ਅੰਮ੍ਰਿਤਸਰ: ਪੰਜਾਬ ਦੇ ਮੌਜੂਦਾ ਹਲਾਤਾਂ ਨੂੰ ਦੇਖਦੇ ਹੋਏ ਵਿਰੋਧੀ ਧਿਰਾਂ ਵੱਲੋਂ ਆਮ ਆਦਮੀ ਪਾਰਟੀ ਨੂੰ ਨਿਸ਼ਾਨੇ ਉੱਤੇ ਲੈਣਾ ਸ਼ੁਰੂ ਕਰ ਦਿੱਤਾ ਗਿਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ਦੇ ਹਲਾਤ ਦਿਨ ਬ ਦਿਨ ਖ਼ਰਾਬ ਹੁੰਦੇ ਜਾ ਰਹੇ ਹਨ। ਕੋਈ ਪਤਾ ਨਹੀਂ ਕਦੋ-ਕਿੱਥੇ ਗੋਲੀ ਚਲਾ ਦੇਵੇ। ਅਕਾਲੀ ਦਲ ਦੇ ਹਲਕਾ ਇੰਚਾਰਜ ਵਿਨਰਜੀਤ ਗੋਲਡੀ ਨੇ ਮੀਡੀਆ ਨਾਲ ਗੱਲ ਕਰਦੇ ਹੋਏ ਕਿਹਾ ਕਿ ਪੰਜਾਬ ਦੇ ਹਲਾਤ ਆਏ ਦਿਨ ਖਰਾਬ ਹੁੰਦੇ ਜਾ ਰਹੇ ਹਨ ਜਿਸ ਤਰ੍ਹਾਂ ਕਿ ਆਮ ਆਦਮੀ ਪਾਰਟੀ ਦੇ ਅਹੁਦੇਦਾਰ ਅਤੇ ਸ਼ਰਾਬ ਠੇਕੇਦਾਰ ਦੇ ਕਰਿੰਦਿਆਂ ਵੱਲੋਂ ਸ਼ਰੇਆਮ ਗੋਲੀਆਂ ਚਲਾਈਆਂ ਗਈਆਂ। ਇਸ ਤੋਂ ਸਾਫ ਪਤਾ ਲੱਗਦਾ ਹੈ ਕਿ ਪੰਜਾਬ ਦੇ ਕੀ ਹਾਲਾਤ ਯੂਪੀ ਨਾਲੋਂ ਵੀ ਖਰਾਬ ਹੋ ਚੁੱਕੇ ਹਨ।
ਆਪ ਨੇ ਉਮੀਦਵਾਰ ਵੀ ਦੂਜੀ ਪਾਰਟੀ ਚੋਂ ਲਿਆਂਦਾ: ਅਕਾਲੀ ਦਲ ਵਿਨਰਜੀਤ ਸਿੰਘ ਗੋਲਡੀ ਦਾ ਕਹਿਣਾ ਹੈ ਕਿ ਆਮ ਆਦਮੀ ਪਾਰਟੀ ਦੇ ਅਹੁਦੇਦਾਰਾਂ ਉੱਤੇ ਸਤਾ ਦਾ ਨਸ਼ਾ ਇਸ ਕਦਰ ਘੁੰਮ ਰਿਹਾ ਹੈ ਕਿ ਉਨ੍ਹਾਂ ਦੇ ਬੰਦੇ ਸ਼ਰੇਆਮ ਗੋਲੀਆਂ ਚਲਾ ਰਹੇ ਹਨ। ਨਾਲ ਹੀ ਉਨ੍ਹਾਂ ਨੇ ਜਲੰਧਰ ਜ਼ਿਮਨੀ ਚੋਣ ਨੂੰ ਲੈ ਕੇ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਤਾਂ ਚੋਣ ਮੈਦਾਨ ਵਿੱਚ ਉਤਾਰਨ ਲਈ ਕੋਈ ਵੀ ਉਮੀਦਵਾਰ ਨਹੀਂ ਸੀ ਮਿਲ ਰਿਹਾ ਹੈ। ਇਸ ਕਰਕੇ ਹੀ ਉਨ੍ਹਾਂ ਨੇ ਦੂਜੀ ਪਾਰਟੀ ਯਾਨੀ ਕਿ ਕਾਂਗਰਸ ਪਾਰਟੀ ਤੋਂ ਲਿਆ ਕੇ ਵਿਅਕਤੀ ਨੂੰ ਟਿਕਟ ਦਿੱਤੀ। ਉਨ੍ਹਾਂ ਕਿਹਾ ਆਪ ਸਰਕਾਰ ਨੂੰ ਵੀ ਹੁਣ ਲੋਕ ਪਸੰਦ ਨਹੀਂ ਕਰ ਰਹੇ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਸ਼ਰੇਆਮ ਗੁੰਡਾਗਰਦੀ ਵੱਧ ਚੁੱਕੀ ਹੈ।
ਜ਼ਿਮਨੀ ਚੋਣ ਵਿੱਚ ਅਕਾਲੀ ਦਲ ਤੇ ਬਾਸਪਾ ਜਿੱਤੇਗੀ: ਗੋਲਡੀ ਨੇ ਬਹੁਜਨ ਸਮਾਜ ਪਾਰਟੀ ਅਤੇ ਅਕਾਲੀ ਦਲ ਦੇ ਸਾਂਝੇ ਉਮੀਦਵਾਰ ਦੀ ਜਿੱਤ ਦਾ ਦਾਅਵਾ ਕੀਤਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਸਾਡੇ ਉਮੀਦਵਾਰ ਦੀ ਜਿੱਤ ਪੱਕੀ ਹੈ। ਆਮ ਆਦਮੀ ਪਾਰਟੀ ਨੂੰ ਕੋਈ ਵੀ ਮੂੰਹ ਨਹੀਂ ਲਗਾ ਰਿਹਾ ਅਤੇ ਬੀਜੇਪੀ ਤੋਂ ਵੀ ਲੋਕ ਦੂਰੀ ਬਣਾ ਕੇ ਰੱਖ ਰਹੇ ਹਨ, ਕਿਉਂਕਿ ਬੀਜੇਪੀ ਨੇ ਜੋ ਲੋਕਾਂ ਨਾਲ ਵਾਅਦੇ ਕੀਤੇ ਸਨ, ਉਹ ਪੂਰੇ ਨਹੀਂ ਕੀਤੇ ਜਿਸ ਕਰਕੇ ਲੋਕ ਬੀਜੇਪੀ ਨੂੰ ਵੀ ਹੁਣ ਮੂੰਹ ਨਹੀਂ ਲਗਾਉਣਗੇ। ਵਿਨਰਜੀਤ ਗੋਲਡੀ ਨੇ ਕਿਹਾ ਕਿ ਜਲੰਧਰ ਦੇ ਲੋਕ ਬਹੁਜਨ ਸਮਾਜ ਪਾਰਟੀ ਤੇ ਅਕਾਲੀ ਦਲ ਦੇ ਸਾਂਝੇ ਉਮੀਦਵਾਰ ਨੂੰ ਵੱਡੀ ਲੀਡ ਨਾਲ ਜਿਤਾ ਕੇ ਲੋਕ ਸਭਾ ਵਿੱਚ ਭੇਜਣਗੇ ਅਤੇ ਅਸੀਂ ਜੋ ਲੋਕਾਂ ਨਾਲ ਵਾਅਦੇ ਕਰ ਰਹੇ ਹਾਂ, ਉਨ੍ਹਾਂ ਨੂੰ ਪੂਰਾ ਕਰਾਂਗੇ।
ਇਹ ਵੀ ਪੜ੍ਹੋ: Amritpal Arrest: ਐਸਜੀਪੀਸੀ ਮੈਂਬਰ ਸਿਆਲਕਾ ਨੇ ਕਿਹਾ, ਜਲਦ ਹੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਸਿੱਖ ਕੈਦੀਆਂ ਨਾਲ ਕਰਾਂਗੇ ਮੁਲਾਕਾਤ