ETV Bharat / state

ਸੰਗਰੂਰ ਦੇ ਕਾਲਾ ਝਾੜ ਟੋਲ ਪਲਾਜ਼ਾ ਦੇ ਮੁਲਾਜ਼ਮ 'ਤੇ ਕੀਤਾ ਜਾਨਲੇਵਾ ਹਮਲਾ

ਸੰਗਰੂਰ ਦੇ ਕਾਲਾ ਝਾੜ ਟੋਲ ਪਲਾਜ਼ਾ ਦੇ ਮੁਲਜ਼ਾਮ ਉੱਪਰ ਜਾਨਲੇਵਾ ਹਮਲਾ ਕੀਤਾ ਗਿਆ ਹੈ। ਇਸ ਘਟਨਾ ਤੋਂ ਬਾਅਦ ਪੁਲਿਸ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ। ਜਿਸ ਕਾਰਨ ਹੁਣ ਪੁਲਿਸ ਨੂੰ ਸੂਬਾ ਟੋਲ ਪਲਾਜ਼ਾ ਦੇ ਪ੍ਰਧਾਨ ਨੇ ਚਿਤਾਵਨੀ ਦਿੱਤੀ ਹੈ।

ਸੰਗਰੂਰ ਦੇ ਕਾਲਾ ਝਾੜ ਟੋਲ ਪਲਾਜ਼ਾ ਦੇ ਮੁਲਾਜ਼ਮ 'ਤੇ ਕੀਤਾ ਜਾਨਲੇਵਾ ਹਮਲਾ
ਸੰਗਰੂਰ ਦੇ ਕਾਲਾ ਝਾੜ ਟੋਲ ਪਲਾਜ਼ਾ ਦੇ ਮੁਲਾਜ਼ਮ 'ਤੇ ਕੀਤਾ ਜਾਨਲੇਵਾ ਹਮਲਾ
author img

By

Published : Apr 1, 2023, 8:20 AM IST

ਸੰਗਰੂਰ ਦੇ ਕਾਲਾ ਝਾੜ ਟੋਲ ਪਲਾਜ਼ਾ ਦੇ ਮੁਲਾਜ਼ਮ 'ਤੇ ਕੀਤਾ ਜਾਨਲੇਵਾ ਹਮਲਾ

ਸੰਗਰੂਰ: ਪੰਜਾਬ ਵਿੱਚ ਕਾਨੂੰਨੀ ਵਿਵਸਥਾ ਆਏ ਦਿਨ ਵਿਗੜਦੀ ਜਾ ਰਹੀ ਹੈ। ਹਰ ਰੋਜ਼ ਲੁੱਟਾਂ-ਖੋਹਾਂ ਦੀ ਵਾਰਦਾਤਾਂ ਦੀਆਂ ਖ਼ਬਰਾਂ ਸੁਣਨ ਨੂੰ ਮਿਲਦੀਆਂ ਹਨ। ਦਿਨ-ਦਿਹਾੜੇ ਖੂਨ-ਖਰਾਬੇ ਦੀਆਂ ਘਟਨਾਵਾਂ ਸਾਹਮਣੇ ਆਉਂਦੀਆਂ ਹਨ। ਅਜਿਹਾ ਇਕ ਤਾਜ਼ਾ ਮਾਮਲਾ ਸੰਗਰੂਰ ਪਟਿਆਲਾ ਹਾਈਵੇ ਤੋਂ ਸਾਹਮਣੇ ਆਇਆ ਹੈ । ਜਿੱਥੇ ਕੱੁਝ ਵਿਅਕਤੀਆਂ ਵੱਲੋਂ ਮੁਲਾਜ਼ਮਾਂ ਦੇ ਨਾਲ ਕੁੱਟਮਾਰ ਕੀਤੀ ਗਈ। ਇਹ ਕੁਟੱਮਾਰ ਸੰਗਰੂਰ ਦੇ ਕਾਲਾ ਝਾੜ ਟੋਲ ਪਲਾਜ਼ੇ ਮੁਲਾਜ਼ਮ ਨਾਲ ਕੀਤੀ ਗਈ ਹੈ।

