ਸੰਗਰੂਰ: ਸੂਬੇ ਵਿੱਚ ਅਤਿ-ਆਧੁਨਿਕ ਲਾਇਬ੍ਰੇਰੀਆਂ ਸਥਾਪਤ ਕਰਨ ਸਬੰਧੀ ਆਪਣੀ ਮੁਹਿੰਮ ਨੂੰ ਜਾਰੀ ਰੱਖਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੰਗਰੂਰ ਜ਼ਿਲ੍ਹੇ ਵਿੱਚ 14 ਨਵੀਆਂ ਅਤਿ-ਆਧੁਨਿਕ ਲਾਇਬ੍ਰੇਰੀਆਂ ਲੋਕਾਂ ਨੂੰ ਸਮਰਪਿਤ ਕੀਤੀਆਂ।
-
ਸੰਗਰੂਰ ਜ਼ਿਲ੍ਹੇ ਨੂੰ ਵੱਡੀ ਸੌਗ਼ਾਤ... ਸੰਗਰੂਰ ਜ਼ਿਲ੍ਹੇ ਦੀਆਂ 14 ਨਵੀਆਂ ਅਤਿ-ਆਧੁਨਿਕ ਪੇਂਡੂ ਲਾਇਬ੍ਰੇਰੀਆਂ ਦੇ ਉਦਘਾਟਨ ਸਮਾਗਮ ਦੌਰਾਨ ਪਿੰਡ ਕਾਂਝਲਾ ਤੋਂ Live... https://t.co/HTTEfK7Tr7
— Bhagwant Mann (@BhagwantMann) January 11, 2024 " class="align-text-top noRightClick twitterSection" data="
">ਸੰਗਰੂਰ ਜ਼ਿਲ੍ਹੇ ਨੂੰ ਵੱਡੀ ਸੌਗ਼ਾਤ... ਸੰਗਰੂਰ ਜ਼ਿਲ੍ਹੇ ਦੀਆਂ 14 ਨਵੀਆਂ ਅਤਿ-ਆਧੁਨਿਕ ਪੇਂਡੂ ਲਾਇਬ੍ਰੇਰੀਆਂ ਦੇ ਉਦਘਾਟਨ ਸਮਾਗਮ ਦੌਰਾਨ ਪਿੰਡ ਕਾਂਝਲਾ ਤੋਂ Live... https://t.co/HTTEfK7Tr7
— Bhagwant Mann (@BhagwantMann) January 11, 2024ਸੰਗਰੂਰ ਜ਼ਿਲ੍ਹੇ ਨੂੰ ਵੱਡੀ ਸੌਗ਼ਾਤ... ਸੰਗਰੂਰ ਜ਼ਿਲ੍ਹੇ ਦੀਆਂ 14 ਨਵੀਆਂ ਅਤਿ-ਆਧੁਨਿਕ ਪੇਂਡੂ ਲਾਇਬ੍ਰੇਰੀਆਂ ਦੇ ਉਦਘਾਟਨ ਸਮਾਗਮ ਦੌਰਾਨ ਪਿੰਡ ਕਾਂਝਲਾ ਤੋਂ Live... https://t.co/HTTEfK7Tr7
— Bhagwant Mann (@BhagwantMann) January 11, 2024
