ਸੰਗਰੂਰ: ਲਹਿਰਾਗਾਗਾ ਦੇ ਪਿੰਡ ਚੰਗਾਲੀਵਾਲਾ ਵਿੱਚ 7 ਨਵੰਬਰ ਨੂੰ ਦਿਮਾਗ਼ੀ ਤੌਰ 'ਤੇ ਪਰੇਸ਼ਾਨ ਵਿਅਕਤੀ ਜਗਮੇਲ ਸਿੰਘ ਨੂੰ ਚਾਰ ਨੌਜਵਾਨਾਂ ਨੇ ਤਿੰਨ ਘੰਟੇ ਤੱਕ ਬੰਨ੍ਹ ਕੇ ਲੋਹੇ ਦੀ ਰਾਡ ਅਤੇ ਡੰਡਿਆਂ ਨਾਲ ਕੁੱਟਿਆ ਸੀ। ਇੰਨ੍ਹਾ ਹੀ ਨਹੀਂ ਬਲਕਿ ਕਥਿਤ ਦੋਸ਼ੀਆਂ ਨੇ ਪੀੜਤ ਦੀਆਂ ਲੱਤਾਂ ਦਾ ਮਾਸ ਪਲਾਸ ਨਾਲ ਵੀ ਨੋਚਿਆ ਅਤੇ ਪਾਣੀ ਮੰਗਣ 'ਤੇ ਉਸ ਨੂੰ ਬਾਥਰੂਮ ਵਿੱਚੋਂ ਲਿਆ ਕੇ ਪਿਸ਼ਾਬ ਪਿਲਾਇਆ ਸੀ। ਇਸ ਦੌਰਾਨ ਚੰਡੀਗੜ੍ਹ ਪੀਜੀਆਈ ਹਸਪਤਾਲ ਵਿੱਚ ਪੀੜਤ ਦੀ ਮੌਤ ਹੋ ਗਈ ਸੀ
ਪੀੜਤ ਪਰਿਵਾਰ ਦੇ ਹਾਲਾਤ ਜਾਣਨ ਲਈ ਅਤੇ ਸਰਕਾਰ ਦੁਆਰਾ ਪਰਿਵਾਰ ਨੂੰ ਇਨਸਾਫ਼ ਦੇਣ ਦੇ ਵਾਅਦੇ ਦੀ ਸੱਚਾਈ ਜਾਣਨ ਦੇ ਲਈ ਭਾਜਪਾ ਦਾ ਵਫ਼ਦ ਅਤੇ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਦਾ ਵਫ਼ਦ ਜਗਮੇਲ ਦੇ ਘਰ ਪਹੁੰਚਿਆ। ਭਾਜਪਾ ਦਾ ਵਫ਼ਦ ਨੇ ਆਗੂਆਂ ਨੇ ਇਸ ਘਟਨਾ ਦੀ ਸਖ਼ਤ ਸ਼ਬਦਾਂ ਵਿੱਚ ਅਲੋਚਨਾ ਕੀਤੀ ਅਤੇ ਇਸ ਮਾਮਲੇ ਵਿੱਚ ਪੁਲਿਸ ਅਤੇ ਡਾਕਟਰੀ ਸਹੂਲਤ ਵਿੱਚ ਰਹੀ ਕਮੀਆਂ ਦੀ ਜਾਂਚ ਕਰਨ ਦੀ ਗੱਲ ਕਹੀ।
ਦਿੱਲੀ ਦੇ ਤਿੰਨ ਸੰਸਦ ਮੈਂਬਰਾਂ ਦੀ ਬਣਾਈ ਕਮੇਟੀ ਅੱਜ ਸੰਗਰੂਰ ਦੇ ਪਿੰਡ ਚੰਗਾਲੀਵਾਲਾ ਵਿੱਚ ਜਗਮੇਲ ਦੇ ਪਰਿਵਾਰ ਅਤੇ ਪ੍ਰਸ਼ਾਸਨ ਦੇ ਲੋਕਾਂ ਨੂੰ ਮਿਲਣ ਦੇ ਲਈ ਸੰਗਰੂਰ ਪਹੁੰਚੀ, ਜਿਸ ਵਿੱਚ ਭਾਜਪਾ ਦੇ ਤਿੰਨ ਸੰਸਦ ਮੈਂਬਰ ਮੌਜੂਦ ਸੀ, ਜਿਨ੍ਹਾਂ ਨੇ ਕਿਹਾ ਕਿ ਇਹ ਬਹੁਤ ਹੀ ਨਿੰਦਣਯੋਗ ਘਟਨਾ ਸੰਗਰੂਰ ਵਿੱਚ ਹੋਈ ਹੈ ਜਿਸ ਦੇ ਲਈ ਅੱਜ ਉਹ ਇਸ ਘਟਨਾ ਸਥਾਨ 'ਤੇ ਪਹੁੰਚੇ ਹਨ।
ਇਹ ਵੀ ਪੜੋ: ਭਾਜਪਾ ਦਾ ਸਮਰਥਨ ਕਰਨਾ NCP ਦਾ ਫੈਸਲਾ ਨਹੀਂ: ਸ਼ਰਦ ਪਵਾਰ
ਜਿੱਥੇ ਉਨ੍ਹਾਂ ਨੇ ਪੁਲਿਸ ਅਤੇ ਡਾਕਟਰਾਂ ਦੀ ਢਿੱਲੀ ਕਾਰਵਾਈ 'ਤੇ ਸਵਾਲ ਖੜ੍ਹੇ ਕੀਤੇ ਉਥੇ ਹੀ ਉਨ੍ਹਾਂ ਨੇ ਪੰਜਾਬ ਸਰਕਾਰ ਦੇ ਵੱਡੇ ਲੀਡਰ ਦਾ ਨਾਮ ਲਏ ਬਿਨ੍ਹਾਂ ਕਿਹਾ ਕਿ ਉਸਦਾ ਨਾਂਮ ਵੀ ਸਾਹਮਣੇ ਆ ਰਿਹਾ ਹੈ।