ਸੰਗਰੂਰ: ਇੱਕ ਪਾਸੇ ਪੰਜਾਬ ਸਰਕਾਰ ਨਸ਼ਿਆਂ ਨੂੰ ਖ਼ਤਮ ਕਰਨ ਦੇ ਦਾਅਵੇ ਕਰਦੀ ਨਜ਼ਰ ਆਉਂਦੀ ਹੈ, ਤਾਂ ਦੂਜੇ ਪਾਸੇ ਪੰਜਾਬ ਵਿੱਚ ਹਰ ਰੋਜ਼ ਨੌਜਵਾਨ ਨਸ਼ਿਆਂ ਦੀ ਭੇਂਟ ਚੜ੍ਹ ਰਹੇ ਹਨ। ਤਾਜ਼ਾ ਮਾਮਲਾ ਮੁੱਖ ਮੰਤਰੀ ਭਗਵੰਤ ਮਾਨ ਦੇ ਸ਼ਹਿਰ ਸੰਗਰੂਰ ਦਾ ਸਾਹਮਣੇ ਆਇਆ ਹੈ, ਜਿੱਥੇ ਕੋਲਾ ਪਾਰਕ ਮਾਰਕੀਟ ਵਿੱਚ ਬਣੇ ਬਾਥਰੂਮ ਦੇ ਵਿੱਚ ਇੱਕ ਨੌਜਵਾਨ ਦੀ ਮੌਤ ਹੋ ਗਈ। ਪੰਜਾਬ ਵਿਚ ਲਗਾਤਾਰ ਵਧ ਰਹੇ ਨਸ਼ੇ ਸਰਕਾਰ ਦੇ ਗਲੇ ਦੀ ਹੱਡੀ ਬਣਿਆ ਹੋਇਆ ਹੈ।
ਸਰਕਾਰ ਅਤੇ ਪ੍ਰਸ਼ਾਸਨ ਨਸ਼ੇ ਨੂੰ ਲੈ ਕੇ ਹਰ ਰੋਜ਼ ਸਰਚ ਓਪਰੇਸ਼ਨ ਚਲਾ ਰਿਹਾ ਹੈ ਅਤੇ ਦੂਜੇ ਪਾਸੇ ਹਰ ਰੋਜ਼ ਨਸ਼ੇ ਨਾਲ ਮੌਤ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਆਪਣੀ ਮੌਤ ਨੂੰ ਗਲੇ ਲਾ ਰਹੇ ਹਨ। ਤਾਜ਼ਾ ਮਾਮਲਾ ਸੰਗਰੂਰ ਦੇ ਕੋਲਾ ਪਾਰਕ ਇਲਾਕੇ ਦੇ ਵਿੱਚ ਸਾਹਮਣੇ ਆਇਆ ਹੈ ਅੱਜ ਦੁਪਹਿਰ ਦੇ ਸਮੇਂ ਕੋਲਾ ਪਾਕੇ ਬਾਥਰੂਮ ਦੇ ਗੇਟ ਦੇ ਕੋਲ ਸਮੇਂ ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ ਹੋ ਜਾਂਦੀ ਹੈ। ਬਾਥਰੂਮ ਦੇ ਅੰਦਰ ਪਈ ਹੁੰਦੀ ਹੈ ਉਸ ਦੀ ਪੁਲਿਸ ਮੌਕੇ 'ਤੇ ਪਹੁੰਚ ਗਈ ਸੀ ਅਤੇ ਲਾਸ਼ ਨੂੰ ਸਿਵਲ ਹਸਪਤਾਲ ਲੈ ਜਾਇਆ ਗਿਆ। ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਇਸ ਮੌਕੇ 'ਤੇ ਮੌਜੂਦ ਚਸ਼ਮਦੀਦ ਨੇ ਦੱਸਿਆ ਕਿ ਉਹ ਉੱਥੇ ਬਾਥਰੂਮ ਲਈ ਗਿਆ ਸੀ, ਪਰ ਉੱਥੇ ਪਹਿਲਾਂ ਤੋਂ ਲੋਕ ਬਾਥਰੂਮ ਦਾ ਦਰਵਾਜ਼ਾ ਖੜਕਾ ਰਹੇ ਸੀ, ਪਰ ਅੰਦਰੋ ਕੋਈ ਖੋਲ੍ਹ ਨਹੀਂ ਸੀ ਰਿਹਾ। ਥੋੜੀ ਦੇਰ ਬਾਅਦ ਦਰਵਾਜ਼ਾ ਖੋਲ੍ਹਿਆ, ਦੇਖਿਆ ਕਿ ਅੰਦਰ ਨੌਜਵਾਨ ਬੇਸੁੱਧ ਹਾਲਤ ਵਿੱਚ ਪਿਆ ਸੀ। ਜਿਸ ਤੋਂ ਬਾਅਦ ਪੁਲਿਸ ਨੂੰ ਜਾਣਕਾਰੀ ਦਿੱਤੀ ਗਈ। ਪੁਲਿਸ ਨੇ ਮੌਕੇ ਉੱਤੇ ਪਹੁੰਚ ਕੇ ਉਸ ਨੂੰ ਹਸਪਤਾਲ ਪਹੁੰਚਾਇਆ।
ਇਹ ਨੌਜਵਾਨ ਬਾਥਰੂਮ ਦੇ ਅੰਦਰ ਗਿਆ ਸੀ। ਘਰ ਦਾ ਦਰਵਾਜ਼ਾ ਕਰਵਾਉਣ ਦੀ ਕੋਸ਼ਿਸ਼ ਕਰ ਰਿਹਾ ਸੀ। ਜਦੋਂ ਥੋੜ੍ਹੀ ਦੇਰ ਵਿੱਚ ਦਰਵਾਜ਼ਾ ਖੋਲ੍ਹਿਆ ਤਾਂ ਨੌਜਵਾਨ ਦੀ ਲਾਸ਼ ਪਈ ਸੀ। ਉਨ੍ਹਾਂ ਨੇ ਪੁਲਿਸ ਨੂੰ ਸੂਚਨਾ ਦੇ ਦਿੱਤੀ ਆਪਣੀ ਕਾਰਵਾਈ ਕਰਦੇ ਹੋਏ ਨੌਜਵਾਨ ਨੂੰ ਪੁਲਿਸ ਨੇ ਹਸਪਤਾਲ ਭੇਜ ਦਿੱਤਾ।
ਹਸਪਤਾਲ ਦੇ ਡਾਕਟਰਾਂ ਜਸਦੀਪ ਕੌਰ ਨੇ ਦੱਸਿਆ ਕਿ ਪੁਲਿਸ ਇਕ ਨੌਜਵਾਨ ਨੂੰ ਹਸਪਤਾਲ ਲੈ ਕੇ ਆਈ ਸੀ। ਜਦੋਂ ਉਸ ਨੂੰ ਚੈੱਕ ਕੀਤਾ ਗਿਆ ਤਾਂ ਉਸ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਸੀ। ਡਾਕਟਰ ਨੇ ਦੱਸਿਆ ਕਿ ਉਸ ਦੀ ਨਸ ਉੱਤੇ ਟੀਕਿਆਂ ਦੇ ਨਿਸ਼ਾਨ ਸਨ, ਬਾਕੀ ਪੋਸਟਮਾਰਟਮ ਤੋਂ ਬਾਅਦ ਹੀ ਸਹੀ ਕਾਰਨ ਸਾਹਮਣੇ ਆਉਣਗੇ।
ਜਦੋਂ ਪੁਲਿਸ ਮੁਲਾਜ਼ਮ ਨਾਲ ਗੱਲਬਾਤ ਕਰਨੀ ਚਾਹੀ ਤਾਂ ਉਹ ਕੈਮਰੇ ਸਾਹਮਣੇ ਬੋਲਣ ਤੋਂ ਕਤਰਾਉਂਦੇ ਨਜ਼ਰ ਆਏ। ਜਾਣਕਾਰੀ ਦਿੰਦਿਆਂ ਦੱਸਿਆ ਕਿ ਨੌਜਵਾਨ ਬਾਥਰੂਮ ਵਿੱਚ ਲਾਸ਼ ਮਿਲੀ ਸੀ ਜਿਸ ਨੂੰ ਲੈ ਕੇ ਸਿਵਲ ਹਸਪਤਾਲ ਪਹੁੰਚੇ ਸਨ। ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: ਭਾਜਪਾ ਨੇ ਦਿੱਲੀ ਦੇ AAP ਨੇਤਾ ਮੁਕੇਸ਼ ਗੋਇਲ 'ਤੇ ਸਟਿੰਗ ਕੀਤਾ ਜਾਰੀ, ਕੇਜਰੀਵਾਲ ਦੇ ਇਸ਼ਾਰੇ 'ਤੇ ਜਬਰੀ ਵਸੂਲੀ ਦਾ ਦੋਸ਼