ਸੰਗਰੂਰ: ਪੰਜਾਬ ਸਰਕਾਰ ਵਲੋਂ ਸੱਤਾ 'ਚ ਆਉਣ ਤੋਂ ਪਹਿਲਾਂ ਪੰਜਾਬ 'ਚ ਚਾਰ ਹਫ਼ਤਿਆਂ 'ਚ ਹੀ ਨਸ਼ਾ ਖ਼ਤਮ ਕਰਨ ਦੀ ਗੱਲ ਕੀਤੀ ਗਈ ਸੀ, ਕਿਉਂਕਿ ਇਨ੍ਹਾਂ ਨਸ਼ਿਆਂ ਨੇ ਕਈ ਹੱਸਦੇ ਵਸਦੇ ਘਰ ਉਜਾੜ ਦਿੱਤੇ ਹਨ। ਜਿਸ ਕਾਰਨ ਚੜ੍ਹਦੀ ਉਮਰ 'ਚ ਕਈ ਨੌਜਵਾਨ ਆਪਣੀ ਜਾਨ ਗੁਆ ਚੁੱਕੇ ਹਨ।
ਤਾਜ਼ਾ ਮਾਮਲਾ ਸੰਗਰੂਰ ਦੇ ਧੂਰੀ ਤੋਂ ਹੈ ਜਿਥੇ ਨਸ਼ੇ ਦੀ ਓਵਰਡੋਜ ਕਾਰਨ 30 ਸਾਲਾ ਨੌਜਵਾਨ ਦੀ ਮੌਤ ਹੋ ਗਈ ਹੈ। ਮ੍ਰਿਤਕ ਨੌਜਵਾਨ ਦੀ ਪਹਿਚਾਣ ਹਰਮਨ ਵਜੋਂ ਹੋਈ ਹੈ। ਇਸ ਸਬੰਧੀ ਡਾਕਟਰ ਦਾ ਕਹਿਣਾ ਕਿ ਮੁੱਢਲੇ ਕਾਰਨਾਂ ਤੋਂ ਨਸ਼ੇ ਦੀ ਓਵਰਡੋਜ ਨਾਲ ਮੌਤ ਹੋਈ ਜਾਪਦੀ ਹੈ। ਉਨ੍ਹਾਂ ਕਿਹਾ ਕਿ ਨੌਜਵਾਨ ਨੂੰ ਜਦੋਂ ਹਸਪਤਾਲ ਲੈਕੇ ਆਏ ਸੀ ਤਾਂ ਉਸ ਸਾਹ ਚੱਲ ਰਹੇ ਸੀ, ਪਰ ਕੁਝ ਦੇਰ ਬਾਅਦ ਸ਼ਰੀਰ ਠੰਡਾ ਹੋ ਗਿਆ ਤੇ ਉਸਦੀ ਮੌਤ ਹੋ ਗਈ। ਡਾਕਟਰ ਦਾ ਕਹਿਣਾ ਕਿ ਵਧੇਰੀ ਜਾਣਕਾਰੀ ਲਈ ਨੋਜਵਾਨ ਦੇ ਸੈਂਪਲ ਖਰੜ ਲੈਬ 'ਚ ਭੇਜ ਦਿੱਤੇ ਗਏ ਹਨ।