ਧੂਰੀ: ਬੀਬੀ ਪਰਮਜੀਤ ਕੌਰ ਨੂੰ ਚੌਥੀ ਵਾਰ ਸ਼੍ਰੋਮਣੀ ਅਕਾਲੀ ਦਲ ਇਸਤਰੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਵਜੋਂ ਚੁਣੇ ਜਾਣ 'ਤੇ ਸਮੁੱਚੇ ਇਲਾਕੇ ਵਿੱਚ ਖੁਸ਼ੀ ਦੀ ਲਹਿਰ ਹੈ। ਪਰਮਜੀਤ ਕੌਰ ਦੇ ਧੂਰੀ ਪਹੁੰਚਣ 'ਤੇ ਹਲਕਾ ਇੰਚਾਰਜ ਹਰੀ ਸਿੰਘ ਨੇ ਉਨ੍ਹਾਂ ਨੂੰ ਸਨਮਾਨਿਤ ਕੀਤਾ। ਪੱਤਰਕਾਰਾਂ ਨਾਲ ਗੱਲ ਕਰਦਿਆਂ ਹਰੀ ਸਿੰਘ ਨੇ ਕਿਹਾ ਕਿ ਪਰਮਜੀਤ ਕੌਰ ਇੱਕ ਮਿਹਨਤੀ ਵਰਕਰ ਹੈ ਅਤੇ ਉਹ ਆਪਣੇ ਕੰਮ ਨੂੰ ਬਹੁਤ ਲੰਬੇ ਸਮੇਂ ਤੋਂ ਪੂਰੀ ਇਮਾਨਦਾਰੀ ਅਤੇ ਮਿਹਨਤ ਨਾਲ ਕਰਦੇ ਆ ਰਹੇ ਹਨ। ਇਸ ਲਈ 4 ਵਾਰ ਉਨ੍ਹਾਂ ਨੂੰ ਇਸਤਰੀ ਵਿੰਗ ਦਾ ਪ੍ਰਧਾਨ ਬਣਾਇਆ ਗਿਆ ਹੈ|
ਅੱਗੇ ਉਨ੍ਹਾਂ ਕਿਹਾ ਕਿ ਪਾਰਟੀ ਨੇ ਜਿੱਥੇ ਵੀ ਬੀਬੀ ਪਰਮਜੀਤ ਕੌਰ ਦੀ ਡਿਊਟੀ ਲਗਾਈ ਗਈ ਹੈ, ਉਨ੍ਹਾਂ ਆਪਣੇ ਪਰਿਵਾਰ ਦੀ ਪ੍ਰਵਾਹ ਨਾ ਕਰਦਿਆਂ, ਪਾਰਟੀ ਦੀ ਸੇਵਾ ਕੀਤੀ ਹੈ ਅਤੇ ਬੀਬੀਆਂ ਨੂੰ ਲੈ ਕੇ ਹਰ ਫ਼ਰੰਟ 'ਤੇ ਲੜੇ ਹਨ|
ਦੂਜੇ ਪਾਸੇ ਬੀਬੀ ਪਰਮਜੀਤ ਕੌਰ ਨੇ ਗੱਲਬਾਤ ਕਰਦੇ ਹੋਏ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਇਸਤਰੀ ਵਿੰਗ ਦੇ ਸੂਬਾ ਪ੍ਰਧਾਨ ਬੀਬੀ ਜਗੀਰ ਕੌਰ ਅਤੇ ਹਾਈ ਕਮਾਨ ਨੇ ਉਨ੍ਹਾਂ ਨੂੰ ਇਹ ਮਾਣ ਬਖਸ਼ਿਆ ਹੈ ਜਿਸ ਲਈ ਮੈਂ ਉਨ੍ਹਾਂ ਦਾ ਧੰਨਵਾਦ ਕਰਦੀ ਹਾਂ ਕਿ ਉਨ੍ਹਾਂ ਮੈਨੂੰ ਇਸ ਕਾਬਿਲ ਸਮਝਿਆ। ਉਨ੍ਹਾਂ ਕਿਹਾ ਕਿ ਮੈਂ ਇਹ ਵਿਸ਼ਵਾਸ ਦਿਵਾਉਂਦੀ ਹਾਂ ਕਿ ਜੋ ਜਿੰਮੇਵਾਰੀ ਮੈਨੂੰ ਸੌਂਪੀ ਗਈ ਮੈਂ ਉਸ ਨੂੰ ਪੂਰੀ ਤਨਦੇਹੀ ਨਾਲ ਨਿਭਾਵਾਂਗੀ। 2022 ਦੀਆਂ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਲਈ ਪੂਰੀ ਮਿਹਨਤ ਨਾਲ ਕੰਮ ਕਰਾਂਗੀ।