ਸੰਗਰੂਰ: ਜ਼ਿਲ੍ਹੇ ਵਿੱਚ ਬੱਸ ਦੇ ਪਲਟ ਜਾਣ ਦੇ ਕਾਰਨ ਭਿਆਨਕ ਹਾਦਸਾ ਵਾਪਰਿਆ। ਮਿਲੀ ਜਾਣਕਾਰੀ ਮੁਤਾਬਿਕ ਪੀਆਰਟੀਸੀ ਦੀ ਮਿੰਨੀ ਬੱਸ ਸਵਾਰੀਆਂ ਨਾਲ ਭਰੀ ਸੀ ਅਤੇ ਸੁਨਾਮ ਰੋਡ ਉੱਤੇ ਪਲਟ ਗਈ ਜਿਸ ਕਾਪਨ 8 ਸਵਾਰੀਆਂ ਬੂਰੀ ਤਰ੍ਹਾਂ ਜ਼ਖਮੀ ਹੋ ਗਈਆਂ। ਜ਼ਖਮੀ ਸਵਾਰੀਆਂ ਨੂੰ ਇਲਾਜ ਦੇ ਲਈ ਸਿਵਲ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਬੱਸ ਡਿਵਾਈਡਰਕ ਦੇ ਨਾਲ ਟਕਰਾ ਗਈ ਸੀ ਜਿਸ ਕਾਰਨ ਇਹ ਹਾਦਸਾ ਵਾਪਰਿਆ।
ਉੱਥੇ ਹੀ ਦੂਜੇ ਪਾਸੇ ਮਾਮਲੇ ਸਬੰਧੀ ਬੱਸ ਦੇ ਡਰਾਈਵਰ ਨੇ ਦੱਸਿਆ ਕਿ ਉਸ ਵੱਲੋਂ ਕਈ ਵਾਰ ਵਿਭਾਗ ਨੂੰ ਦੱਸਿਆ ਗਿਆ ਹੈ ਕਿ ਇਸਦੇ ਬ੍ਰੋੇਕ ਨਹੀਂ ਹਨ ਇਸਦੇ ਬਾਵਜੂਦ ਵੀ ਜ਼ਬਰਦਸਤੀ ਬੱਸ ਨੂੰ ਰੂਟ ’ਤੇ ਭੇਜਿਆ ਗਿਆ। ਜਿਸ ਤੋਂ ਬਾਅਦ ਜਦੋਂ ਉਹ ਸੁਨਾਮ ਰੋਡ ’ਤੇ ਗਿਆ ਤਾਂ ਉਸ ਕੋਲੋਂ ਬ੍ਰੇਕ ਲਗਾਉਣ ਦੀ ਕੋਸ਼ਿਸ਼ ਕੀਤੀ ਗਈ ਪਰ ਬ੍ਰੇਕ ਨਹੀਂ ਲੱਗੀ ਜਿਸ ਦੇ ਕਾਰਨ ਸਵਾਰੀਆਂ ਨਾਲ ਭਰੀ ਬੱਸ ਪਲਟ ਗਈ।
ਡਰਾਈਵਰ ਨੇ ਦੱਸਿਆ ਕਿ ਬੱਸ ਵਿੱਚ ਅੱਠ ਸਵਾਰੀਆਂ ਦੇ ਕਰੀਬ ਲੋਕ ਗੰਭੀਰ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਸਿਵਲ ਹਸਪਤਾਲ ਦਾਖ਼ਲ ਕਰਵਾਇਆ ਗਿਆ। ਡਾਕਟਰਾਂ ਦਾ ਕਹਿਣਾ ਹੈ ਕਿ ਹੁਣ ਉਹ ਖ਼ਤਰੇ ਤੋਂ ਬਾਹਰ ਹੈ ਪਰ ਇਕ ਚਿੰਤਾ ਦਾ ਵਿਸ਼ਾ ਹੈ ਕਿ ਸਭ ਕੁਸ਼ ਪਤਾ ਹੋਣ ਦੇ ਬਾਵਜੂਦ ਵੀ ਲਾਪਰਵਾਹੀ ਦੇ ਕਾਰਨ ਇੱਕ ਵੱਡੇ ਹਾਦਸੇ ਤੋਂ ਬਚਾਅ ਹੋ ਗਿਆ।
ਇਹ ਵੀ ਪੜੋ: ਸੁਖਬੀਰ ਬਾਦਲ ਦਾ ਬਿਆਨ, ਕਿਹਾ ਇਹ ਆਮ ਆਦਮੀ ਪਾਰਟੀ ਨਹੀਂ ਠੱਗਾਂ ਦੀ ਪਾਰਟੀ