ਲਹਿਰਾਗਾਗਾ: ਇੱਥੇ ਦਿਨ-ਰਾਤ ਬਿਜਲੀ ਸਪਲਾਈ ਸਬੰਧੀ ਆ ਰਹੀਆਂ ਮੁਸ਼ਕਿਲਾਂ ਨੂੰ ਵੇਖਦਿਆਂ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਆਗੂਆਂ ਨੇ ਬਿਜਲੀ ਬੋਰਡ ਦੇ ਐਕਸੀਅਨ ਦਫ਼ਤਰ ਸਹਾਮਣੇ ਧਰਨਾ ਦੇਣ ਦਾ ਐਲਾਨ ਕੀਤਾ ਸੀ। ਪਰ ਧਰਨਾ ਦੇਣ ਤੋਂ ਪਹਿਲਾਂ ਹੀ ਕਿਸਾਨਾਂ ਦੇ ਖੇਤੀ ਕਾਨੂੰਨ ਨੂੰ ਲੈ ਕੇ ਚੱਲ ਰਹੇ ਧਰਨੇ ਵਿੱਚ ਪਹੁੰਚ ਕੇ ਐਕਸ਼ੀਅਨ ਕੁਲਰਾਜ ਸਿੰਘ ਨੇ ਕਿਸਾਨਾਂ ਦੀਆਂ ਮੁਸ਼ਕਿਲਾਂ ਸੁਣੀਆਂ।
ਇਸ ਬਾਰੇ ਗੱਲਬਾਤ ਕਰਦਿਆਂ ਕਿਸਾਨ ਆਗੂ ਨੇ ਦੱਸਿਆ ਕਣਕ ਦੇ ਸੀਜਨ ਵਿੱਚ ਟੁਟਵੀਂ ਬਿਜਲੀ ਦੇਣ ਕਾਰਨ ਉਨ੍ਹਾਂ ਦੀਆਂ ਕਣਕਾਂ ਦਾ ਨੁਕਸਾਨ ਹੋ ਰਿਹਾ ਸੀ, ਜਿਸ ਕਾਰਨ ਕਿਸਾਨਾਂ ਨੇ ਸਥਾਨਕ ਬਿਜਲੀ ਵਿਭਾਗ ਨੂੰ ਐਕਸ਼ੀਅਨ ਦਫ਼ਤਰ ਸਹਾਮਣੇ ਧਰਨਾ ਲਗਾਉਣ ਦਾ ਅਲਟੀਮੇਟਮ ਦਿੱਤਾ ਸੀ ਪਰ ਅੱਜ ਧਰਨੇ ਤੋਂ ਪਹਿਲਾਂ ਹੀ ਐਕਸ਼ੀਅਨ ਕੁਲਰਾਜ ਸਿੰਘ ਨੇ ਖ਼ੁਦ ਆ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਜਲਦ ਹੱਲ ਕਰਨ ਦਾ ਭਰੋਸਾ ਦਿੱਤਾ ਹੈ
ਬਿਜਲੀ ਬੋਰਡ ਦੇ ਐਕਸ਼ੀਅਨ ਕੁਲਰਾਜ ਸਿੰਘ ਲਹਿਰਾਗਾਗਾ ਨੇ ਮੰਗਾਂ ਨੂੰ ਜਾਇਜ਼ ਦੱਸਿਆ ਤੇ ਧਰਨੇ 'ਤੇ ਬੈਠੇ ਲੋਕਾਂ ਨੂੰ ਮੰਗਾਂ ਪੂਰੀਆਂ ਕਰਨ ਦਾ ਵਿਸ਼ਵਾਸ਼ ਦਿਵਾਇਆ। ਉਨ੍ਹਾਂ ਕਿਹਾ ਕਿ ਪਾਵਰ ਕੰਟਰੋਲਰ ਤੇ ਉਚ ਅਧਿਕਾਰੀਆਂ ਨਾਲ ਜਲਦ ਹੀ ਮੀਟਿੰਗ ਕਰਕੇ ਕਿਸਾਨਾਂ ਨੂੰ ਆ ਰਹੀਆਂ ਮੁਸ਼ਕਿਲਾਂ ਦੂਰ ਕਰ ਦਿੱਤੀਆਂ ਜਾਣਗੀਆਂ।