ਸੰਗਰੂਰ: ਜ਼ਿਲ੍ਹੇ ਵਿੱਚ ਕਰੋਨਾ ਵਾਇਰਸ ਦੇ ਦੋ ਸ਼ੱਕੀ ਮਰੀਜ਼ ਪਾਏ ਗਏ ਹਨ ਜਿਨ੍ਹਾਂ ਨੂੰ ਸਮੇਂ ਸਿਰ ਸੰਗਰੂਰ ਦੇ ਸਰਕਾਰੀ ਹਸਪਤਾਲ ਦੇ ਆਈਸੋਲੇਸ਼ਨ ਵਾਰਡ ਦੇ ਵਿੱਚ ਭਰਤੀ ਕਰ ਦਿੱਤਾ ਗਿਆ ਹੈ।
ਮਿਲੀ ਜਾਣਕਾਰੀ ਦੇ ਅਨੁਸਾਰ ਇਹ ਦੋ ਸ਼ੱਕੀ ਮਰੀਜ਼ ਨੇਪਾਲ ਤੋਂ ਧੂਰੀ ਵਿਖੇ ਕੰਮ ਦੇ ਲਈ ਆਏ ਸਨ ਜਿਸ ਤੋਂ ਬਾਅਦ ਉਨ੍ਹਾਂ ਵਿੱਚ ਠੰਢ, ਖੰਘ ਅਤੇ ਜ਼ੁਕਾਮ ਦੇ ਲੱਛਣ ਪਾਏ ਗਏ ਅਤੇ ਉਨ੍ਹਾਂ ਨੂੰ ਤੁਰੰਤ ਧੂਰੀ ਸਿਵਲ ਹਸਪਤਾਲ ਤੋਂ ਸੰਗਰੂਰ ਦੇ ਸਿਵਲ ਹਸਪਤਾਲ ਦੇ ਵਿੱਚ ਦਾਖ਼ਲ ਕੀਤਾ ਗਿਆ ਅਤੇ ਉਨ੍ਹਾਂ ਦਾ ਟੈਸਟ ਭੇਜ ਦਿੱਤਾ ਗਿਆ ਹੈ।
ਉਥੇ ਹੀ ਮੈਡੀਕਲ ਅਫ਼ਸਰ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਫਿਲਹਾਲ ਮਰੀਜ਼ਾਂ ਦੀ ਹਾਲਤ ਠੀਕ ਹੈ ਪਰ ਉਨ੍ਹਾਂ ਵਿੱਚ ਕਰੋਨਾ ਵਾਇਰਸ ਦੇ ਲੱਛਣ ਪਾਏ ਗਏ ਤਾਂ ਇਸ ਲਈ ਉਨ੍ਹਾਂ ਦਾ ਟੈਸਟ ਭੇਜ ਦਿੱਤਾ ਗਿਆ ਹੈ ਅਤੇ ਉਨ੍ਹਾਂ ਨੂੰ ਨਿਗਰਾਨੀ ਹੇਠ ਰੱਖਿਆ ਜਾ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਇਹ ਦੋ ਮਰੀਜ਼ਾਂ ਦੀ ਨੇਪਾਲ ਦੀ ਟ੍ਰੈਵਲ ਹਿਸਟਰੀ ਹੈ ਜਿਸ ਕਰਕੇ ਇਨ੍ਹਾਂ ਦਾ ਧਿਆਨ ਰੱਖਿਆ ਜਾ ਰਿਹਾ ਹੈ।