ਨੌਜਵਾਨਾਂ ਵਿੱਚ ਪੜ੍ਹਨ ਦੀ ਆਦਤ ਪੈਦਾ ਕਰਨਾ: ਮੁੱਖ ਮੰਤਰੀ ਨੇ ਉਮੀਦ ਜਤਾਈ ਕਿ ਇਹ ਲਾਇਬ੍ਰੇਰੀਆਂ ਸੂਬੇ ਦੇ ਵਿਕਾਸ ਅਤੇ ਖੁਸ਼ਹਾਲੀ ਦੇ ਧੁਰੇ ਵਜੋਂ ਕੰਮ ਕਰਨਗੀਆਂ ਅਤੇ ਕਿਹਾ ਕਿ ਇਸ ਪਹਿਲਕਦਮੀ ਦਾ ਉਦੇਸ਼ ਸੂਬੇ ਦੇ ਨੌਜਵਾਨਾਂ ਵਿੱਚ ਪੜ੍ਹਨ ਦੀ ਆਦਤ ਪੈਦਾ ਕਰਨਾ ਹੈ। ਉਨ੍ਹਾਂ ਕਿਹਾ ਕਿ ਇਹ ਕਦਮ ਨੌਜਵਾਨਾਂ ਦੇ ਸ਼ਕਤੀਕਰਨ ਅਤੇ ਉਨ੍ਹਾਂ ਨੂੰ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਬਰਾਬਰ ਦੇ ਭਾਈਵਾਲ ਬਣਾਉਣ ਵਿੱਚ ਅਹਿਮ ਸਾਬਤ ਹੋਵੇਗਾ। ਭਗਵੰਤ ਸਿੰਘ ਮਾਨ ਨੇ ਉਮੀਦ ਜ਼ਾਹਰ ਕਰਦਿਆਂ ਕਿਹਾ ਕਿ ਇਹ ਲਾਇਬ੍ਰੇਰੀਆਂ ਨੌਜਵਾਨਾਂ ਦੀ ਤਕਦੀਰ ਬਦਲਣ ਵਿੱਚ ਅਹਿਮ ਭੂਮਿਕਾ ਨਿਭਾਉਣਗੀਆਂ, ਜਿੱਥੋਂ ਪੜ੍ਹ ਕੇ ਸੂਬੇ ਦੇ ਨੌਜਵਾਨ ਵੱਡੇ ਅਫ਼ਸਰ, ਵਿਗਿਆਨੀ, ਡਾਕਟਰ, ਤਕਨੀਕੀ ਮਾਹਰ ਅਤੇ ਹੋਰ ਉੱਚੇ ਅਹੁਦਿਆਂ ‘ਤੇ ਬਿਰਾਜਮਾਨ ਹੋਣਗੇ।
-
ਸੰਗਰੂਰ ਜ਼ਿਲ੍ਹੇ ਦੇ ਪਿੰਡ ਕਾਂਝਲਾ ਵਿਖੇ ਸਮਾਗਮ ਦੌਰਾਨ ਸੰਬੋਧਨ Live... https://t.co/XeQJUNhjeU
— Bhagwant Mann (@BhagwantMann) January 11, 2024 " class="align-text-top noRightClick twitterSection" data="
">ਸੰਗਰੂਰ ਜ਼ਿਲ੍ਹੇ ਦੇ ਪਿੰਡ ਕਾਂਝਲਾ ਵਿਖੇ ਸਮਾਗਮ ਦੌਰਾਨ ਸੰਬੋਧਨ Live... https://t.co/XeQJUNhjeU
— Bhagwant Mann (@BhagwantMann) January 11, 2024ਸੰਗਰੂਰ ਜ਼ਿਲ੍ਹੇ ਦੇ ਪਿੰਡ ਕਾਂਝਲਾ ਵਿਖੇ ਸਮਾਗਮ ਦੌਰਾਨ ਸੰਬੋਧਨ Live... https://t.co/XeQJUNhjeU
— Bhagwant Mann (@BhagwantMann) January 11, 2024
ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਲਾਇਬ੍ਰੇਰੀਆਂ: ਮੁੱਖ ਮੰਤਰੀ ਨੇ ਕਿਹਾ ਕਿ ਇਹ ਆਲੇ ਦਰਜੇ ਦੀਆਂ ਲਾਇਬ੍ਰੇਰੀਆਂ ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਹਨ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਇਹ ਪੁਸਤਕ ਪ੍ਰੇਮੀਆਂ ਲਈ ਵੱਧ ਤੋਂ ਵੱਧ ਲਾਹੇਵੰਦ ਸਾਬਤ ਹੋਣ। ਉਨ੍ਹਾਂ ਕਿਹਾ ਕਿ ਇਹ ਲਾਇਬ੍ਰੇਰੀਆਂ ਹਾਈਟੈਕ ਸਹੂਲਤਾਂ ਜਿਵੇਂ ਏਅਰ ਕੰਡੀਸ਼ਨਰ, ਇਨਵਰਟਰ, ਸੀ.ਸੀ.ਟੀ.ਵੀ. ਕੈਮਰੇ, ਵਾਈ-ਫਾਈ ਅਤੇ ਹੋਰ ਸਹੂਲਤਾਂ ਨਾਲ ਲੈਸ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਲਾਇਬ੍ਰੇਰੀਆਂ ਅਸਲ ਮਾਇਨੇ ਵਿੱਚ ਗਿਆਨ ਅਤੇ ਸਾਹਿਤ ਦਾ ਭੰਡਾਰ ਹਨ। ਉਨ੍ਹਾਂ ਕਿਹਾ ਕਿ ਇਹ ਸਾਡੇ ਸਾਰਿਆਂ ਲਈ ਮਾਣ ਵਾਲੀ ਗੱਲ ਹੈ ਕਿ ਇਨ੍ਹਾਂ ਅਤਿ-ਆਧੁਨਿਕ ਲਾਇਬ੍ਰੇਰੀਆਂ ਵਿੱਚ ਵੱਖ-ਵੱਖ ਵਿਸ਼ਿਆਂ ਨਾਲ ਸਬੰਧਤ ਮੁੱਲਵਾਨ ਕਿਤਾਬਾਂ ਮੌਜੂਦ ਹਨ, ਜੋ ਪੁਸਤਕ ਪ੍ਰੇਮੀਆਂ ਨੂੰ ਆਕਰਸ਼ਿਤ ਕਰਨਗੀਆਂ।
-
ਸੰਗਰੂਰ ਜ਼ਿਲ੍ਹੇ ਨੂੰ ਵੱਡੀ ਸੌਗ਼ਾਤ... ਵਾਰ ਹੀਰੋਜ਼ ਸਟੇਡੀਅਮ ਸੰਗਰੂਰ ਵਿਖੇ ਹਾਕੀ ਐਸਟ੍ਰੋਟਰਫ਼ ਤੇ ਵੇਟ ਲਿਫ਼ਟਿੰਗ ਸੈਂਟਰ ਦਾ ਉਦਘਾਟਨ ਕਰਨ ਜਾ ਰਹੇ ਹਾਂ Live... https://t.co/PGGHkh3jT2
— Bhagwant Mann (@BhagwantMann) January 11, 2024 " class="align-text-top noRightClick twitterSection" data="
">ਸੰਗਰੂਰ ਜ਼ਿਲ੍ਹੇ ਨੂੰ ਵੱਡੀ ਸੌਗ਼ਾਤ... ਵਾਰ ਹੀਰੋਜ਼ ਸਟੇਡੀਅਮ ਸੰਗਰੂਰ ਵਿਖੇ ਹਾਕੀ ਐਸਟ੍ਰੋਟਰਫ਼ ਤੇ ਵੇਟ ਲਿਫ਼ਟਿੰਗ ਸੈਂਟਰ ਦਾ ਉਦਘਾਟਨ ਕਰਨ ਜਾ ਰਹੇ ਹਾਂ Live... https://t.co/PGGHkh3jT2
