ETV Bharat / state

ਬੀਬੀ ਭੱਠਲ ਦੇਵੇਗੀ ਘੱਗਰ ਦਰਿਆ ਲਈ ਡੇਢ ਕਰੋੜ ਰੁਪਏ

author img

By

Published : Jul 2, 2020, 10:25 PM IST

ਘੱਗਰ ਦਰਿਆ ਮਾਮਲੇ ਬਾਰੇ ਬੀਬੀ ਰਾਜਿੰਦਰ ਕੌਰ ਭੱਠਲ ਨੇ ਕਿਸਾਨਾਂ ਨਾਲ ਵੀਡੀਓ ਕਾਨਫਰੰਸਿੰਗ ਕਰਦਿਆਂ ਦੱਸਿਆ ਕਿ ਹੁਣ ਕਿਸਾਨਾਂ ਨੂੰ ਇਸ ਸਮੱਸਿਆ ਤੋਂ ਛੇਤੀ ਛੁਟਕਾਰਾ ਮਿਲ ਜਾਵੇਗਾ, ਕਿਉਂਕਿ ਉਨ੍ਹਾਂ ਵੱਲੋਂ ਘੱਗਰ ਦਰਿਆ ਦੇ ਕਿਨਾਰਿਆ ਲਈ ਡੇਢ ਕਰੋੜ ਰੁਪਏ ਦੇਣ ਦਾ ਐਲਾਨ ਕੀਤਾ ਹੈ।

Bibi rajinder kaur Bhattal giving Rs 1.5 crore for Ghaggar river
ਬੀਬੀ ਭੱਠਲ ਦੇਵੇਗੀ ਘੱਗਰ ਦਰਿਆ ਲਈ ਡੇਢ ਕਰੋੜ ਰੁਪਏ

ਲਹਿਰਾਗਾਗਾ: ਮੂਨਕ ਬਲਾਕ ਦੇ ਕਿਸਾਨਾਂ ਨੂੰ ਹਰ ਸਾਲ ਘੱਗਰ ਦਰਿਆ ਦੇ ਪਾਣੀ ਨਾਲ ਸੰਘਰਸ਼ ਕਰਨਾ ਪੈਂਦਾ ਹੈ, ਪਰ ਸ਼ਾਇਦ ਇਸ ਵਾਰ ਕਿਸਾਨਾਂ ਨੂੰ ਇਸ ਸਮੱਸਿਆ ਤੋਂ ਛੁਟਕਾਰਾ ਮਿਲ ਸਕਦਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਯੋਜਨਾ ਬੋਰਡ ਦੀ ਵਾਈਸ ਚੇਅਰਮੈਨ ਬੀਬੀ ਰਾਜਿੰਦਰ ਕੌਰ ਭੱਠਲ ਨੇ ਇਲਾਕੇ ਦੇ ਕਿਸਾਨਾਂ ਨਾਲ ਵੀਡੀਓ ਕਾਨਫਰੰਸਿੰਗ ਕੀਤੀ। ਉਨ੍ਹਾਂ ਕਿਹਾ ਕਿ ਹਰ ਸਾਲ ਕਿਸਾਨਾਂ ਨੂੰ ਵੱਡਾ ਨੁਕਸਾਨ ਹੁੰਦਾ ਹੈ, ਜਿਸ ਤੋਂ ਬਾਅਦ ਕੈਪਟਨ ਸਰਕਾਰ ਨੇ ਕਿਸਾਨਾਂ ਦੀ ਇਸ ਭਾਰੀ ਸਮੱਸਿਆ ਨੂੰ ਸਮਝਦੇ ਹੋਏ ਉਨ੍ਹਾਂ ਦੀ ਸਹਾਇਤਾ ਲਈ ਅੱਗੇ ਆਏ ਹਨ। ਇਸ ਤੋਂ ਇਲਾਵਾ ਉਨ੍ਹਾਂ ਨੇ ਘੱਗਰ ਦਰਿਆ ਦੇ ਕਿਨਾਰਿਆ ਲਈ ਡੇਢ ਕਰੋੜ ਰੁਪਏ ਦੇਣ ਦੀ ਵੀ ਗੱਲ ਕੀਤੀ।

