ਮਲੇਰਕੋਟਲਾ: ਦੇਸ਼-ਵਿਦੇਸ਼ਾਂ ਅੰਦਰ ਅੱਜ ਈਦ ਉਲ ਅਜ਼ਹਾ ਯਾਨੀ ਕਿ ਬਕਰੀਦ ਦਾ ਤਿਉਹਾਰ ਮੁਸਲਿਮ ਭਾਈਚਾਰੇ ਵੱਲੋਂ ਈਦ ਦੀ ਨਮਾਜ਼ ਅਦਾ ਕਰਕੇ ਮਨਾਇਆ ਗਿਆ। ਦੱਸ ਦਈਏ ਕਿ ਕੋਰੋਨਾ ਮਹਾਮਾਰੀ ਦੇ ਚਲਦਿਆਂ ਦੋ ਸਾਲ ਤੋਂ ਮਸਜਿਦਾਂ ਦੇ ਵਿਚ ਈਦ ਦੀ ਨਮਾਜ਼ ‘ਤੇ ਇਕੱਠ ਕਰਨ ‘ਤੇ ਪਾਬੰਦੀ ਲੱਗੀ ਹੋਈ ਸੀ ਪਰ ਇਸ ਵਾਰ ਪ੍ਰਸ਼ਾਸਨ ਵੱਲੋਂ ਏਸ਼ੀਆ ਦੀ ਸਭ ਤੋਂ ਖੂਬਸੂਰਤ ‘ਤੇ ਵੱਡੀ ਮੰਨੀ ਜਾਣ ਵਾਲੀ ਈਦਗਾਹ ਵਿੱਚ ਨਮਾਜ਼ ਪੜ੍ਹਨ ਦੀ ਇਜਾਜ਼ਤ ਦਿੱਤੀ ਗਈ।
ਈਦਗਾਹ ਦੇ ਵਿੱਚ ਹਜ਼ਾਰਾਂ ਦੀ ਗਿਣਤੀ ਦੇ ਵਿਚ ਲੋਕ ਇਕੱਠੇ ਹੋਏ ਜਿਨ੍ਹਾਂ ਵੱਲੋਂ ਕੋਰੋਨਾ ਮਹਾਂਮਾਰੀ ਦੀਆਂ ਹਦਾਇਤਾਂ ਨੂੰ ਮੰਨਦੇ ਹੋਏ ਈਦ ਦੀ ਨਮਾਜ਼ ਅਦਾ ਕੀਤੀ। ਇਸ ਮੌਕੇ ਲੋਕਾਂ ਵੱਲੋਂ ਜਿੱਥੇ ਇੱਕ ਦੂਜੇ ਦੇ ਗਲ ਲੱਗ ਕੇ ਈਦ ਦੀ ਖੁਸ਼ੀ ਜ਼ਾਹਿਰ ਕੀਤੀ ਗਈ ਉਥੇ ਹੀ ਪ੍ਰਸ਼ਾਸਨ ਜ਼ਿਲਾ ਪ੍ਰਸ਼ਾਸਨ ਦਾ ਧੰਨਵਾਦ ਕੀਤਾ ਜਿਨ੍ਹਾਂ ਵੱਲੋਂ ਦੋ ਸਾਲ ਬਾਅਦ ਇਹ ਈਦ ਦੀ ਨਮਾਜ਼ ਪੜ੍ਹਨ ਦੀ ਇਜਾਜ਼ਤ ਦਿੱਤੀ ਗਈ।
ਉੱਧਰ ਇਸ ਮੌਕੇ ਮੁਸਲਿਮ ਭਾਈਚਾਰੇ ਨੇ ਦੱਸਿਆ ਕਿ ਅੱਜ ਤੋਂ ਈਦ ਦੀ ਨਮਾਜ਼ ਅਦਾ ਕਰਨ ਤੋਂ ਈਦ ਦਾ ਤਿਉਹਾਰ ਸ਼ੁਰੂ ਹੋ ਗਿਆ ਹੈ ਜੋ ਕਿ ਤਿੰਨ ਦਿਨ ਚੱਲੇਗਾ ਅਤੇ ਤਿੰਨ ਦਿਨ ਲਗਾਤਾਰ ਬੱਕਰਿਆਂ ਦੀਆਂ ਕੁਰਬਾਨੀਆਂ ਕੀਤੀਆਂ ਜਾਣਗੀਆਂ ਅਤੇ ਜ਼ਰੂਰਤਮੰਦ ਅਤੇ ਗਰੀਬ ਲੋਕਾਂ ਨੂੰ ਜ਼ਰੂਰਤ ਦਾ ਸਾਮਾਨ ਦੇ ਨਾਲ ਨਾਲ ਖਾਣਾ ਵੀ ਮੁਹੱਈਆ ਕਰਵਾਇਆ ਜਾਏਗਾ ਵੰਡਿਆ ਜਾਏਗਾ।
ਇਹ ਵੀ ਪੜ੍ਹੋ: PM ਮੋਦੀ ਸਣੇ ਹੋਰ ਸਿਆਸੀ ਆਗੂਆਂ ਵੱਲੋਂ ਦੇਸ਼ਵਾਸੀਆਂ ਨੂੰ ਈਦ ਦੀਆਂ ਵਧਾਈਆਂ