ETV Bharat / state

20 ਹਜਾਰ ਦੀ ਰਿਸ਼ਵਤ ਲੈਂਦਾ ਹੌਲਦਾਰ ਰੰਗੇ ਹੱਥੀਂ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਡੀ.ਐਸ.ਪੀ. ਖਰੜ-1 ਜ਼ਿਲ੍ਹਾ ਐਸ.ਏ.ਐਸ ਨਗਰ ਦੇ ਰੀਡਰ ਵਜੋਂ ਤਾਇਨਾਤ ਹੌਲਦਾਰ ਅਮਰਿੰਦਰ ਸਿੰਘ ਨੂੰ 20 ਹਜਾਰ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ।

ਫ਼ੋਟੋ
ਫ਼ੋਟੋ
author img

By

Published : Dec 7, 2019, 10:37 PM IST

ਮੋਹਾਲੀ: ਪੰਜਾਬ ਵਿਜੀਲੈਂਸ ਬਿਊਰੋ ਨੇ ਡੀ.ਐਸ.ਪੀ. ਖਰੜ-1 ਜ਼ਿਲ੍ਹਾ ਐਸ.ਏ.ਐਸ ਨਗਰ ਦੇ ਰੀਡਰ ਵਜੋਂ ਤਾਇਨਾਤ ਹੌਲਦਾਰ ਅਮਰਿੰਦਰ ਸਿੰਘ ਨੂੰ 20,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ।

ਵੀਡੀਓ

ਵਿਜੀਲੈਂਸ ਬਿਊਰੋ ਮੁਤਾਬਕ ਉਕਤ ਹੌਲਦਾਰ ਨੂੰ ਸ਼ਿਕਾਇਤ ਕਰਤਾ ਅਮਰਜੀਤ ਸਿੰਘ ਵਾਸੀ ਆਕਲੀਆ ਜਲਾਲ ਜ਼ਿਲ੍ਹਾਂ ਬਠਿੰਡਾ ਦੀ ਸ਼ਿਕਾਇਤ 'ਤੇ ਫ਼ੜਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਸ ਵੱਲੋਂ ਉਸ ਦੇ ਮਾਮੇ ਖਿਲਾਫ਼ ਦਿੱਤੀ ਦਰਖਾਸ਼ਤ ਵਿੱਚ ਮਦਦ ਕਰਨ ਅਤੇ ਇਸ ਸਬੰਧੀ ਸਮਝੋਤਾ ਕਰਾਉਣ ਬਦਲੇ ਉਕਤ ਰੀਡਰ ਵਲੋਂ 1 ਲੱਖ ਰੁਪਏ ਦੀ ਮੰਗ ਕੀਤੀ ਗਈ। ਵਿਜੀਲੈਂਸ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਹੌਲਦਾਰ ਨੂੰ 2 ਸਰਕਾਰੀ ਗਵਾਹਾਂ ਦੀ ਹਾਜਰੀ ਵਿੱਚ ਪਹਿਲੀ ਕਿਸ਼ਤ ਦੇ 20,000 ਰੁਪਏ ਦੀ ਰਿਸ਼ਵਤ ਲੈਂਦੇ ਮੌਕੇ 'ਤੇ ਹੀ ਕਾਬੂ ਕਰ ਲਿਆ ਗਿਆ। ਉਨ੍ਹਾਂ ਦੱਸਿਆ ਕਿ ਦੋਸ਼ੀ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਐਸਏਐਸ ਨਗਰ ਵਿਖੇ ਮੁਕੱਦਮਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

Intro:ਮੁਹਾਲੀ ਵਿਜੀਲੈਂਸ ਵਿਭਾਗ ਵੱਲੋਂ ਖਰੜ ਦੇ ਡੀਐੱਸਪੀ ਦੇ ਰੀਡਰ ਵਜੋਂ ਸੇਵਾਵਾਂ ਨਿਭਾਅ ਰਹੇ ਹੌਲਦਾਰ ਅਮਰਿੰਦਰ ਸਿੰਘ ਨੂੰ ਵੀਹ ਹਜ਼ਾਰ ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ ਇਸ ਮੌਕੇ ਡੀਐੱਸਪੀ ਖਰੜ ਨਹੀਂ ਕਿਸੇ ਦੇ ਪਿੱਛੇ ਸਵਾਰ ਬਾਈਕ ਦੇ ਉੱਪਰ ਪਿਛਲੇ ਗੇਟ ਰਾਹੀਂ ਫਰਾਰ ਹੋ ਗਏ

Body:ਜਾਣਕਾਰੀ ਲਈ ਦੱਸ ਦੀਏ ਹੌਲਦਾਰ ਅਮਰਿੰਦਰ ਸਿੰਘ ਨੇ ਇੱਕ ਸ਼ਿਕਾਇਤ ਕਰਤਾ ਅਮਰਜੀਤ ਸਿੰਘ ਤੋਂ ਇੱਕ ਲੱਖ ਰੁਪਏ ਰਿਸ਼ਵਤ ਮੰਗੀ ਸੀ ਇਹ ਰਿਸ਼ਵਤ ਉਨ੍ਹਾਂ ਵੱਲੋਂ ਅਮਰਜੀਤ ਸਿੰਘ ਦਾ ਉਨ੍ਹਾਂ ਦੇ ਰਿਸ਼ਤੇਦਾਰਾਂ ਨਾਲ ਚੱਲ ਰਿਹਾ ਜ਼ਮੀਨੀ ਵਿਵਾਦ ਸੁਲਝਾਉਣ ਦੇ ਲਈ ਮੰਗੀ ਗਈ ਸੀ ਜਿਸ ਦੀ ਪਹਿਲੀ ਕਿਸ਼ਤ ਵੀਹ ਹਜ਼ਾਰ ਰੁਪਏ ਦੇਣੀ ਸੀ ਪਰ ਅਮਰਜੀਤ ਸਿੰਘ ਵੱਲੋਂ ਵਿਜੀਲੈਂਸ ਮੁਹਾਲੀ ਨੂੰ ਇਸਦੀ ਸ਼ਿਕਾਇਤ ਕੀਤੀ ਗਈ ਅਤੇ ਵਿਭਾਗ ਵੱਲੋਂ ਚੁਸਤੀ ਵਰਤਦੇ ਹੋਏ ਇੱਕ ਜਾਲ ਵਿਛਾਇਆ ਗਿਆ ਉਸਦੇ ਤਹਿਤ ਹੌਲਦਾਰ ਜੋ ਕਿ ਇੱਕ ਰੀਡਰ ਦੇ ਵਜੋਂ ਸੇਵਾਵਾਂ ਨਿਭਾਅ ਰਿਹਾ ਸੀ ਨੂੰ ਰੰਗੇ ਹੱਥੀਂ ਵੀਹ ਹਜ਼ਾਰ ਤੇ ਰਿਸ਼ਵਤ ਲੈਂਦੇ ਕਾਬੂ ਕਰ ਲਿਆ ਇਸ ਮੌਕੇ ਦੱਸਾਂ ਬਣਦਾ ਕਿ ਇਸ ਮੌਕੇ ਡੀਐੱਸਪੀ ਖਰੜ ਥਾਣੇ ਦੇ ਵਿੱਚ ਹੀ ਮੌਜੂਦ ਸਨ ਅਤੇ ਜਦੋਂ ਵਿਜੀਲੈਂਸ ਵਿਭਾਗ ਵੱਲੋਂ ਰੀਡਰ ਨੂੰ ਗ੍ਰਿਫਤਾਰ ਕੀਤਾ ਗਿਆ ਤਾਂ ਉਹ ਮੌਕਾ ਦੇਖ ਕੇ ਪਿਛਲੇ ਗੇਟ ਰਾਹੀਂ ਬਾਈਕ ਉੱਪਰ ਫਰਾਰ ਹੋ ਗਏ ਜਿਸ ਤੋਂ ਸ਼ੱਕ ਜਾਪਦਾ ਹੈ ਕਿ ਡੀਐੱਸਪੀ ਖਰੜ ਦੇ ਵੀ ਇਸ ਵਿੱਚ ਇਸ ਰਿਸ਼ਵਤਖੋਰੀ ਦੇ ਵਿੱਚ ਸਿੱਧੇ ਸੰਬੰਧ ਹੋਣ ਹੁਣ ਕੱਲ ਅਮਰਿੰਦਰ ਸਿੰਘ ਨੂੰ ਕੋਰਟ ਦੇ ਵਿੱਚ ਪੇਸ਼ ਕਰ ਕੇ ਰਿਮਾਂਡ ਲਿਆ ਜਾਵੇਗਾ ਜਿਸ ਤੋਂ ਬਾਅਦ ਸਾਹਮਣੇ ਆਵੇਗਾ ਕਿ ਹੋਰ ਕਿਹੜੇ ਕਿਹੜੇ ਅਧਿਕਾਰੀ ਇਸ ਦੇ ਵਿੱਚ ਸ਼ਾਮਿਲ ਹਨ ਅਤੇ ਕੀ ਡੀਐੱਸਪੀ ਖੜ੍ਹ ਵੀ ਇਸ ਦੇ ਵਿੱਚ ਸ਼ਾਮਿਲ ਹੈ

Conclusion:
ETV Bharat Logo

Copyright © 2024 Ushodaya Enterprises Pvt. Ltd., All Rights Reserved.