— Bhagwant Mann (@BhagwantMann) January 11, 2024ਸੰਗਰੂਰ ਜ਼ਿਲ੍ਹੇ ਨੂੰ ਵੱਡੀ ਸੌਗ਼ਾਤ... ਵਾਰ ਹੀਰੋਜ਼ ਸਟੇਡੀਅਮ ਸੰਗਰੂਰ ਵਿਖੇ ਹਾਕੀ ਐਸਟ੍ਰੋਟਰਫ਼ ਤੇ ਵੇਟ ਲਿਫ਼ਟਿੰਗ ਸੈਂਟਰ ਦਾ ਉਦਘਾਟਨ ਕਰਨ ਜਾ ਰਹੇ ਹਾਂ Live... https://t.co/PGGHkh3jT2
— Bhagwant Mann (@BhagwantMann) January 11, 2024
ਪੁਸਤਕ ਪ੍ਰੇਮੀਆਂ ਲਈ ਬਹੁਤ ਲਾਹੇਵੰਦ: ਮੁੱਖ ਮੰਤਰੀ ਨੇ ਕਿਹਾ ਕਿ ਲਾਇਬ੍ਰੇਰੀਆਂ ਦੇ ਸੰਗ੍ਰਹਿ ਵਿੱਚ ਕੁਝ ਦੁਰਲੱਭ ਅਤੇ ਕੀਮਤੀ ਪੁਸਤਕਾਂ ਸ਼ਾਮਲ ਹਨ, ਜੋ ਪੁਸਤਕ ਪ੍ਰੇਮੀਆਂ ਲਈ ਬਹੁਤ ਲਾਹੇਵੰਦ ਸਿੱਧ ਹੋਣਗੀਆਂ। ਉਨ੍ਹਾਂ ਉਮੀਦ ਜਤਾਈ ਕਿ ਇਹ ਲਾਇਬ੍ਰੇਰੀਆਂ ਵਿਦਿਆਰਥੀਆਂ ਦੀ ਤਕਦੀਰ ਬਦਲਣ ਵਿੱਚ ਅਹਿਮ ਭੂਮਿਕਾ ਨਿਭਾਉਣਗੀਆਂ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਨੌਜਵਾਨ ਹਰ ਖੇਤਰ ਵਿੱਚ ਮੱਲਾਂ ਮਾਰਨ ਅਤੇ ਸੂਬੇ ਵਿੱਚੋਂ ਅਜਿਹੇ ਹੁਨਰਮੰਦ ਨੌਜਵਾਨ ਪੈਦਾ ਕੀਤੇ ਜਾ ਸਕਣ, ਜੋ ਵੱਖ-ਵੱਖ ਖੇਤਰਾਂ ਵਿੱਚ ਸੂਬੇ ਦਾ ਨਾਮ ਰੌਸ਼ਨ ਕਰਨ।
-
ਸੰਗਰੂਰ ਦੇ ਵਾਰ ਹੀਰੋਜ਼ ਸਟੇਡੀਅਮ ਵਿਖੇ 92 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਏ ਬੇਹੱਦ ਆਧੁਨਿਕ ਹਾਕੀ ਐਸਟ੍ਰੋਟਰਫ਼ ਤੇ 14 ਲੱਖ ਰੁਪਏ ਦੀ ਲਾਗਤ ਨਾਲ ਵੇਟ ਲਿਫ਼ਟਿੰਗ ਸੈਂਟਰ ਦਾ ਉਦਘਾਟਨ ਕੀਤਾ….ਸੰਗਰੂਰ ਤੇ ਨਾਲ ਲਗਦੇ ਇਲਾਕਿਆਂ ਦੇ ਨੌਜਵਾਨਾਂ ਲਈ ਇਹ ਐਸਟ੍ਰੋਟਰਫ਼ ਤੇ ਲਿਫ਼ਟਿੰਗ ਸੈਂਟਰ ਵਰਦਾਨ ਸਾਬਿਤ ਹੋਵੇਗਾ…
— Bhagwant Mann (@BhagwantMann) January 11, 2024 " class="align-text-top noRightClick twitterSection" data="
