ਸੰਗਰੂਰ: 15 ਅਗਸਤ ਮੌਕੇ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਸੰਗਰੂਰ ਦੇ ਸਟੇਡੀਅਮ ਵਿੱਚ ਤਿਰੰਗਾ ਲਹਿਰਾਇਆ। ਉੱਥੇ ਹੀ ਬੱਚਿਆ ਦੇ ਮਾਪਿਆਂ ਨੇ ਆਜ਼ਾਦੀ ਦਿਹਾੜੇ ਮੌਕੇ ਕਾਲੇ ਝੰਡੇ ਲਹਿਰਾ ਕੇ ਵਿਜੈ ਇੰਦਰ ਸਿੰਗਲਾ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ।
ਬੱਚਿਆ ਦੇ ਮਾਪਿਆਂ ਨੇ ਕਿਹਾ ਕਿ ਕੋਰੋਨਾ ਕਾਲ ਦੌਰਾਨ ਨਿੱਜੀ ਸਕੂਲਾਂ ਵੱਲੋਂ ਫ਼ੀਸਾਂ ਦੀ ਮੰਗ ਕੀਤੀ ਜਾ ਰਹੀ ਹੈ ਜਿਸ ਦੇ ਸਬੰਧ ਵਿੱਚ ਅੱਜ ਉਹ ਕਾਲੀਆਂ ਝੰਡੀਆਂ ਲੈ ਕੇ ਸੰਗਰੂਰ ਬਰਨਾਲਾ ਦੇ ਕੈਂਚੀਆਂ ਰੋਡ ਉੱਤੇ ਰੋਸ ਪ੍ਰਦਰਸ਼ਨ ਕਰ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਉਹ ਕਾਲੀਆਂ ਝੰਡੀਆਂ ਨਾਲ ਰੋਸ ਪ੍ਰਦਰਸ਼ਨ ਇਸ ਕਰਕੇ ਕਰ ਰਹੇ ਹਨ ਕਿਉਂਕਿ ਉਹ ਅਜੇ ਵੀ ਗੁਲਾਮ ਹਨ। ਉਨ੍ਹਾਂ ਨੂੰ ਅਜੇ ਵੀ ਆਜ਼ਾਦੀ ਨਹੀਂ ਮਿਲੀ।
ਉਨ੍ਹਾਂ ਨੇ ਕਿਹਾ ਕਿ ਸਿੰਗਲਾ ਨੇ ਪ੍ਰਾਈਵੇਟ ਸਕੂਲਾਂ ਤੋਂ ਵਾਧੂ ਪੈਸੇ ਲਏ ਹਨ ਇਸ ਕਰਕੇ ਉਹ ਬਚਿਆਂ ਦੇ ਮਾਪਿਆਂ ਦੇ ਹੱਕ ਵਿੱਚ ਨਹੀਂ ਹਨ। ਸਿੰਗਲਾ ਨਿੱਜੀ ਸਕੂਲਾਂ ਰਾਹੀਂ ਬੱਚਿਆਂ ਦੇ ਮਾਪਿਆਂ ਨੂੰ ਲੁੱਟ ਰਿਹਾ ਹੈ। ਉਨ੍ਹਾਂ ਨੇ ਸਿੰਗਲਾ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਸਿੰਗਲਾ ਨੇ ਜੋ ਨਿੱਜੀ ਸਕੂਲ ਮਾਫੀਆ ਨਾਲ ਗਠਨ ਕੀਤਾ ਹੋਇਆ ਹੈ ਇਸ ਦਾ ਜਵਾਬ ਆਉਣ ਵਾਲੇ ਸਮੇਂ ਵਿੱਚ ਦਿੱਤਾ ਜਾਵੇਗਾ।
ਇਹ ਵੀ ਪੜ੍ਹੋ:ਜਲੰਧਰ: ਤੱਲਣ ਸਾਹਿਬ ਗੁਰਦੁਆਰੇ ਦੇ ਸੇਵਾਦਾਰ ਦੀ ਖੂਹ 'ਚੋਂ ਮਿਲੀ ਲਾਸ਼