ਸੰਗਰੂਰ: ਸੰਗਰੂਰ ਦੀ ਅਦਾਲਤ ਨੇ ਸਿੱਧੂ ਮੂਸੇਵਾਲੇ 'ਤੇ ਫਾਇਰਿੰਗ ਮਾਮਲੇ 'ਚ 4 ਪੁਲਿਸ ਮੁਲਾਜ਼ਮਾਂ ਨੂੰ ਜ਼ਮਾਨਤ ਦੇ ਦਿੱਤੀ ਹੈ ਤੇ ਇਸ 'ਤੇ ਅਗਲੀ ਸੁਣਵਾਈ 9 ਜੂਨ ਨੂੰ ਹੋਵੇਗੀ। ਇਸ ਦੇ ਨਾਲ ਹੀ ਵਕੀਲ ਨੇ ਕਿਹਾ ਕਿ ਮਾਣਯੋਗ ਅਦਾਲਤ ਨੇ 4 ਮੁਲਾਜ਼ਮਾਂ ਨੂੰ ਜ਼ਮਾਨਤ ਦੇ ਦਿੱਤੀ ਹੈ।
ਹੋਰ ਪੜ੍ਹੋ: ਸਿੱਧੂ ਮੂਸੇ ਵਾਲੇ 'ਤੇ ਮਾਮਲਾ ਦਰਜ, ਫ਼ਾਇਰਿੰਗ ਦੌਰਾਨ ਮੌਜੂਦ 5 ਪੁਲਿਸ ਮੁਲਾਜ਼ਮ ਵੀ ਕੀਤੇ ਮੁਅੱਤਲ
ਇਸ ਦੇ ਨਾਲ ਹੀ ਉਨ੍ਹਾਂ ਕਿਹਾ ਜੋ ਵੀਡੀਓ ਵਾਇਰਲ ਹੋਈ ਸੀ, ਉਸ ਦੀ ਪੁਸ਼ਟੀ ਪੂਰੀ ਤਰ੍ਹਾਂ ਨਹੀਂ ਹੋਈ ਹੈ, ਕਿ ਵੀਡੀਓ ਵਿੱਚ ਪੁਲਿਸ ਮੁਲਾਜ਼ਮ ਵੱਲੋਂ ਫਾਇਰਿੰਗ ਕੀਤੀ ਗਈ ਹੈ ਜਾਂ ਫਿਰ ਨਹੀਂ?
ਦੱਸ ਦੇਈਏ ਕਿ ਸੋਸ਼ਲ ਮੀਡੀਆ 'ਤੇ ਸਿੱਧੂ ਮੂਸੇ ਵਾਲਾ ਦੀ ਇੱਕ ਵੀਡੀਓ ਵਾਇਰਲ ਹੋਈ ਸੀ, ਜਿਸ 'ਚ ਉਹ ਪੰਜਾਬ ਪੁਲਿਸ ਮੁਲਾਜ਼ਮਾਂ ਨਾਲ ਬਰਨਾਲਾ ਦੇ ਪਿੰਡ ਬੱਬਰ 'ਚ ਸ਼ੂਟਿੰਗ ਰੇਂਜ 'ਚ ਫਾਈਰਿੰਗ ਕਰਦੇ ਨਜ਼ਰ ਆ ਰਹੇ ਸਨ।