ਮਲੇਰਕੋਟਲਾ: ਸ਼ਹਿਰ ਵਿੱਚ ਮਤਰੇਏ ਪਿਓ ਵੱਲੋਂ ਆਪਣੀ ਨਾਬਾਲਗ਼ ਧੀ ਨਾਲ ਜਬਰ ਜਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮਾਮਲੇ ਵਿੱਚ ਪੁਲਿਸ ਨੇ ਦੋਸ਼ੀ ਪਿਤਾ ਨੂੰ ਗ੍ਰਿਫ਼ਤਾਰ ਕਰਕੇ ਮਾਮਲਾ ਦਰਜ ਕਰ ਲਿਆ ਹੈ।
ਇਸ ਸਬੰਧੀ ਥਾਣਾ ਸਿਟੀ ਦੇ ਐੱਸਐੱਚਓ ਦਾ ਕਹਿਣਾ ਹੈ ਕਿ ਨਾਬਾਲਗ ਨੇ ਪੁਲਿਸ ਨੂੰ ਦੱਸਿਆ ਕਿ ਉਸ ਦਾ ਪਿਤਾ ਉਸ ਨਾਲ ਕਾਫ਼ੀ ਲੰਮੇਂ ਸਮੇਂ ਤੋਂ ਦੁਸ਼ਕਰਮ ਕਰਦਾ ਸੀ। ਇਸ ਤੋਂ ਬਾਅਦ ਪੁਲਿਸ ਨੇ ਨਾਬਾਲਗ਼ ਦਾ ਪੋਸਟਮਾਰਟ ਕਰਵਾਇਆ ਤੇ ਮੁਲਜ਼ਮ ਪਿਤਾ ਨੂੰ ਗ੍ਰਿਫ਼ਤਾਰ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਦੱਸ ਦਈਏ, ਦੇਸ਼ ਵਿੱਚ ਰਿਸ਼ਤਿਆਂ ਨੂੰ ਸ਼ਰਮਸਾਰ ਕਰਨ ਵਾਲੀਆਂ ਘਟਨਾਵਾਂ ਰੁਕਣ ਦਾ ਨਾਂਅ ਹੀ ਨਹੀਂ ਲੈ ਰਹੀਆਂ ਹਨ, ਹਾਲ ਹੀ ਵਿੱਚ ਹੈਦਰਾਬਾਦ ਵਿੱਚ ਹੋਈ ਹੈਦਰਾਬਾਦ ਵਾਲੀ ਘਟਨਾ ਦੇ ਦੋਸ਼ੀਆਂ ਨੂੰ ਸਜ਼ਾ ਦਿੱਤੀ ਗਈ। ਇਸ ਦੇ ਬਾਵਜੂਦ ਵੀ ਹੈਵਾਨੀਅਤ ਦੇ ਦਰਿੰਦੇ ਅਜਿਹੀਆਂ ਘਟਨਾਵਾਂ ਕਰਨ ਤੋਂ ਨਹੀਂ ਰੁੱਕ ਰਹੇ ਰਹੇ ਹਨ, ਹੁਣ ਇਹ ਤਾਂ ਆਉਣ ਵਾਲਾ ਸਮਾਂ ਹੀ ਦੱਸੇਗਾ ਕੀ ਹੈਵਾਨੀਅਤ ਦੇ ਦਰਿੰਦਿਆਂ ਦਾ ਨਿਪਟਾਰਾ ਹੋਵੇਗਾ ਜਾ ਫਿਰ ਅਪਰਾਧਾਂ ਦੀਆਂ ਗਿਣਤੀਆਂ ਵਧਣਗੀਆਂ?