ਸੰਗਰੂਰ: ਦਿੱਲੀ ਦੇ ਸ਼ਾਹੀਨ ਵਿੱਚ ਸੋਧੇ ਗਏ ਨਾਗਰਿਕਤਾ ਕਾਨੂੰਨ ਨੂੰ ਲੈ ਕੇ ਹੋ ਰਹੇ ਵਿਰੋਧ ਪ੍ਰਦਰਸ਼ਨ ਵਿੱਚ ਹਿੱਸਾ ਲੈਣ ਲਈ ਸੰਗਰੂਰ ਤੋਂ 800 ਦੇ ਕਰੀਬ ਕਿਸਾਨ ਦਿੱਲੀ ਲਈ ਰਵਾਨਾ ਹੋ ਗਏ ਹਨ।
ਕਿਸਾਨ ਜਥੇਬੰਦੀਆਂ ਦਾ ਕਹਿਣਾ ਹੈ ਕਿ ਭਾਰਤ ਦੇ ਵਿੱਚ ਨਾਗਰਿਕਤਾ ਕਾਨੂੰਨ ਨੂੰ ਲੈ ਕੇ ਬਾਕੀ ਧਰਮਾਂ ਦੇ ਲਈ ਮੁਸ਼ਕਿਲ ਖੜ੍ਹੀ ਹੋ ਰਹੀ ਹੈ। ਭਾਰਤ ਇਕ ਲੋਕਤੰਤਰ ਦੇਸ਼ ਹੈ ਅਤੇ ਹਰ ਇੱਕ ਇਨਸਾਨ ਨੂੰ ਇੱਥੇ ਆਪਣੀ ਮੰਗ ਤੇ ਗੱਲ ਕਹਿਣ ਦਾ ਹੱਕ ਹੈ ਅਤੇ ਇਸ ਦੇ ਚੱਲਦੇ ਹੀ ਸੰਗਰੂਰ ਤੋਂ ਕਿਸਾਨ ਜਥੇਬੰਦੀ ਹੁੰਮਹੁਮਾ ਕੇ ਸ਼ਾਹੀਨ ਬਾਗ ਵਿਖੇ ਪਹੁੰਚ ਰਹੀ ਹੈ।
ਕਿਸਾਨਾਂ ਦਾ ਕਹਿਣਾ ਹੈ ਕਿ ਭਾਰਤ ਸਰਕਾਰ ਵੱਲੋਂ ਲਗਾਏ ਗਏ ਇਸ ਐਕਟ ਦਾ ਕਿਸਾਨ ਜਥੇਬੰਦੀ ਵੀ ਵਿਰੋਧ ਕਰਦੀ ਹੈ ਅਤੇ ਉਨ੍ਹਾਂ ਦਾ ਕਹਿਣਾ ਹੈ ਕਿ ਭਾਰਤ ਵਿੱਚ ਹਰ ਇੱਕ ਧਰਮ ਦੇ ਲੋਕਾਂ ਨੂੰ ਰਹਿਣ ਦਾ ਹੱਕ ਹੈ। ਉਨ੍ਹਾਂ ਕਿਹਾ ਕਿ ਮਹਿਲਾਵਾਂ ਵੱਲੋਂ ਪਿਛਲੇ ਕਾਫੀ ਲੰਬੇ ਸਮੇਂ ਤੋਂ ਸ਼ਾਹੀਨ ਬਾਗ਼ ਵਿਖੇ ਪੱਕਾ ਮੋਰਚਾ ਲਾਇਆ ਹੈ ਜਿਸ ਦੀ ਉਹ ਪ੍ਰਸ਼ੰਸਾ ਕਰਦੇ ਹਨ ਅਤੇ ਉਨ੍ਹਾਂ ਨੇ ਵਾਅਦਾ ਕੀਤਾ ਸੀ ਕਿ ਉਹ ਸ਼ਾਹੀਨ ਬਾਗ਼ ਵਿਖੇ ਉਨ੍ਹਾਂ ਦਾ ਸਹਿਯੋਗ ਦੇਣਗੇ।
ਇਸ ਦੌਰਾਨ ਕਿਸਾਨਾਂ ਨੇ ਦੱਸਿਆ ਕਿ ਆਉਣ ਵਾਲੀ 16 ਫ਼ਰਵਰੀ ਨੂੰ ਉਹ ਮਲੇਰਕੋਟਲਾ ਵਿੱਚ ਵੀ ਨਾਗਰਿਕਤਾ ਕਾਨੂੰਨ ਦਾ ਵਿਰੋਧ ਕਰਨਗੇ।