ਕੀ ਸੀ ਪੂਰਾ ਮਾਮਲਾ: ਸੂਬਾ ਟੋਲ ਪਲਾਜ਼ਾ ਦੇ ਪ੍ਰਧਾਨ ਦਰਸ਼ਨ ਸਿੰਘ ਲਾਡੀ ਨੇ ਦੱਸਿਆ ਕਿ ਕਾਲਾ ਝਾੜ ਟੋਲ ਪਲਾਜ਼ੇ ਉੱਤੇ ਕੁੱਝ ਨੌਜਵਾਨਾਂ ਵੱਲੋਂ ਹੁਲੱੜਬਾਜ਼ੀ ਕੀਤੀ ਗਈ ਸੀ। ਟੋਲ ਪਲਾਜ਼ਾ ਅਤੇ ਮੁਲਾਜ਼ਮਾਂ ਨੂੰ ਨੁਕਸਾਨ ਪਹੁੰਚਾਇਆ ਗਿਆ।ਇਸ ਘਟਨਾ ਦੀਆਂ ਤਸਵੀਰਾਂ ਵੀ ਸੀਸੀਟੀਵੀ 'ਚ ਕੈਦ ਹੋ ਗਈਆਂ ਹਨ। ਪਹਿਲਾਂ ਇਨ੍ਹਾਂ ਨੌਜਵਾਨਾਂ ਵੱਲੋਂ ਆਪਣੀ ਗਲਤੀ ਲਈ ਮੁਆਫ਼ੀ ਮੰਗ ਕੇ ਸਮਝੌਤਾ ਵੀ ਕੀਤਾ ਗਿਆ ਸੀ ਪਰ ਫਿਰ ਰਾਤ ਨੂੰ ਟੋਲ ਪਲਾਜ਼ਾ ਦੇ ਮੁਲਜ਼ਾਮ ਨਾਜ਼ਰ ਖਾਨ 'ਤੇ ਰਾਤ ਨੂੰ ਘਰ ਜਾਂਦੇ ਸਮੇਂ ਹਮਲਾ ਕੀਤਾ ਗਿਆ।

ਇਨ੍ਹਾਂ ਨੌਜਵਾਨਾਂ ਵੱਲੋਂ ਨਾਜ਼ਰ ਖਾਨ ਉੱਪਰ ਤਲਵਾਰਾਂ, ਰਾਡਾਂ ਨਾਲ ਜਾਨਲੇਵਾ ਹਮਲਾ ਕੀਤਾ ਗਿਆ। ਜਿਸ ਦੌਰਾਨ ਨਾਜ਼ਰ ਸਿੰਘ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ ਪਰ ਗਨੀਮਤ ਰਹੀਂ ਕਿ ਉਸ ਦੀ ਜਾਨ ਬਚ ਗਈ। ਇਨ੍ਹਾਂ ਨੌਜਵਾਨਾਂ ਵਿੱਚੋਂ ਇੱਕ ਦੀ ਪਛਾਣ ਹੋ ਗਈ ਹੈ। ਘਟਨਾ ਦੌਰਾਨ ਜ਼ਖਮੀ ਹੋਏ ਮੁਲਾਜ਼ਮ ਨੂੰ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਜਿੱਥੇ ਉਸ ਨੂੰ ਸੰਗਰੂਰ ਦੇ ਸਰਕਾਰੀ ਹਸਪਤਾਲ ਵਿੱਚ ਭੇਜਿਆ ਗਿਆ ਹੈ।

