ETV Bharat / state

'ਆਪ' ਦੇ ਵਿਧਾਇਕ ਨੂੰ ਫੋਨ ‘ਤੇ ਧਮਕੀ ਦੇਣ ਵਾਲਾ ਕਾਬੂ

ਲਹਿਰਾਗਾਗਾ ਆਮ ਆਦਮੀ ਪਾਰਟੀ ਦੇ ਵਿਧਾਇਕ (Lehiragaga Aam Aadmi Party MLA) ਐਡਵੋਕੇਟ ਬਰਿੰਦਰ ਗੋਇਨ ਨੂੰ ਫੋਨ ਕਰਕੇ ਜਿੱਥੇ ਧਮਕੀ ਦਿੱਤੀ ਗਈ ਸੀ, ਉੱਥੇ ਹੀ ਇਸ ਮੁਲਜ਼ਮ ਨੇ ਇਤਰਾਜ਼ ਯੋਗ ਭਾਸ਼ਾ ਦੀ ਵੀ ਵਰਤੋਂ ਕੀਤੀ ਸੀ। ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਡੀ.ਐੱਸ.ਪੀ. ਲਹਿਰਾ ਮਨੋਜ ਗੋਰਸੀ ਨੇ ਦੱਸਿਆ ਕਿ 3 ਅਪ੍ਰੈਲ ਦੀ ਰਾਤ ਨੂੰ ਵਿਧਾਇਕ ਵਰਿੰਦਰ ਗੋਇਲ ਦੇ ਮੋਬਾਇਲ ’ਤੇ ਕਿਸੇ ਅਣਪਛਾਤੇ ਵਿਅਕਤੀ ਵੱਲੋਂ ਅਪਸ਼ਬਦ ਬੋਲੇ ਗਏ ਅਤੇ ਜਾਨ ਤੋਂ ਮਾਰਨ ਦੀ ਧਮਕੀ ਦਿੱਤੀ ਗਈ।

'ਆਪ' ਦੇ ਵਿਧਾਇਕ ਨੂੰ ਫੋਨ ‘ਤੇ ਧਮਕੀ ਦੇਣ ਵਾਲਾ ਕਾਬੂ
'ਆਪ' ਦੇ ਵਿਧਾਇਕ ਨੂੰ ਫੋਨ ‘ਤੇ ਧਮਕੀ ਦੇਣ ਵਾਲਾ ਕਾਬੂ
author img

By

Published : Apr 5, 2022, 1:58 PM IST

ਸੰਗਰੂਰ: ਆਮ ਆਦਮੀ ਪਾਰਟੀ ਦੇ ਵਿਧਾਇਕ (Aam Aadmi Party MLA) ਨੂੰ ਫੋਨ ’ਤੇ ਧਮਕੀ ਦੇਣ ਵਾਲੇ ਇੱਕ ਵਿਅਕਤੀ ਨੂੰ ਪੁਲਿਸ ਨੇ ਗ੍ਰਿਫ਼ਤਾਰ (Arrested) ਕੀਤਾ ਹੈ। ਦਰਅਸਲ ਇਸ ਵਿਅਕਤੀ ਵੱਲੋਂ ਲਹਿਰਾਗਾਗਾ ਆਮ ਆਦਮੀ ਪਾਰਟੀ ਦੇ ਵਿਧਾਇਕ (Lehiragaga Aam Aadmi Party MLA) ਐਡਵੋਕੇਟ ਬਰਿੰਦਰ ਗੋਇਨ ਨੂੰ ਫੋਨ ਕਰਕੇ ਜਿੱਥੇ ਧਮਕੀ ਦਿੱਤੀ ਗਈ ਸੀ।

ਉੱਥੇ ਹੀ ਇਸ ਮੁਲਜ਼ਮ ਨੇ ਇਤਰਾਜ਼ ਯੋਗ ਭਾਸ਼ਾ ਦੀ ਵੀ ਵਰਤੋਂ ਕੀਤੀ ਸੀ। ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਡੀ.ਐੱਸ.ਪੀ. ਲਹਿਰਾ ਮਨੋਜ ਗੋਰਸੀ ਨੇ ਦੱਸਿਆ ਕਿ 3 ਅਪ੍ਰੈਲ ਦੀ ਰਾਤ ਨੂੰ ਵਿਧਾਇਕ ਵਰਿੰਦਰ ਗੋਇਲ ਦੇ ਮੋਬਾਇਲ ’ਤੇ ਕਿਸੇ ਅਣਪਛਾਤੇ ਵਿਅਕਤੀ ਵੱਲੋਂ ਅਪਸ਼ਬਦ ਬੋਲੇ ਗਏ ਅਤੇ ਜਾਨ ਤੋਂ ਮਾਰਨ ਦੀ ਧਮਕੀ ਦਿੱਤੀ ਗਈ।