ਸਾਡਾ ਮਕਸਦ ਨੌਜਵਾਨਾਂ ਨੂੰ… pic.twitter.com/xuWIKpvwrM
">ਸੰਗਰੂਰ ਦੇ ਵਾਰ ਹੀਰੋਜ਼ ਸਟੇਡੀਅਮ ਵਿਖੇ 92 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਏ ਬੇਹੱਦ ਆਧੁਨਿਕ ਹਾਕੀ ਐਸਟ੍ਰੋਟਰਫ਼ ਤੇ 14 ਲੱਖ ਰੁਪਏ ਦੀ ਲਾਗਤ ਨਾਲ ਵੇਟ ਲਿਫ਼ਟਿੰਗ ਸੈਂਟਰ ਦਾ ਉਦਘਾਟਨ ਕੀਤਾ….ਸੰਗਰੂਰ ਤੇ ਨਾਲ ਲਗਦੇ ਇਲਾਕਿਆਂ ਦੇ ਨੌਜਵਾਨਾਂ ਲਈ ਇਹ ਐਸਟ੍ਰੋਟਰਫ਼ ਤੇ ਲਿਫ਼ਟਿੰਗ ਸੈਂਟਰ ਵਰਦਾਨ ਸਾਬਿਤ ਹੋਵੇਗਾ…
— Bhagwant Mann (@BhagwantMann) January 11, 2024
ਸਾਡਾ ਮਕਸਦ ਨੌਜਵਾਨਾਂ ਨੂੰ… pic.twitter.com/xuWIKpvwrMਸੰਗਰੂਰ ਦੇ ਵਾਰ ਹੀਰੋਜ਼ ਸਟੇਡੀਅਮ ਵਿਖੇ 92 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਏ ਬੇਹੱਦ ਆਧੁਨਿਕ ਹਾਕੀ ਐਸਟ੍ਰੋਟਰਫ਼ ਤੇ 14 ਲੱਖ ਰੁਪਏ ਦੀ ਲਾਗਤ ਨਾਲ ਵੇਟ ਲਿਫ਼ਟਿੰਗ ਸੈਂਟਰ ਦਾ ਉਦਘਾਟਨ ਕੀਤਾ….ਸੰਗਰੂਰ ਤੇ ਨਾਲ ਲਗਦੇ ਇਲਾਕਿਆਂ ਦੇ ਨੌਜਵਾਨਾਂ ਲਈ ਇਹ ਐਸਟ੍ਰੋਟਰਫ਼ ਤੇ ਲਿਫ਼ਟਿੰਗ ਸੈਂਟਰ ਵਰਦਾਨ ਸਾਬਿਤ ਹੋਵੇਗਾ…
— Bhagwant Mann (@BhagwantMann) January 11, 2024
ਸਾਡਾ ਮਕਸਦ ਨੌਜਵਾਨਾਂ ਨੂੰ… pic.twitter.com/xuWIKpvwrM
ਵੇਟ ਲਿਫਟਿੰਗ ਸੈਂਟਰ ਅਤੇ ਐਸਟ੍ਰੋ ਟਰਫ ਲੋਕਾਂ ਨੂੰ ਸਮਰਪਿਤ: ਇਸ ਤੋਂ ਬਾਅਦ ਮੁੱਖ ਮੰਤਰੀ ਨੇ ਵਾਰ ਹੀਰੋਜ਼ ਸਟੇਡੀਅਮ ਵਿੱਚ ਵੇਟ ਲਿਫਟਿੰਗ ਸੈਂਟਰ ਅਤੇ ਐਸਟ੍ਰੋ ਟਰਫ ਲੋਕਾਂ ਨੂੰ ਸਮਰਪਿਤ ਕੀਤੇ। ਇਸ ਮੌਕੇ ਉਨ੍ਹਾਂ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਵਿੱਚ ਖੇਡਾਂ ਨੂੰ ਪ੍ਰਫੁੱਲਤ ਕਰਨ 'ਤੇ ਵਿਸ਼ੇਸ਼ ਧਿਆਨ ਦਿੱਤਾ ਹੈ, ਜਿਸ ਨਾਲ ਨੌਜਵਾਨਾਂ ਦੀ ਅਸੀਮ ਊਰਜਾ ਸਹੀ ਪਾਸੇ ਵੱਲ ਲੱਗ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਪਹਿਲੀ ਵਾਰ ਖਿਡਾਰੀਆਂ ਨੂੰ ਖੇਡਾਂ ਦੀ ਤਿਆਰੀ ਲਈ ਫੰਡ ਦਿੱਤੇ ਹਨ ਤਾਂ ਜੋ ਉਹ ਖੇਡ ਮੁਕਾਬਲਿਆਂ ਵਿੱਚ ਮੱਲਾਂ ਮਾਰ ਸਕਣ।
-
ਪਿੰਡਾਂ ‘ਚ ਵੱਸਦੇ ਹਰ ਵਰਗ ਨੂੰ ਕਿਤਾਬਾਂ ਨਾਲ ਜੋੜਨ ਲਈ ਅਸੀਂ ਪਿੰਡਾਂ ‘ਚ ਲਾਇਬਰੇਰੀਆਂ ਬਣਾਉਣ ਦਾ ਨਿਵੇਕਲਾ ਕੰਮ ਸਰਕਾਰ ਵੱਲੋਂ ਸ਼ੁਰੂ ਕੀਤਾ ਹੋਇਆ ਹੈ…ਅੱਜ ਜ਼ਿਲ੍ਹਾ ਸੰਗਰੂਰ ਵਿਖੇ 4.62 ਕਰੋੜ ਰੁਪਏ ਦੀ ਲਾਗਤ ਨਾਲ ਬਣੀਆਂ 14 ਨਵੀਆਂ ਪੇਂਡੂ ਲਾਇਬਰੇਰੀਆਂ ਦਾ ਉਦਘਾਟਨ ਕੀਤਾ….ਬੱਚਿਆਂ ਤੋਂ ਲੈ ਬਜ਼ੁਰਗਾਂ ਤੱਕ ਹਰ ਵਰਗ ਲਈ ਕਿਤਾਬਾਂ… pic.twitter.com/LdFI9QdP3E
— Bhagwant Mann (@BhagwantMann) January 11, 2024 " class="align-text-top noRightClick twitterSection" data="
">ਪਿੰਡਾਂ ‘ਚ ਵੱਸਦੇ ਹਰ ਵਰਗ ਨੂੰ ਕਿਤਾਬਾਂ ਨਾਲ ਜੋੜਨ ਲਈ ਅਸੀਂ ਪਿੰਡਾਂ ‘ਚ ਲਾਇਬਰੇਰੀਆਂ ਬਣਾਉਣ ਦਾ ਨਿਵੇਕਲਾ ਕੰਮ ਸਰਕਾਰ ਵੱਲੋਂ ਸ਼ੁਰੂ ਕੀਤਾ ਹੋਇਆ ਹੈ…ਅੱਜ ਜ਼ਿਲ੍ਹਾ ਸੰਗਰੂਰ ਵਿਖੇ 4.62 ਕਰੋੜ ਰੁਪਏ ਦੀ ਲਾਗਤ ਨਾਲ ਬਣੀਆਂ 14 ਨਵੀਆਂ ਪੇਂਡੂ ਲਾਇਬਰੇਰੀਆਂ ਦਾ ਉਦਘਾਟਨ ਕੀਤਾ….ਬੱਚਿਆਂ ਤੋਂ ਲੈ ਬਜ਼ੁਰਗਾਂ ਤੱਕ ਹਰ ਵਰਗ ਲਈ ਕਿਤਾਬਾਂ… pic.twitter.com/LdFI9QdP3E
