ਸੁਨਾਮ : ਸਾਂਈ ਕਾਲੋਨੀ ਵਿੱਚ ਇੱਕ ਪੀਰ ਦੀ ਦਰਗਾਹ ਨੇੜੇ ਇੱਕ ਨੌਜਵਾਨ ਦੀ ਸ਼ੱਕੀ ਹਾਲਤਾਂ ਵਿੱਚ ਲਾਸ਼ ਮਿਲਣ ਦੀ ਖ਼ਬਰ ਹੈ। ਮ੍ਰਿਤਕ ਦੀ ਪਹਿਚਾਣ ਸੁਖਬੀਰ ਸਿੰਘ ਵੱਜੋਂ ਹੋਈ ਹੈ। ਪਰਿਵਾਰਕ ਮੈਂਬਰਾਂ ਦੇ ਦੱਸਿਆ ਕਿ ਅੱਜ ਹੀ ਮ੍ਰਿਤਕ ਸੁਖਬੀਰ ਸਿੰਘ ਦਾ ਵਿਆਹ ਰੱਖਿਆ ਹੋਇਆ ਸੀ।
ਮ੍ਰਿਤਕ ਦੀ ਮਾਂ ਨੇ ਪੱਤਰਕਾਰਾਂ ਨਾਲ ਗੱਲ ਕਰਦੇ ਹੋਏ ਦੱਸਿਆ ਕਿ ਉਸ ਦੇ ਪੁੱਤਰ ਦੀ ਮੌਤ ਲਈ ਇੱਕ ਔਰਤ ਜ਼ਿੰਮੇਵਾਰ ਹੈ। ਉਨ੍ਹਾਂ ਦੱਸਿਆ ਕਿ ਇਸ ਔਰਤ ਨਾਲ ਉਸ ਦੇ ਪੁੱਤਰ ਦਾ ਪ੍ਰੇਮ ਪ੍ਰਸੰਗ ਸਨ। ਬੀਤੀ ਰਾਤ ਉਹ ਔਰਤ ਅਤੇ ਉਸ ਨਾਲ ਚਾਰ ਹੋਰ ਵਿਅਕਤੀ ਸੁਖਬੀਰ ਸਿੰਘ ਨੂੰ ਘਰੋਂ ਬੁਲਾ ਕੇ ਲੈ ਕੇ ਗਏ ਸਨ।

ਇਹ ਵੀ ਪੜ੍ਹੋ: ਟਰਾਂਸਪੋਰਟ ਤੇ ਸ਼ਰਾਬ ਮਾਫੀਆ ਵਿਰੁੱਧ AAP ਦਾ ਵਿਧਾਨ ਸਭਾ ਦੇ ਬਾਹਰ ਪ੍ਰਦਰਸ਼ਨ
ਮੌਕੇ 'ਤੇ ਪਹੁੰਚੇ ਸੁਨਾਮ ਦੇ ਡੀ.ਐੱਸ.ਪੀ. ਸੁਖਵਿੰਦਰ ਪਾਲ ਸਿੰਘ ਨੇ ਦੱਸਿਆ ਕਿ ਦਰਗਾਹ 'ਤੇ ਆਏ ਕਿਸੇ ਸ਼ਰਧਾਲੂ ਨੇ ਜਾਣਕਾਰੀ ਦਿੱਤੀ ਸੀ ਕਿ ਇੱਥੇ ਦਰੱਖਤ ਦੇ ਹੇਠਾਂ ਇੱਕ ਲਾਸ਼ ਪਈ ਹੈ। ਇਸ 'ਤੇ ਕਾਰਵਾਈ ਕਰਦੇ ਹੋਏ ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ ਗਿਆ ਹੈ, ਤੇ ਪੂਰੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।