ਵੀਡੀਓ

ਇਸ ਦੇ ਨਾਲ ਹੀ ਉਨ੍ਹਾਂ ਨੇ ਅਕਾਲੀ ਦਲ ਅਤੇ ਢੀਂਡਸਾ ਪਰਿਵਾਰ ‘ਤੇ ਤੰਜ ਕੱਸਦਿਆਂ ਕਿਹਾ ਕਿ ਅਕਾਲੀ ਸਰਕਾਰ ਲੋਕਾਂ ਨੂੰ ਬੇਵਕੂਫ ਬਣਾਉਂਦੀ ਆ ਰਹੀ ਤੇ ਲੋਕਾਂ ਨਾਲ ਰਾਜਨੀਤੀ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਅਕਾਲੀ ਸਰਕਾਰ ਨੇ ਪਿਛਲੇ 10 ਸਾਲਾਂ ਤੋਂ ਘੱਗਰ ਬਾਰੇ ਕੁਝ ਨਹੀਂ ਕੀਤਾ।

ਬੀਬੀ ਭੱਠਲ ਨੇ ਆਪਣੀ ਸਰਕਾਰ ਨੂੰ ਥਾਪੜਾ ਦਿੰਦੇ ਹੋਏ ਕਿਹਾ ਕਿ ਹੁਣ ਘੱਗਰ ਦੇ ਕਿਨਾਰਿਆਂ ਦੀ ਮੁਰੰਮਤ ਲਈ ਡੇਢ ਕਰੋੜ ਰੁਪਏ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਪੈਸਿਆਂ ਨਾਲ ਮਕੋਰੜ ਸਾਹਿਬ ਤੋਂ ਕੜੈਲ ਤੱਕ ਘੱਗਰ ਦੇ ਕਿਨਾਰਿਆਂ ਦੀ ਮੁਰੰਮਤ ਕਰਵਾਈ ਜਾਵੇਗੀ।

ਇਸ ਤੋਂ ਇਲਾਵਾ ਸਾਬਕਾ ਵਿੱਤ ਮੰਤਰੀ ਤੇ ਕਾਂਗਰਸੀ ਵਿਧਾਇਕ ਨੇ ਪਰਮਿੰਦਰ ਢੀਂਡਸਾ ਨੇ ਬੀਬੀ ਭੱਠਲ ਨੂੰ ਪਲਟ ਜਵਾਬ ਦਿੰਦੇ ਹੋਏ ਕਿਹਾ ਕਿ ਢੀਂਡਸਾ ਪਰਿਵਾਰ ਅਤੇ ਅਕਾਲੀ ਦਲ ਨੇ ਰਾਜਨੀਤੀ ਤੋਂ ਇਲਾਵਾ ਘੱਗਰ 'ਤੇ ਬਹੁਤ ਕੰਮ ਕੀਤਾ। ਉਨ੍ਹਾਂ ਨੇ ਕਿਹਾ ਕਿ ਘੱਗਰ ਕੇਸ ਵਿੱਚ ਕਿਸਾਨਾਂ ਨੂੰ 100 ਕਰੋੜ ਰੁਪਏ ਤੋਂ ਵੀ ਵੱਧ ਦਿੱਤੇ ਹਨ। ਉਨ੍ਹਾਂ ਕਿਹਾ ਕਿ ਸਾਡੇ ਵੱਲੋਂ ਕੀਤੇ ਗਏ ਕੰਮ ਨੂੰ ਅਸੀਂ ਗਿਣਦੇ ਨਹੀਂ। ਉਨ੍ਹਾਂ ਕਿਹਾ ਕਿ ਬੀਬੀ ਜੀ ਇੱਕ ਸੀਨੀਅਰ ਨੇਤਾ ਨੇ, ਉਨ੍ਹਾਂ ਨੂੰ ਝੂਠ ਬੋਲਣ ਸ਼ੋਭਾ ਨਹੀਂ ਦਿੰਦਾ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.