— Bhagwant Mann (@BhagwantMann) January 11, 2024ਪਿੰਡਾਂ ‘ਚ ਵੱਸਦੇ ਹਰ ਵਰਗ ਨੂੰ ਕਿਤਾਬਾਂ ਨਾਲ ਜੋੜਨ ਲਈ ਅਸੀਂ ਪਿੰਡਾਂ ‘ਚ ਲਾਇਬਰੇਰੀਆਂ ਬਣਾਉਣ ਦਾ ਨਿਵੇਕਲਾ ਕੰਮ ਸਰਕਾਰ ਵੱਲੋਂ ਸ਼ੁਰੂ ਕੀਤਾ ਹੋਇਆ ਹੈ…ਅੱਜ ਜ਼ਿਲ੍ਹਾ ਸੰਗਰੂਰ ਵਿਖੇ 4.62 ਕਰੋੜ ਰੁਪਏ ਦੀ ਲਾਗਤ ਨਾਲ ਬਣੀਆਂ 14 ਨਵੀਆਂ ਪੇਂਡੂ ਲਾਇਬਰੇਰੀਆਂ ਦਾ ਉਦਘਾਟਨ ਕੀਤਾ….ਬੱਚਿਆਂ ਤੋਂ ਲੈ ਬਜ਼ੁਰਗਾਂ ਤੱਕ ਹਰ ਵਰਗ ਲਈ ਕਿਤਾਬਾਂ… pic.twitter.com/LdFI9QdP3E
— Bhagwant Mann (@BhagwantMann) January 11, 2024
ਏਸ਼ਿਆਈ ਖੇਡਾਂ ਵਿੱਚ ਪੰਜਾਬੀਆਂ ਦੀ ਝੰਡੀ: ਮੁੱਖ ਮੰਤਰੀ ਨੇ ਕਿਹਾ ਕਿ ਇਸੇ ਦਾ ਨਤੀਜਾ ਹੈ ਕਿ ਪਿਛਲੇ ਸਾਲ ਹੋਈਆਂ ਏਸ਼ਿਆਈ ਖੇਡਾਂ ਵਿੱਚ ਪੰਜਾਬੀਆਂ ਨੇ 19 ਤਗਮੇ ਜਿੱਤੇ, ਜੋ ਕਿ ਏਸ਼ੀਆਡ ਸ਼ੁਰੂ ਹੋਣ ਤੋਂ ਲੈ ਕੇ ਬਾਕੀ ਰਾਜਾਂ ਦੇ ਮੁਕਾਬਲੇ ਸਭ ਤੋਂ ਵੱਧ ਹਨ। ਉਨ੍ਹਾਂ ਅੱਗੇ ਕਿਹਾ ਕਿ ਇਹ ਸਾਰਿਆਂ ਲਈ ਬਹੁਤ ਮਾਣ ਵਾਲੀ ਗੱਲ ਹੈ ਕਿਉਂਕਿ ਭਾਰਤੀ ਹਾਕੀ ਦਲ ਵਿੱਚ 10 ਖਿਡਾਰੀ ਪੰਜਾਬ ਦੇ ਹਨ। ਭਗਵੰਤ ਸਿੰਘ ਮਾਨ ਨੇ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਦੇ ਅਣਥੱਕ ਯਤਨਾਂ ਸਦਕਾ ਸੂਬੇ ਦੇ ਖਿਡਾਰੀ ਪੰਜਾਬ ਦਾ ਨਾਮ ਰੌਸ਼ਨ ਕਰ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਸੂਬਾ ਸਰਕਾਰ ਖਿਡਾਰੀਆਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨ ਦੇ ਨਾਲ-ਨਾਲ ਨਗਦ ਇਨਾਮ ਅਤੇ ਹੋਰ ਸਹੂਲਤਾਂ ਦੇ ਕੇ ਉਨ੍ਹਾਂ ਦਾ ਮਾਣ-ਸਨਮਾਨ ਵੀ ਕਰ ਰਹੀ ਹੈ।
