ਬਰਨਾਲਾ : ਮਾਲਵਾ ਸਾਹਿਤ ਸਭਾ ਬਰਨਾਲਾ ਵੱਲੋਂ ਸਥਾਨਕ ਆਈਟੀਆਈ ਵਿਖੇ ਸਾਹਿਤਕ ਸਮਾਗਮ ਆਯੋਜਿਤ ਕੀਤਾ ਗਿਆ। ਜਿਸ ਵਿੱਚ ਉੱਘੇ ਕਵੀਆਂ, ਲੇਖਕਾਂ ਅਤੇ ਚਿੰਤਕਾਂ ਨੇ ਸਮੂਲੀਅਤ ਕੀਤੀ। ਇਸ ਸਮਾਗਮ 'ਚ ਲੇਖਕ ਹਾਕਮ ਰੂੜੇ ਕੇ ਦੀ ਕਵਿ ਪੁਸਤਕ 'ਹਲੂਣਾ' ਦਾ ਲੋਕ ਅਰਪਣ ਕੀਤਾ ਗਿਆ।
ਇਸ ਸਾਮਗਮ ਵਿੱਚ ਪੰਜਾਬੀ ਸਾਹਿਤ ਅਕੈਡਮੀ ਲੁਧਿਆਣਾ ਦੇ ਪ੍ਰਧਾਨ ਪ੍ਰੋ. ਰਵਿੰਦਰ ਭੱਠਲ ਵੱਲੋਂ ਵੀ ਵਿਸ਼ੇਸ ਤੌਰ ਤੇ ਸ਼ਿਕਰਤ ਕੀਤੀ ਗਈ।
ਉਹਨਾਂ ਦੱਸਿਆ ਕਿ ਹਾਕਮ ਰੂੜੇਕੇ ਦੀ ਪੁਸਤਕ ਆਮ ਲੋਕਾਂ ਦੀ ਹਾਣੀ ਹੈ ਜਿਸ ਵਿੱਚ ਸਮਾਜਿਕ ਮੁੱਦਿਆ ਨੂੰ ਉਭਾਰਿਆ ਗਿਆ ਹੈ।ਇਸ ਸਮਾਗਮ ਵਿੱਚ ਨਵੇਂ ਲੇਖਕਾਂ ਨੂੰ ਉਤਸਾਹਿਤ ਕਰਨ ਦੇ ਮਕਸਦ ਨਾਲ ਕਵੀਆਂ ਦਾ ਕਵੀ ਦਰਬਾਰ ਵੀ ਕਰਵਾਇਆ ਗਿਆ ਅਤੇ ਲੇਖਕਾਂ ਨੂੰ ਸਨਮਾਨਿਤ ਵੀ ਕੀਤਾ ਗਿਆ।
ਇਸ ਮੌਕੇ ਪ੍ਰਬੰਧਕਾਂ ਨੇ ਕਿਹਾ ਕਿ ਇਸ ਤਰਾਂ ਦੇ ਉਪਰਾਲੇ ਕਰਵਾਉਣ ਦਾ ਮਕਸਦ ਨੌਜਵਾਨਾਂ ਨੂੰ ਸਾਹਿਤ ਪ੍ਰਤੀ ਉਤਸਾਹਿਤ ਕਰਕੇ ਵੱਧ ਤੋਂ ਵੱਧ ਚੇਤਨ ਕਰਨਾ ਹੈ। ਉਹਨਾਂ ਕਿਹਾ ਕਿ ਨੌਜਵਾਨਾਂ ਨੂੰ ਸਾਹਿਤ ਪੜਦਾ ਚਾਹੀਦਾ ਹੈ ਤਾਂ ਜੋ ਉਹ ਚੇਤਨ ਹੋ ਕੇ ਚੰਗਾ ਸਮਾਜ ਸਿਰਜ ਸਕਣ।