ਸੰਗਰੂਰ: ਜ਼ਿਲਾ ਸੰਗਰੂਰ ਦੇ ਟਾਟਾ ਮੈਮੋਰੀਅਲ ਹਸਪਤਾਲ 'ਚ ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਆਯੁਸ਼ਮਾਨ ਭਾਰਤ ਬੀਮਾ ਯੋਜਨਾ ਦਾ ਉਦਘਾਟਨ ਕੀਤਾ ਜਿਸ ਵਿੱਚ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਸਿਹਤ ਮੰਤਰੀ ਨੇ ਦੱਸਿਆ ਕਿ ਆਯੁਸ਼ਮਾਨ ਬੀਮਾ ਯੋਜਨਾ ਦੇ ਅਧੀਨ ਪਹਿਲਾਂ ਲੋਕਾਂ ਨੂੰ ਸਿਰਫ਼ 1.50 ਲੱਖ ਰੁਪਏ ਦੀ ਸਿਹਤ ਬੀਮਾ ਸਹੂਲਤ ਮਿਲਦੀ ਸੀ ਪਰ ਹੁਣ ਕੇਂਦਰ ਸਰਕਾਰ ਵੱਲੋਂ ਵੀ ਇਸ ਨੂੰ ਵਧਾ ਕੇ ਪੰਜ ਲੱਖ ਕਰ ਉਨ੍ਹਾਂ ਦਿੱਤਾ ਗਿਆ ਹੈ ਜਿਸ ਦਾ ਮਰੀਜ਼ਾਂ ਨੂੰ ਵੱਡਾ ਆਰਥਿਕ ਫਾਇਦਾ ਮਿਲੇਗਾ।
ਉਨ੍ਹਾਂ ਦੱਸਿਆ ਕਿ ਇਸ ਬੀਮਾ ਯੋਜਨਾ ਦੇ ਤਹਿਤ ਪਹਿਲਾਂ ਸਿਰਫ 14 ਲੱਖ ਮਰੀਜ਼ ਹੀ ਇਸ ਬੀਮਾ ਦਾ ਫ਼ਾਇਦਾ ਲੈ ਸਕਦੇ ਸਨ ਪਰ ਪੰਜਾਬ ਸਰਕਾਰ ਨੇ ਇਸ ਨੂੰ ਵਧਾਉਂਦੇ ਹੋਏ ਹੁਣ ਤੱਕ 45 ਲੱਖ ਪਰਿਵਾਰ ਇਸ ਯੋਜਨਾ ਨਾਲ ਜੋੜ ਦਿੱਤੇ ਹਨ। ਉਨ੍ਹਾਂ ਜਾਣਕਾਰੀ ਦਿੱਤੀ ਕਿ ਹੁਣ ਟਾਟਾ ਮੈਮੋਰੀਅਲ ਕੈਂਸਰ ਹਸਪਤਾਲ ਵੀ ਇਸ ਬੀਮਾ ਯੋਜਨਾ ਦਾ ਹਿੱਸਾ ਬਣ ਗਿਆ ਹੈ ਜੋ ਕਿ ਪਹਿਲਾਂ ਨਹੀਂ ਸੀ। ਇਸ ਦੇ ਨਾਲ ਮਰੀਜ਼ਾਂ ਨੂੰ ਵੱਧ ਤੋਂ ਵੱਧ ਲਾਭ ਹੋਵੇਗਾ।
ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਨੇ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਇਹ ਇੱਕ ਬਹੁਤ ਹੀ ਫਾਇਦੇਮੰਦ ਫੈਸਲਾ ਮਰੀਜ਼ਾਂ ਦੇ ਹੱਕ ਦੇ ਵਿੱਚ ਆਇਆ ਹੈ ਜਿੱਥੇ ਹੁਣ ਟਾਟਾ ਮੈਮੋਰੀਅਲ ਕੈਂਸਰ ਹਸਪਤਾਲ ਦੇ ਵਿੱਚ ਵੀ ਇਸ ਯੋਜਨਾ ਨੂੰ ਲਾਗੂ ਕਰ ਦਿੱਤਾ ਗਿਆ ਹੈ ਅਤੇ ਇਸ ਦਾ ਅਲੱਗ ਕਾਊਂਟਰ ਬਣਾ ਦਿੱਤਾ ਗਿਆ ਹੈ ਜਿਸ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਮਰੀਜ਼ ਇਸ ਬੀਮਾ ਯੋਜਨਾ ਦਾ ਫਾਇਦਾ ਲੈ ਸਕਣਗੇ।