ਸੰਗਰੂਰ : ਸੰਗਰੂਰ ਦੇ ਪਿੰਡ ਕਾਲਾ ਝਾੜ ਵੇਖੇ ਇੱਕ ਨੌਜਵਾਨ ਦੀ ਲਾਸ਼ ਬਰਾਮਦ ਹੋਈ ਹੈ। ਸੂਚਨਾ ਮਿਲਣ ਉਤੇ ਪੁਲਿਸ ਅਧਿਕਾਰੀ ਮੌਕੇ ਉਤੇ ਪਹੁੰਚ ਗਏ। ਇਸ ਸਬੰਧੀ ਜਦੋਂ ਪੁਲਿਸ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਪਿੰਡ ਦੇ ਸਰਪੰਚ ਵੱਲੋਂ ਜਾਣਕਾਰੀ ਦਿੱਤੀ ਗਈ ਸੀ ਕਿ ਮੱਕੀ ਦੇ ਖੇਤ ਵਿੱਚ ਲਾਸ਼ ਮਿਲੀ ਹੈ, ਜਿਸ ਤੋਂ ਬਾਅਦ ਅਸੀਂ ਪਹੁੰਚ ਕੇ ਮਾਮਲਾ ਦਰਜ ਕਰ ਲਿਆ ਹੈ। ਇਸਦੇ ਨਾਲ ਹੀ ਪੁਲਿਸ ਨੇ ਜਾਣਕਾਰੀ ਦਿੱਤੀ ਕਿ ਫਿਲਹਾਲ ਲਾਸ਼ ਦੀ ਸ਼ਨਾਖਤ ਨਹੀਂ ਹੋ ਪਾਈ ਹੈ, ਨਾ ਹੀ ਇਹ ਪਤਾ ਲੱਗ ਰਿਹਾ ਹੈ ਕਿ ਇਹ ਕਤਲ ਹੈ ਜਾਂ ਕੋਈ ਹਾਦਸਾ। ਉਹਨਾਂ ਦੱਸਿਆ ਕਿ ਪੋਸਟ ਮਾਰਟਮ ਤੋਂ ਬਾਅਦ ਹੀ ਪਤਾ ਮ੍ਰਿਤਕ ਦੀ ਮੌਤ ਦੇ ਅਸਲੀ ਕਾਰਨਾਂ ਦਾ ਪਤਾ ਲਗਾਇਆ ਜਾ ਸਕਦਾ ਹੈ। ਲਾਸ਼ ਬੁਰੀ ਤਰ੍ਹਾਂ ਸੜ ਚੁੱਕੀ ਹੈ।
ਖੇਤ ਮਾਲਕ ਨੇ ਕਿਹਾ-"ਸਾਨੂੰ ਇਸ ਸਬੰਧੀ ਕੋਈ ਜਾਣਕਾਰੀ ਨਹੀਂ" : ਇਸ ਸਬੰਧੀ ਜਦੋਂ ਖੇਤ ਦੇ ਮਾਲਕ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਨੇ ਦੱਸਿਆ ਕਿ ਸਾਨੂੰ ਇਸ ਬਾਰੇ ਕੋਈ ਜਾਣਕਾਰੀ ਨਹੀਂ ਸੀ। ਪਿੰਡ ਦੇ ਸਰਪੰਚ ਵਲੋਂ ਹੀ ਦੱਸਿਆ ਗਿਆ ਕਿ ਉਹਨਾਂ ਦੇ ਖੇਤ ਵਿਚੋਂ ਬਦਬੂ ਆ ਰਹੀ ਹੈ, ਜਿਸਤੋਂ ਬਾਅਦ ਉਹਨਾਂ ਦਾ ਬੇਟਾ ਖੇਤ ਗਿਆ ਅਤੇ ਫੇਰ ਉਨ੍ਹਾਂ ਪਤਾ ਲੱਗਿਆ ਕਿ ਉਹਨਾਂ ਦੇ ਖੇਤ ਵਿੱਚ ਲਾਸ਼ ਮਿਲੀ ਹੈ।
- Terror funding case: ਟੈਰਰ ਫੰਡਿੰਗ ਮਾਮਲੇ ਵਿੱਚ ਪੰਜਾਬ ਸਮੇਤ ਕਈ ਸੂਬਿਆਂ ਵਿੱਚ NIA ਵੱਲੋਂ ਛਾਪੇਮਾਰੀ
- ਤਲਵੰਡੀ ਸਾਬੋ 'ਚ ਗੁਰਦੁਆਰਾ ਬੁੰਗਾ ਸਾਹਿਬ ਦਾ ਮਸਲਾ ਭਖਿਆ, ਸਾਬਕਾ ਮੁੱਖ ਮੰਤਰੀ ਨੇ ਵੀ ਮਾਮਲੇ 'ਚ ਦਿੱਤਾ ਵੱਡਾ ਬਿਆਨ
- ਸਿਰਫਿਰੇ ਨੇ ਕੁੜੀ ਨੂੰ ਵਿਆਹ ਤੋ ਚਾਰ ਦਿਨ ਪਹਿਲਾਂ ਗੋਲ਼ੀ ਮਾਰ ਕੇ ਕੀਤਾ ਕਤਲ, ਖੁਦ ਵੀ ਕੀਤਾ ਸੁਸਾਇਡ
ਲਾਸ਼ ਦਾ ਪਤਾ ਲੱਗਦਿਆਂ ਹੀ ਪੁਲਿਸ ਨੂੰ ਕੀਤਾ ਸੂਚਿਤ : ਮਾਮਲੇ ਸਬੰਧੀ ਜਦੋਂ ਪਿੰਡ ਦੇ ਸਰਪੰਚ ਨਾਲ ਗੱਲਬਾਤ ਕੀਤੀ ਗਈ ਤਾਂ ਉਸ ਨੇ ਦੱਸਿਆ ਕਿ ਜਦੋਂ ਇਸ ਲਾਸ਼ ਬਾਰੇ ਉਨ੍ਹਾਂ ਨੂੰ ਪਤਾ ਲੱਗਿਆ ਤਾਂ ਉਨ੍ਹਾਂ ਨੇ ਇਸ ਦੀ ਜਾਣਕਾਰੀ ਖੇਤ ਮਾਲਕ ਤੇ ਪੁਲਿਸ ਨੂੰ ਤੁਰੰਤ ਦੇ ਦਿੱਤੀ ਸੀ। ਉਹਨਾਂ ਦੱਸਿਆ ਕਿ ਫਿਲਹਾਲ ਲਾਸ਼ ਦੀ ਸ਼ਨਾਖਤ ਨਹੀਂ ਹੋ ਪਾਈ ਹੈ, ਕਿਉਂਕਿ ਅਜਿਹਾ ਕੋਈ ਵੀ ਵਿਅਕਤੀ ਸਾਡੇ ਪਿੰਡ ਦਾ ਨਹੀਂ ਹੈ ਤੇ ਨਾ ਹੀ ਸਾਡੇ ਪਿੰਡ ਦੇ ਕਿਸੇ ਵਿਅਕਤੀ ਦੇ ਗੁੰਮ ਹੋਣ ਦੀ ਕੋਈ ਖਬਰ ਹੈ। ਅਸੀਂ ਪੂਰੇ ਪਿੰਡ ਵਿੱਚ ਇਤਲਾਹ ਦੇ ਦਿੱਤੀ ਹੈ ਜੇਕਰ ਕਿਸੇ ਦਾ ਕੋਈ ਵੀ ਵਿਅਕਤੀ ਜਾਂ ਜਾਣ-ਪਛਾਣ ਦਾ ਵਿਅਕਤੀ ਲਾਪਤਾ ਹੋਵੇ ਉਹ ਮੇਰੇ ਨਾਲ ਜਾਂ ਫਿਰ ਇਸ ਨਾਲ ਰਾਬਤਾ ਕਾਇਮ ਕਰ ਸਕਦਾ ਹੈ ਅਤੇ ਮਿਲੀ ਲਾਸ਼ ਦੀ ਸ਼ਨਾਖਤ ਕਰ ਸਕਦਾ ਹੈ।