ਭਵਾਨੀਗੜ੍ਹ: ਨਗਰ ਕੌਂਸਲ ਚੋਣਾਂ ਨੂੰ ਲੈ ਕੇ ਵੱਖ-ਵੱਖ ਥਾਂਵਾਂ ਤੋਂ ਹਿੰਸਕ ਝੜਪ ਦੇ ਮਾਮਲੇ ਸਾਹਮਣੇ ਆ ਰਹੇ ਹਨ। ਉੱਥੇ ਹੀ ਭਵਾਨੀਗੜ੍ਹ ਵਿੱਚੋਂ ਵੀ ਹਿੰਸਕ ਝੜਪ ਦਾ ਮਾਮਲਾ ਸਾਹਮਣੇ ਆਇਆ ਹੈ। ਭਾਜਪਾ ਪਾਰਟੀ ਦੇ ਸਟੇਟ ਐਗਜੈਕਟਿਵ ਮੈਂਬਰ ਜੀਵਨ ਗਰਗ ਨੇ ਕਿਹਾ ਕਿ ਕਾਂਗਰਸ ਪਾਰਟੀ ਵਲੋਂ ਸ਼ਰੇਆਮ ਗੁੰਡਾਗਰਦੀ ਕੀਤੀ ਗਈ ਹੈ।
ਜੀਵਨ ਨੇ ਦੱਸਿਆ ਕਿ ਉਨ੍ਹਾਂ ਦੀ ਪਤਨੀ ਦੀ ਜਾਅਲੀ ਵੋਟ ਕੋਈ ਹੋਰ ਵਿਅਕਤੀ ਹੀ ਪਾ ਕੇ ਚਲਾ ਗਿਆ। ਉਨ੍ਹਾਂ ਨੇ ਕਿਹਾ ਕਿ ਨਾ ਤਾਂ ਪ੍ਰਸ਼ਾਸਨ, ਨਾ ਤਾਂ ਪੁਲਿਸ ਕੋਈ ਸੁਣਵਾਈ ਕਰ ਰਿਹ ਹੈ। ਉਨ੍ਹਾਂ ਕਿਹਾ ਕਿ, ਜੇਕਰ ਮੇਰੀ ਵੋਟ ਹੀ ਜਾਅਲੀ ਕੋਈ ਪਾ ਗਿਆ ਤਾਂ ਹੋਰ ਵੀ ਲੋਕਾਂ ਦੀ ਕਾਂਗਰਸ ਪਾਰਟੀ ਵਾਲੇ ਜਾਅਲੀ ਵੋਟ ਪਾ ਰਹੇ ਹੋਣਗੇ।
ਜੀਵਨ ਗਰਗ ਨੇ ਕਿਹਾ ਕਿ ਕੈਬਿਨੇਟ ਮੰਤਰੀ ਵਿਜੇਂਦਰ ਸਿੰਗਲਾ ਧੱਕੇ ਨਾਲ ਇਹ ਚੋਣਾਂ ਜਿੱਤਣਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸੀ ਨੇ ਚੋਣ ਬੂਥਾਂ ਦੇ ਮੂਹਰੇ ਖੜ੍ਹੇ ਕਰਕੇ ਭਾਜਪਾ ਨੇਤਾਵਾਂ ਦਾ ਵਿਰੋਧ ਕਰਵਾ ਰਹੇ ਹਨ ਅਤੇ ਜਾਅਲੀ ਵੋਟਾਂ ਪੁਆ ਰਹੇ ਹਨ।
ਇਨਾਂ ਹੀ ਨਹੀਂ, ਧੁਰੀ ਤੋਂ ਆਮ ਆਦਮੀ ਪਾਰਟੀ ਨੇ ਕਾਂਗਰਸੀਆਂ ਉੱਤੇ ਗੰਭੀਰ ਦੋਸ਼ ਲਾਉਂਦਿਆਂ ਕਿਹਾ ਕਿ ਬੂਥ ਕੈਪਚਰਿੰਗ ਦੀ ਕੋਸ਼ਿਸ਼ ਕੀਤੀ ਗਈ ਹੈ। ਉਨ੍ਹਾਂ ਕਿਹਾ ਕਾਂਗਰਸ ਦੇ ਲੋਕਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ।