ਸੰਗਰੂਰ: ਲਹਿਰਾਗਾਗਾ ਵਿਖੇ ਝੋਨੇ ਦੀ ਬਿਜਾਈ ਦੇ ਸੀਜ਼ਨ ਨੂੰ ਲੈ ਕੇ ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਉਨ੍ਹਾਂ ਨਾਲ ਮੀਟਿੰਗ ਵਿੱਚ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਕਰਨ ਬਾਰੇ ਜਾਣਕਾਰੀ ਦਿੱਤੀ ਗਈ।
ਇਸ ਮੌਕੇ ਕਿਸਾਨ ਨਰਿੰਦਰ ਸਿੰਘ ਨੇ ਕਿਹਾ ਕਿ ਪਿਛਲੀ ਵਾਰ ਸਰਕਾਰ ਨੇ ਕਿਸਾਨਾਂ ਨੂੰ ਸਿੱਧੀ ਬਿਜਾਈ ਕਰਨ ਲਈ ਕਿਹਾ ਸੀ ਪਰ ਖੇਤੀਬਾੜੀ ਵਿਭਾਗ ਕਿਸੇ ਵੀ ਕਿਸਾਨ ਨੂੰ ਕੋਈ ਆਦੇਸ਼ ਨਹੀਂ ਦਿੱਤਾ ਜਿਸ ਕਾਰਨ ਫ਼ਸਲ ਖਰਾਬ ਹੋ ਗਈ ਸੀ।
ਕਿਸਾਨ ਨੂੰ ਫਸਲ ਨੂੰ ਨਸ਼ਟ ਕਰਕੇ ਦੁਹਰੀ ਵਾਰ ਬਿਜਾਈ ਕਰਨੀ ਪਾਈ ਸੀ ਜਿਸ ਦਾ ਡਬਲ ਖਰਚ ਹੋਈ ਸੀ। ਉੱਥੇ ਕਿਸਾਨਾਂ ਦਾ ਕਹਿਣਾ ਹੈ ਕਿ ਕਿਸਾਨਾਂ ਨੂੰ ਸਮੇਂ ਸਿਰ ਨਿਰਦੇਸ਼ ਦਿੱਤਾ ਜਾਣਾ ਚਾਹੀਦਾ ਹਨ।
ਲਹਿਰਾਗਾਗਾ ਦੇ ਐਸਡੀਐਮ ਕਾਲਾ ਰਾਮ ਕਾਸਲ ਦਾ ਕਹਿਣਾ ਹੈ ਕੋਰੋਨਾ ਦੇ ਚੱਲਦੇ ਪ੍ਰਵਾਸੀ ਮਜ਼ਦੂਰਾਂ ਦੀ ਕਾਫੀ ਕਮੀ ਦਿੱਖ ਰਿਹਾ ਹੈ ਜਿਸ ਦੇ ਚੱਲਦੇ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਕਰਨ ਲਈ ਕੈਂਪ ਲਗਾਇਆ ਗਿਆ ਹੈ ਤਾਂ ਕਿ ਕਿਸਾਨ ਆਪਣੀ ਫਸਲ ਨੂੰ ਚੰਗੀ ਤਰ੍ਹਾਂ ਪੈਦਾ ਕਰ ਸਕਣਗੇ।
ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਕਰਨੀ ਚਾਹੀਦੀ ਹੈ ਜਿਸ ਨਾਲ ਪਾਣੀ ਦੀ ਬੱਚਤ ਹੁੰਦੀ ਹੈ ਅਤੇ ਝਾੜ ਵੀ ਵਧੀਆ ਨਿਕਲਦਾ ਹੈ।