ETV Bharat / state

ਧੁਰੀ: ਆਂਗਣਵਾੜੀ ਵਰਕਰਾਂ ਨੇ ਫੂਕਿਆ ਕੈਪਟਨ ਦਾ ਪੁਤਲਾ - Dhuri updates

ਧੂਰੀ ਵਿੱਚ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਆਪਣੀਆਂ ਮੰਗਾਂ ਰੱਖਦੇ ਹੋਏ, ਬਜਟ ਦੀਆਂ ਕਾਪੀਆਂ ਸਾੜਦਿਆਂ ਪੰਜਾਬ ਸਰਕਾਰ ਦੇ ਪੁਤਲੇ ਫੂਕ ਕੇ ਰੋਸ ਮੁਜਾਹਰਾ ਕੀਤਾ।

Anganwadi Workers do protest
Anganwadi Workers do protest
author img

By

Published : Mar 12, 2021, 4:43 PM IST

ਸੰਗਰੂਰ: ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਸੂਬਾ ਕਮੇਟੀ ਦੇ ਫ਼ੈਸਲੇ ਮੁਤਾਬਕ ਅਤੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਰੋਸ ਮੁਜ਼ਾਹਰਾ ਕੀਤਾ ਗਿਆ। ਸ਼ੁਕਰਵਾਰ ਨੂੰ ਬਲਾਕ ਧੂਰੀ, ਸ਼ੇਰਪੁਰ ਵੱਲੋਂ ਧੂਰੀ ਬਲਾਕ ਦੀ ਜ਼ਿਲ੍ਹਾ ਪ੍ਰਧਾਨ ਬਲਜੀਤ ਕੌਰ ਪੇਧਨੀ ਸੇਰਪੁਰ ਬਲਾਕ ਦੀ ਪਰਮਜੀਤ ਕੌਰ ਰੜ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਪੇਸ਼ ਕੀਤੇ ਗਏ ਬਜਟ ਦੀਆਂ ਕਾਪੀਆਂ ਸਾੜੀਆਂ ਗਈਆਂ ਤੇ ਸਰਕਾਰ ਦਾ ਪੁਤਲਾ ਫੂਕਿਆ ਗਿਆ।

ਵੱਡੀ ਗਿਣਤੀ ਵਿੱਚ ਇਕੱਤਰ ਹੋਈਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਪੰਜਾਬ ਸਰਕਾਰ ਦੇ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਅਤੇ ਦੋਸ਼ ਲਾਇਆ ਕਿ ਸਰਕਾਰ ਆਪਣੇ ਵਾਅਦਿਆ ਤੋਂ ਮੁੱਕਰ ਗਈ ਹੈ ਤੇ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਵਾਸਤੇ ਇਸ ਬਜਟ ਸੈਸ਼ਨ ਦੌਰਾਨ ਕੱਖ ਨਹੀ ਰੱਖਿਆ ਗਿਆ। ਇਸ ਕਰਕੇ ਉਨ੍ਹਾਂ ਨੂੰ ਸੰਘਰਸ਼ ਦਾ ਰਾਹ ਅਖਤਿਆਰ ਕਰਨਾ ਪੈ ਰਿਹਾ ਹੈ।

ਆਗੂਆਂ ਨੇ ਦੋਸ਼ ਲਾਇਆ ਕਿ ਪੰਜਾਬ ਸਰਕਾਰ ਨੇ ਕੁਝ ਦੇਣ ਦੀ ਬਜਾਏ ਉਲਟਾ ਜਿਹੜੇ ਪੈਸੇ ਅਕਤੂਬਰ 2018 ਵਿੱਚ ਕੇਂਦਰ ਸਰਕਾਰ ਨੇ ਵਧਾਏ ਸਨ, ਉਹ ਵੀ ਨੱਪ ਲਏ ਹਨ। ਉਨ੍ਹਾਂ ਕਿਹਾ ਕਿ ਵਿਭਾਗ ਦੀ ਮੰਤਰੀ ਅਰੁਣਾ ਚੌਧਰੀ ਨੇ ਕੁਝ ਦਿਨ ਪਹਿਲਾਂ ਯੂਨੀਅਨ ਦੇ ਆਗੂਆਂ ਦੀ ਮੀਟਿੰਗ ਬੁਲਾ ਕੇ ਇਹ ਭਰੋਸਾ ਦਿਵਾਇਆ ਸੀ ਕਿ ਬਜਟ ਸੈਸ਼ਨ ਦੌਰਾਨ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੇ ਮਾਣ ਭੱਤੇ ਵਿੱਚ ਵਾਧਾ ਕੀਤਾ ਜਾਵੇਗਾ। ਪਰ, ਅਜਿਹਾ ਕੁਝ ਨਹੀਂ ਹੋਇਆ ਤੇ ਮੰਤਰੀ ਨੇ ਵੀ ਧੋਖਾ ਕੀਤਾ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਆਪਣੇ ਫ਼ੈਸਲੇ 'ਤੇ ਮੁੜ ਗੌਰ ਕਰੇ ਅਤੇ ਉਨਾਂ ਦੇ ਮਾਣ ਭੱਤੇ ਵਿੱਚ ਹਰਿਆਣਾ ਪੈਟਰਨ 'ਤੇ ਵਾਧਾ ਕੀਤਾ ਜਾਵੇ। ਆਗੂਆਂ ਨੇ ਇਹ ਵੀ ਕਿਹਾ ਕਿ ਪਿਛਲੇ ਚਾਰ ਸਾਲਾਂ ਤੋਂ ਕਾਂਗਰਸ ਦੀ ਸਰਕਾਰ ਨੇ ਵਰਕਰਾਂ ਤੇ ਹੈਲਪਰਾਂ ਨੂੰ ਅੱਖੋਂ ਪਰੋਖੇ ਕੀਤਾ ਹੋਇਆ ਹੈ। ਪਰ, ਜਥੇਬੰਦੀ ਹੁਣ ਸਰਕਾਰ ਨੂੰ ਸਬਕ ਸਿਖਾਵੇਗੀ।

ETV Bharat Logo

Copyright © 2025 Ushodaya Enterprises Pvt. Ltd., All Rights Reserved.