ਮਲੇਰਕੋਟਲਾ: ਕੋਰੋਨਾ ਦੇ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ। ਜਿਸ ਦੇ ਚੱਲਦਿਆਂ ਪੰਜਾਬ ਸਰਕਾਰ ਵਲੋਂ ਕਈ ਪਾਬੰਦੀਆਂ ਲਗਾਈਆਂ ਜਾ ਰਹੀਆਂ ਹਨ। ਇਸ ਦੇ ਚੱਲਦਿਆਂ ਸਿਰਫ਼ ਜ਼ਰੂਰੀ ਵਸਤਾਂ ਦੀਆਂ ਦੁਕਾਨਾਂ ਨੂੰ ਖੁੱਲ੍ਹਾ ਰੱਖਿਆ ਗਿਆ ਹੈ। ਅਜਿਹੇ 'ਚ ਸਮਾਜ ਸੇਵੀ ਸੰਸਥਾਵਾਂ ਵਲੋਂ ਸੇਵਾ ਕੀਤੀ ਜਾ ਰਹੀ ਹੈ।
ਇਸ ਦੇ ਚੱਲਦਿਆਂ ਪਿੰਡ ਝੁਨੇਰ ਦੇ ਗੁਰਦੁਆਰਾ ਬੇਰੀ ਸਾਹਿਬ ਦੀ ਸਿੱਖ ਸੰਗਤ ਵਲੋਂ ਹਸਪਤਾਲ 'ਚ ਲੰਗਰ ਦੀ ਸੇਵਾ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹਸਪਤਾਲ 'ਚ ਆਉਣ ਵਾਲੇ ਮਰੀਜ਼ ਅਤੇ ਉਨ੍ਹਾਂ ਦੇ ਰਿਸ਼ਤੇਦਾਰ ਲੰਗਰ ਛਕਦੇ ਹਨ। ਇਸ ਸਬੰਧੀ ਸਮਾਜ ਸੇਵੀ ਸੰਸਥਾ ਦੇ ਮੁਖੀ ਡਾ ਜਗਤਾਰ ਸਿੰਘ ਜੱਗੀ ਦਾ ਕਹਿਣਾ ਕਿ ਉਨ੍ਹਾਂ ਵਲੋਂ ਕੀਤੀ ਜਾ ਰਹੀ ਸੇਵਾ ਨਿਰੰਤਰ ਜਾਰੀ ਹੈ, ਤਾਂ ਜੋ ਹਸਪਤਾਲ ਆਉਣ ਵਾਲਾ ਕੋਈ ਵੀ ਭੁੱਖਾ ਨਾ ਰਹਿ ਸਕੇ। ਉਨ੍ਹਾਂ ਦਾ ਕਹਿਣਾ ਕਿ ਮਹਾਂਮਾਰੀ ਕਾਰਨ ਸਰਕਾਰ ਵਲੋਂ ਸਖ਼ਤ ਫੈਸਲੇ ਲਏ ਗਏ ਹਨ। ਇਸ ਦੇ ਨਾਲ ਹੀ ਉਨ੍ਹਾਂ ਦਾ ਕਹਿਣਾ ਕਿ ਇਸ ਮੌਕੇ ਸਭ ਨੂੰ ਅੱਗੇ ਆ ਕੇ ਸੇਵਾ ਕਰਨੀ ਚਾਹੀਦੀ ਹੈ। ਇਸ ਦੇ ਨਾਲ ਹੀ ਉਨ੍ਹਾਂ ਦਾ ਕਹਿਣਾ ਕਿ ਰੋਜ਼ਾਨਾ ਉਨ੍ਹਾਂ ਵਲੋਂ ਵੱਖ-ਵੱਖ ਤਰ੍ਹਾਂ ਦਾ ਲੰਗਰ ਤਿਆਰ ਕੀਤਾ ਜਾ ਰਿਹਾ ਹੈ, ਜਿਸ 'ਚ ਆਸ ਪਾਸ ਦੇ ਲੋਕ ਵੀ ਆ ਕੇ ਲੰਗਰ ਛੱਕ ਸਕਦੇ ਹਨ।
ਇਹ ਵੀ ਪੜ੍ਹੋ:ਆਕਸੀਜਨ ਤੇ ਐਂਬੁਲੈਂਸ ਦੇ ਜਿਆਦਾ ਪੈਸੇ ਮੰਗਣ ਵਾਲੇ ਹੋ ਜਾਓ ਸਾਵਧਾਨ