ਸੰਗਰੂਰ: ਪੰਜਾਬ ਸਰਕਾਰ ਵੱਲੋਂ ਬੇਸ਼ੱਕ ਸਰਕਾਰ ਆਉਣ ਤੋਂ ਬਾਅਦ ਕੋਈ ਧਰਨਾ ਨਾ ਲੱਗਣ ਦੀ ਗੱਲ ਕਹੀ ਗਈ ਸੀ, ਪਰ ਧਰਨਿਆਂ ਦਾ ਦੌਰ ਲਗਾਤਾਰ ਜਾਰੀ ਹੈ। ਇਸੇ ਤਹਿਤ ਹੀ ਪੰਜਾਬ ਭਰ ਤੋਂ ਪੁੱਜੇ 4161 ਮਾਸਟਰ ਕਾਡਰ ਉਮੀਦਵਾਰਾਂ ਵੱਲੋਂ ਸਟੇਸ਼ਨ ਅਲਾਂਟ ਨਾ ਕਰਨ ਦੇ ਵਿਰੋਧ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਸੰਗਰੂਰ ਅੱਗੇ ਆਵਾਜਾਈ ਬੰਦ ਕਰਕੇ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਦਾ ਘਿਰਾਓ ਕਰਨ ਲਈ ਅੱਗੇ ਵਧੇ ਪ੍ਰਦਰਸ਼ਨਕਾਰੀਆਂ ਉੱਤੇ ਪੁਲਿਸ ਵਿਚਕਾਰ ਖਿੱਚ-ਧੂਹ ਵੀ ਹੋਈ। ਪਰ ਪੁਲਿਸ ਨੇ ਉਨ੍ਹਾਂ ਅੱਗੇ ਨਹੀਂ ਵੱਧਣ ਦਿੱਤਾ। ਇਸ ਮਗਰੋਂ ਪ੍ਰਦਰਸ਼ਨਕਾਰੀ ਉਮੀਦਵਾਰਾਂ ਵੱਲੋਂ ਰੋਸ ਧਰਨਾ ਦਿੰਦਿਆਂ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ।
ਸਰਕਾਰ ਵੱਲੋਂ ਅਜੇ ਤੱਕ ਸਟੇਸ਼ਨ ਅਲਾਂਟ ਨਹੀਂ ਕੀਤੇ:- ਇਸ ਮੌਕੇ ਯੂਨੀਅਨ ਦੇ ਸੂਬਾ ਪ੍ਰਧਾਨ ਗੁਰਮੇਲ ਸਿੰਘ ਕੁਲਰੀਆਂ ਤੇ ਉਪ ਪ੍ਰਧਾਨ ਸੁਖਜੀਤ ਸਿੰਘ ਵਿਰਕ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ ਦੌਰਾਨ ਚੋਣ ਜ਼ਾਬਤਾ ਲਾਗੂ ਹੋਣ ਤੋਂ ਪਹਿਲਾਂ ਕਾਂਗਰਸ ਸਰਕਾਰ ਦੁਆਰਾ 4161 ਮਾਸਟਰ ਕਾਡਰ ਦੀਆਂ ਅਸਾਮੀਆਂ ਕੱਢੀਆਂ ਗਈਆਂ ਸਨ। ਚੋਣ ਤੋਂ ਬਾਅਦ ਸੱਤਾ ਵਿੱਚ ਆਈ ‘ਆਪ’ ਦੀ ਸਰਕਾਰ ਬਣਨ ਮਗਰੋਂ ਭਰਤੀ ਪ੍ਰਕਿਰਿਆ ਪੂਰੀ ਹੋਣ ਮਗਰੋਂ 7 ਜਨਵਰੀ ਨੂੰ ਨਿਯੁਕਤੀ ਪੱਤਰ ਵੀ ਦਿੱਤੇ ਜਾ ਚੁੱਕੇ ਹਨ। ਸਾਰੇ ਉਮੀਦਵਾਰਾਂ ਦਾ ਮੈਡੀਕਲ ਵੀ ਹੋ ਚੁੱਕਿਆ ਹੈ, ਪਰ ਮੈਡੀਕਲ ਹੋਣ ਤੋਂ 2 ਦਿਨ ਬਾਅਦ ਭਾਵੇਂ ਨਿਯੁਕਤ ਕੀਤਾ ਜਾਣਾ ਹੁੰਦਾ ਹੈ। ਪਰ ਡੇਢ ਮਹੀਨੇ ਦਾ ਸਮਾਂ ਬੀਤਣ ਦੇ ਬਾਵਜੂਦ ਸਰਕਾਰ ਵੱਲੋਂ ਅਜੇ ਤੱਕ ਸਟੇਸ਼ਨ ਅਲਾਂਟ ਨਹੀਂ ਕੀਤੇ ਗਏ। ਜਿਸ ਦੇ ਵਿਰੋਧ ਵਜੋਂ ਸਾਡੀ ਯੂਨੀਅਨ ਨੇ ਅੱਜ ਰੋਸ ਪ੍ਰਦਰਸ਼ਨ ਕੀਤਾ ਹੈ।
ਪ੍ਰਦਰਸ਼ਨਕਾਰੀਆਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਕੋਲ ਰੋਕਿਆ:- ਦੱਸ ਦਈਏ ਕਿ ਸ਼ਨੀਵਾਰ ਨੂੰ 4161 ਮਾਸਟਰ ਕਾਡਰ ਸਿਲੈਕਟਿਡ ਯੂਨੀਅਨ ਪੰਜਾਬ ਦੀ ਅਗਵਾਈ ਹੇਠ ਚੁਣੇ ਗਏ। ਮਾਸਟਰ ਕਾਡਰ ਨਵੇਂ ਚੁਣੇ ਗਏ 4161 ਉਮੀਦਵਾਰਾਂ ਵੱਲੋਂ ਸਥਾਨਕ ਵੇਰਕਾ ਮਿਲਕ ਪਲਾਂਟ ਸੰਗਰੂਰ ਨੇੜੇ ਇਕੱਠੇ ਹੋਏ। ਇੱਥੋਂ ਰੋਸ ਮਾਰਚ ਕਰਦੇ ਹੋਏ, ਜਿਉਂ ਹੀ ਅੱਗੇ ਵਧੇ ਤਾਂ ਪੁਲਿਸ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਵਾਲੀ ਕਲੋਨੀ ਦੇ ਮੁੱਖ ਗੇਟ ਅੱਗੇ ਰੋਕ ਲਿਆ। ਜਿੱਥੇ ਖਿੱਚ-ਧੂਹ ਤੋਂ ਬਾਅਦ ਪ੍ਰਦਰਸ਼ਨਕਾਰੀਆਂ ਨੇ ਧਰਨਾ ਲਗਾ ਦਿੱਤਾ।
ਇਹ ਵੀ ਪੜੋ:- Bhagwant Mann Holds Farmers Meeting: ਸੀਐੱਮ ਭਗਵੰਤ ਮਾਨ ਨੇ ਕਿਸਾਨਾਂ ਨਾਲ ਕੀਤੀ 'ਪਹਿਲੀ ਸਰਕਾਰ-ਕਿਸਾਨ ਮਿਲਣੀ', ਕਿਸਾਨਾਂ ਨੂੰ ਦੱਸਿਆ ਖੇਤੀ ਮੰਤਰ !