ਸਿੰਥੈਟਿਕ ਟਰੈਕ ਵਾਲੇ ਕਿਸੇ ਵੀ ਗਰਾਊਂਡ 'ਚ ਨਹੀਂ ਹੋਵੇਗੀ ਪਰੇਡ: ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਨੇ ਫੈਸਲਾ ਕੀਤਾ ਹੈ ਕਿ ਪੰਜਾਬ ਭਰ ਵਿੱਚ ਗਣਤੰਤਰ ਦਿਵਸ ਦੀ ਪਰੇਡ ਸਿੰਥੈਟਿਕ ਟਰੈਕ ਵਾਲੇ ਕਿਸੇ ਵੀ ਗਰਾਊਂਡ ਵਿਖੇ ਨਹੀਂ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਪਰੇਡ ਦੌਰਾਨ ਰਾਜ ਅਤੇ ਦੇਸ਼ ਦੀ ਅਮੀਰ ਸੱਭਿਆਚਾਰਕ ਵਿਰਾਸਤ ਨੂੰ ਦਰਸਾਉਣ ਲਈ ਕਈ ਝਾਕੀਆਂ ਅਤੇ ਹੋਰ ਸਮਾਗਮ ਕਰਵਾਏ ਜਾਂਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਮਾਗਮਾਂ ਦੌਰਾਨ ਪਰੇਡ ਸਮੇਂ ਵਾਹਨਾਂ ਅਤੇ ਹੋਰ ਮਸ਼ੀਨਰੀ ਦੀ ਆਵਾਜਾਈ ਟਰੈਕ ਨੂੰ ਨੁਕਸਾਨ ਪਹੁੰਚਾਉਂਦੀ ਹੈ।
ਖਿਡਾਰੀਆਂ ਨੂੰ ਪੇਸ਼ ਆਉਂਦੀ ਬਹੁਤ ਜ਼ਿਆਦਾ ਦਿੱਕਤ: ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਟਰੈਕ ਨੂੰ ਨੁਕਸਾਨ ਪਹੁੰਚਣ ਨਾਲ ਖਿਡਾਰੀਆਂ ਨੂੰ ਬਹੁਤ ਜ਼ਿਆਦਾ ਦਿੱਕਤ ਪੇਸ਼ ਆਉਂਦੀ ਹੈ, ਜੋ ਬਿਲਕੁਲ ਵੀ ਠੀਕ ਨਹੀਂ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀ ਕਿਸੇ ਵੀ ਸਥਿਤੀ ਤੋਂ ਬਚਣ ਲਈ ਸੂਬਾ ਸਰਕਾਰ ਨੇ ਗਣਤੰਤਰ ਦਿਵਸ ਦੀ ਪਰੇਡ ਸਿੰਥੈਟਿਕ ਟਰੈਕ ਵਾਲੇ ਕਿਸੇ ਵੀ ਸਟੇਡੀਅਮ ਵਿੱਚ ਨਾ ਕਰਵਾਉਣ ਦਾ ਫੈਸਲਾ ਲਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸੇ ਫੈਸਲੇ ਤਹਿਤ ਗਣਤੰਤਰ ਦਿਵਸ ਮੌਕੇ ਲੁਧਿਆਣਾ ਵਿਖੇ ਹੋਣ ਵਾਲਾ ਸਮਾਗਮ ਹੁਣ ਪੀ.ਏ.ਯੂ ਵਿਖੇ ਹੋਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਖੇਡਾਂ ਨੂੰ ਪ੍ਰਫੁੱਲਤ ਕਰਨ ਲਈ ਵਚਨਬੱਧ ਹੈ ਅਤੇ ਖਿਡਾਰੀਆਂ ਜਾਂ ਖੇਡਾਂ ਦੇ ਬੁਨਿਆਦੀ ਢਾਂਚੇ ਦਾ ਕੋਈ ਨੁਕਸਾਨ ਨਹੀਂ ਹੋਣ ਦਿੱਤਾ ਜਾਵੇਗਾ।