ਉਨ੍ਹਾਂ ਦੱਸਿਆ ਕਿ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਐੱਸ.ਐੱਸ.ਪੀ. ਸੰਗਰੂਰ ਮਨਦੀਪ ਸਿੰਘ ਸਿੱਧੂ (SSP Sangrur Mandeep Singh Sidhu) ਦੇ ਦਿਸ਼ਾ ਨਿਰਦੇਸ਼ਾਂ ’ਤੇ ਕਾਰਵਾਈ ਕਰਦਿਆਂ ਰਿਤੇਸ਼ ਕੁਮਾਰ ਨਾਮਕ ਇਕ ਵਿਅਕਤੀ ਨੂੰ ਸੰਗਰੂਰ ਤੋਂ ਕਾਬੂ ਕੀਤਾ ਗਿਆ ਹੈ, ਇਸੇ ਨੇ ਵਿਧਾਇਕ ਬਰਿੰਦਰ ਗੋਇਲ ਨੂੰ ਫ਼ੋਨ ਕਰਕੇ ਧਮਕੀ ਦਿੱਤੀ ਸੀ। ਡੀ.ਐੱਸ.ਪੀ. ਮਨੋਜ ਗੋਰਸੀ (DSP Manoj Gorsi) ਨੇ ਦੱਸਿਆ ਕਿ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਉਕਤ ਵਿਅਕਤੀ ਨੇ ਉਸ ਰਾਤ ਕਈ ਹੋਰ ਵਿਅਕਤੀਆਂ ਨੂੰ ਵੀ ਫੋਨ ਕੀਤੇ ਸਨ।

ਇਹ ਵੀ ਪੜ੍ਹੋ:ਹਰਿਆਣਾ ਵਿਧਾਨ ਸਭਾ ਵਿਸ਼ੇਸ਼ ਸੈਸ਼ਨ: ਪੰਜਾਬ ਸਰਕਾਰ ਦਾ ਪ੍ਰਸਤਾਵ ਸਿਆਸੀ ਪ੍ਰਸਤਾਵ- ਅਨਿਲ ਵਿੱਜ

'ਆਪ' ਦੇ ਵਿਧਾਇਕ ਨੂੰ ਫੋਨ ‘ਤੇ ਧਮਕੀ ਦੇਣ ਵਾਲਾ ਕਾਬੂ

ਉਨ੍ਹਾਂ ਦੱਸਿਆ ਕਿ ਮੁਲਜ਼ਮ ਹੈਲਥਕੇਅਰ ਕੰਪਨੀ (Healthcare Company) ਵਿੱਚ ਕੰਮ ਕਰਦਾ ਹੈ ਅਤੇ ਸੰਗਰੂਰ ਵਿੱਚ ਇਕੱਲਾ ਰਹਿੰਦਾ ਹੈ, ਜਿਸ ਦਾ 8 ਸਾਲ ਪਹਿਲਾਂ ਪਤਨੀ ਤੋਂ ਤਲਾਕ ਹੋ ਗਿਆ ਸੀ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਦਾ ਪਹਿਲਾਂ ਕੋਈ ਵੀ ਅਪਰਾਧਿਕ ਰਿਕਾਰਡ ਨਹੀਂ ਹੈ। ਪੁਲਿਸ ਮੁਲਜ਼ਮ ਦਾ ਰਿਮਾਂਡ ਲੈ ਕੇ ਹੋਰ ਪੁੱਛਗਿੱਛ ਕਰੇਗੀ, ਤਾਂ ਜੋ ਮਾਮਲੇ ਦੀ ਪੂਰੀ ਤਰ੍ਹਾਂ ਜਾਂਚ-ਪੜਤਾਲ ਕੀਤੀ ਜਾ ਸਕੇ।

ਇਹ ਵੀ ਪੜ੍ਹੋ:SYL ਨੂੰ ਲੈ ਕੇ ਹਰਿਆਣਾ ਵਿਧਾਨ ਸਭਾ ਤੋਂ ਵੱਡੀ ਖ਼ਬਰ

ETV Bharat Logo

Copyright © 2024 Ushodaya Enterprises Pvt. Ltd., All Rights Reserved.