ਸੰਗਰੂਰ: ਧੁੰਦ ਕਾਰਨ ਪੰਜਾਬ ਵਿੱਚ ਅਕਸਰ ਵੱਡੇ ਹਾਦਸੇ ਵੇਖਣ ਨੂੰ ਮਿਲਦੇ ਹਨ ਅਜਿਹਾ ਦਰਨਕਾਰ ਹਾਦਸਾ ਜ਼ਿਲ੍ਹਾ ਸੰਗਰੂਰ ਦੇ ਉਪਲੀ ਰੋਡ ਉੱਤੇ ਵੇਖਣ ਨੂੰ ਮਿਲਿਆ ਹੈ। ਦਰਅਸਲ ਇੱਕ ਤੇਜ਼ ਰਫਤਾਰ ਸਕਾਰਪੀਓ ਕਾਰ ਨੇ ਪੁੱਲ ਉੱਤੇ ਮੋਤਰਸਾਈਕਲ ਰਾਹੀਂ ਜਾ ਰਹੇ 4 ਨੌਜਵਾਨ ਨੂੰ ਜ਼ਬਰਦਸਤ (4 youths died in accident on Upali Road in Sangrur) ਟੱਕਰ ਮਾਰ ਦਿੱਤੀ ਅਤੇ ਇਸ ਹਾਦਸੇ ਵਿੱਚ ਚਾਰ ਦੇ ਚਾਰ ਨੌਜਵਾਨਾਂ ਦੀ ਮੌਤ ਹੋ ਗਈ।
ਪੁੱਲ ਤੋਂ ਥੱਲੇ ਡਿੱਗਿਆ ਨੌਜਵਾਨ: ਪੁਲਿਸ ਦਾ ਕਹਿਣਾ ਹੈ ਕਿ ਇਹ ਹਾਦਸਾ ਰਾਤ ਸਮੇਂ ਵਾਪਰਿਆ ( The accident happened at night ) ਅਤੇ ਰਾਤ ਨੂੰ ਪੁਲ ਦੇ ਉੱਤੇ 2 ਨੌਜਵਾਨਾਂ ਦੀ ਮ੍ਰਿਤਕ ਦੇਹ ਬਰਾਮਦ ਹੋਈ ਅਤੇ ਇੱਕ ਨੌਜਵਾਨ ਗੰਭੀਰ ਜ਼ਖ਼ਮੀ ਸੀ ਜਿਸ ਨੇ ਹਸਪਤਾਲ ਵਿੱਚ ਇਲਾਜ ਦੌਰਾਨ ਆਖਰੀ ਸਾਹ ਲਏ। ਨਾਲ ਹੀ ਉਨ੍ਹਾਂ ਕਿਹਾ ਕਿ ਕਾਰ ਦੀ ਟੱਕਰ ਇੰਨੀ ਜ਼ਬਰਦਸਤ ਸੀ ਕਿ ਇੱਕ ਮੋਟਰਸਾਈਕਲ ਸਵਾਰ ਟੱਕਰ (motorcyclist fell down from the bridge ) ਮਗਰੋਂ ਪੁੱਲ ਤੋਂ ਥੱਲੇ ਡਿੱਗਗਿਆ ਜਿਸ ਦੀ ਮ੍ਰਿਤਕ ਦੇਹ ਸਵੇਰ ਵੇਲੇ ਬਰਾਮਦ ਕੀਤੀ ਗਈ।
ਇਹ ਵੀ ਪੜ੍ਹੋ: ਐਨਆਰਆਈ ਪੰਜਾਬੀਆਂ ਨਾਲ ਮਿਲਨੀ ਪ੍ਰੋਗਰਾਮ ਅੱਜ, ਪ੍ਰਵਾਸੀ ਪੰਜਾਬੀਆਂ ਦੀਆਂ ਸੁਣੀਆਂ ਜਾਣਗੀਆਂ ਮੁਸ਼ਕਲਾਂ
ਮੌਕੇ ਤੋਂ ਫਰਾਰ ਕਾਰ ਸਵਾਰ: ਪੁਲਿਸ ਦਾ ਕਹਿਣਾ ਹੈ ਕਿ ਇਸ ਦਰਦਨਾਕ ਹਾਦਸੇ ਤੋਂ ਬਾਅਦ ਕਾਰ ਸਵਾਰ ਮੌਕੇ(After the accident Scorpio driver escaped) ਤੋਂ ਫਰਾਰ ਹੋ ਗਏ। ਪੁਲਿਸ ਮੁਤਾਬਿਕ ਹਾਦਸੇ ਦੌਰਾਨ ਕਾਰ ਵੀ ਨੁਕਸਾਨੀ ਗਈ ਹੈ। ਨਾਲ ਹੀ ਉਨ੍ਹਾਂ ਕਿਹਾ ਕਿ ਮੁਲਜ਼ਮ ਕਾਰ ਸਵਾਰਾਂ ਦੀ ਭਾਲ ਲਈ ਪੁਲਿਸ ਲਗਾਤਾਰ ਸੀਸੀਟੀਵੀ ਕੈਮਰਿਆਂ ਨੂੰ ਖੰਗਾਲ (The police monitoring the CCTV cameras) ਰਹੀ ਹੈ। ਇਸ ਤੋਂ ਇਲਾਵਾ ਪੁਲਿਸ ਵੱਲੋਂ ਅਣਪਛਾਤੇ ਕਾਰ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰਕੇ ਗੱਡੀ ਨੂੰ ਕਬਜ਼ੇ ਵਿੱਚ ਲੈ ਲਿਆ ਗਿਆ ਹੈ।
ਹਾਦਸੇ ਸਬੰਧੀ ਡਾਕਟਰ ਦਾ ਕਹਿਣਾ ਹੈ ਕਿ ਉਨ੍ਹਾਂ ਕੋਲ੍ਹ ਕੁੱਲ ਚਾਰ ਨੌਜਵਾਨ ਆਏ ਸਨ ਜਿਨ੍ਹਾਂ ਵਿੱਚੋਂ ਤਿੰਨ ਦੀ ਪਹਿਲਾਂ ਹੀ ਮੌਤ ਹੋ ਗਈ ਸੀ ਅਤੇ ਇੱਕ ਨੌਜਵਾਨ ਗੰਭੀਰ ਜ਼ਖ਼ਮੀ ਸੀ। ਡਾਕਟਰ ਨੇ ਕਿਹਾ ਕਿ ਉਨ੍ਹਾਂ ਵੱਲੋਂ ਜ਼ਖ਼ਮੀ ਨੌਜਵਾਨ ਨੂੰ ਅੱਗੇ ਰੈਫਰ ਕਰ ਦਿੱਤਾ ਗਿਆ ਸੀ ਪਰ ਬਾਅਦ ਵਿੱਚ ਉਸ ਨੌਜਵਾਨ ਦੀ ਵੀ ਮੌਤ ਹੋ ਗਈ।