ ਦੇ ਥਾਣਾ ਮਟੌਰ ਵਿਖੇ ਆਈ.ਪੀ.ਸੀ ਦੀ ਧਾਰਾ 188 ਤਹਿਤ ਮੁਕਦਮਾ ਨੰਬਰ 64 ਦਰਜ ਕੀਤਾ ਗਿਆ ਹੈ।

ਜ਼ਿਕਰਯੋਗ ਹੈ ਕਿ ਬਿਓਰੋ ਦੇ ਮੁੱਖ ਡਾਇਰੈਕਟਰ ਬੀ.ਕੇ. ਉੱਪਲ ਨੇ ਪਹਿਲਾਂ ਹੀ ਵਿਜੀਲੈਂਸ ਦੇ ਸਾਰੇ ਅਧਿਕਾਰੀਆਂ ਨੂੰ ਜ਼ਿਲ੍ਹਿਆਂ ਵਿੱਚ ਪ੍ਰਸਾਸਨ ਅਤੇ ਜ਼ਿਲ੍ਹਾ ਪੁਲਿਸ ਨਾਲ ਤਾਲਮੇਲ ਰੱਖਣ ਅਤੇ ਹਰ ਤਰ੍ਹਾਂ ਦੇ ਸਹਿਯੋਗ ਅਤੇ ਸਹਾਇਤਾ ਕਰਨ ਦਾ ਨਿਰਦੇਸ਼ ਦਿੱਤਾ ਹੋਇਆ ਹੈ।

ਇਸ ਤੋਂ ਇਲਾਵਾ ਅਧਿਕਾਰੀਆਂ ਨੂੰ ਇਹ ਵੀ ਨਿਰਦੇਸ਼ ਦਿੱਤੇ ਹਨ ਕਿ ਉਹ ਜਰੂਰੀ ਚੀਜ਼ਾਂ ਨੂੰ ਭੰਡਾਰ ਕਰਨ ਜਾਂ ਮੁਨਾਫ਼ਾਖੋਰੀ ਕਰਨ ਵਾਲਿਆਂ ਸਮੇਤ ਕੋਰੋਨਾਵਾਇਰਸ ਦੀ ਰੋਕਥਾਮ ਲਈ ਸਰਕਾਰ ਵੱਲੋਂ ਕੀਤੇ ਜਾ ਰਹੇ ਯਤਨਾ ਨੂੰ ਲਾਗੂ ਕਰਨ ਵਿਚ ਜਾਣਬੁੱਝ ਕੇ ਬੇਨਿਯਮੀਆਂ ਕਰਨ ਵਾਲਿਆਂ ‘ਤੇ ਵੀ ਕਰੜੀ ਨਜ਼ਰ ਰੱਖਣ।

ETV Bharat Logo

Copyright © 2024 Ushodaya Enterprises Pvt. Ltd., All Rights Reserved.