ਪੁਲਿਸ ਦੀ ਕਾਰਵਾਈ ਸਵਾਲਾਂ ਦੇ ਘੇਰੇ ਵਿੱਚ: ਇਸ ਘਟਨਾ ਮਗਰੋਂ ਇੱਕ ਵਾਰ ਫਿਰ ਤੋਂ ਪੁਲਿਸ ਦੀ ਕਾਰਗੁਜ਼ਾਰੀ ਉੱਫਰ ਸਵਾਲ ਖੜ੍ਹੇ ਹੋ ਗਏ ਹਨ। ਕਿਉਕਿ ਪੁੁਲਿਸ ਨੂੰ ਸਾਰੀ ਜਾਣਕਾਰੀ ਦੇਣ ਦੇ ਬਾਅਦ ਵੀ ਪੁਲਿਸ ਪ੍ਰਸ਼ਾਸਨ ਵੱਲੋਂ ਕੋਈ ਕਾਰਵਾਈ ਨਹੀਂ ਗਈ । ਪੁਲਿਸ ਦੇ ਇਸ ਰਵੱਈਏ ਤੋਂ ਦੁੱਖੀ ਹੋ ਸੂਬਾ ਟੋਲ ਪਲਾਜ਼ਾ ਦੇ ਪ੍ਰਧਾਨ ਦਰਸ਼ਨ ਸਿੰਘ ਨੇ ਚਿਤਵਨੀ ਦਿੱਤੀ ਹੈ ਕਿ ਪੁਲਿਸ ਨੇ ਜੇਕਰ ਇਨ੍ਹਾਂ ਮੁਲਜ਼ਮਾਂ ਉੱਪਰ ਕੋਈ ਕਾਰਵਾਈ ਨਹੀਂ ਕੀਤੀ ਤਾਂ ਪੀੜਤਾਂ ਵੱਲੋਂ ਚੰਡੀਗੜ੍ਹ ਬਠਿੰਡਾ ਨੈਸ਼ਨਲ ਹਾਈਵੇਅ 7 ਜਾਮ ਕਰਨ ਦੀ ਗੱਲ ਆਖੀ ਗਈ। ਹੁਣ ਵੇਖਣਾ ਹੋਵੇਗਾ ਕਿ ਆਖਰ ਕਦੋਂ ਪੁਲਿਸ ਉਨ੍ਹਾਂ ਮੁਲਜ਼ਮਾਂ ਉੱਪਰ ਕਾਰਵਾਈ ਕਰਦੀ ਹੈ ਜਾਂ ਫਿਰ ਨੈਸ਼ਨਲ ਹਾਈਵੇ ਬੰਦ ਹੋਣ ਤੋਂ ਬਾਅਦ ਹੀ ਪੁਲਿਸ ਹਰਕਤ ਵਿੱਚ ਆਵੇਗੀ। ਇਹ ਸਵਾਲ ਇਹ ਵੀ ਖੜ੍ਹੇ ਹੋ ਰਹੇ ਹਨ ਕਿ ਆਖਰ ਕਈ ਦਿਨ ਬੀਤ ਜਾਣ ਦੇ ਬਾਅਦ ਅਤੇ ਪੁਲਿਸ ਨੂੰ ਸਾਰੀ ਜਾਣਕਾਰੀ ਦੇਣ ਇੱਥੋਂ ਤੱਕ ਕਿ ਇਕ ਮੁਲਜ਼ਮ ਦੀ ਪਛਾਣ ਦੱਸਣ ਦੇ ਬਾਅਦ ਵੀ ਪੁਲਿਸ ਨੇ ਕਾਰਵਾਈ ਕਿਉਂ ਨਹੀਂ ਕੀਤੀ।

ਇਹ ਵੀ ਪੜ੍ਹੋ: ਪੰਜਾਬ 'ਚ ਬਦਲਿਆ ਸਕੂਲਾਂ ਦਾ ਸਮਾਂ: 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁੱਲ੍ਹਣਗੇ ਸਕੂਲ 2 ਵਜੇ ਹੋਵੇਗੀ ਛੁੱਟੀ

ETV Bharat Logo

Copyright © 2024 Ushodaya Enterprises Pvt. Ltd., All Rights Reserved.