ਸੰਗਰੂਰ: ਸੁਨਾਮ ਵਿੱਚ ਆਜ਼ਾਦੀ ਦਿਹਾੜੇ ਮੌਕੇ ਡਿਊਟੀ ਨਿਭਾ ਰਹੇ ਪੁਲਿਸ ਮੁਲਾਜ਼ਮ ਅਜਾਇਬ ਭੱਟੀ ਨੂੰ ਢੱਠੇ ਵੱਲੋਂ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਹਮਲੇ ਦੌਰਾਨ ਪੁਲਿਸ ਮੁਲਾਜ਼ਮ ਦੀ ਰੀੜ ਦੀ ਹੱਡੀ ਟੁੱਟ ਗਈ। ਪੁਲਿਸ ਮੁਲਾਜ਼ਮ ਨੂੰ ਇਲਾਜ ਲਈ ਹਸਪਤਾਲ ਭਰਤੀ ਕਰਵਾਇਆ ਗਿਆ।
ਇਹ ਵੀ ਪੜ੍ਹੋ: ਧਾਰਾ 370: SC ਨੇ ਪਟੀਸ਼ਨਕਰਤਾਵਾਂ ਦੀ ਕੀਤੀ ਚੰਗੀ ਝਾੜ-ਝੰਬ
ਇਸ ਬਾਰੇ ਨਗਰ ਕੌਂਸਲ ਸੰਜੇ ਬੰਸਲ ਨੇ ਕਿਹਾ ਆਵਾਰਾ ਪਸ਼ੂਆਂ ਦੀ ਰੋਕਥਾਮ ਲਈ ਇੱਕ ਕਮੇਟੀ ਬਣਾਈ ਜਾ ਰਹੀ ਹੈ ਤੇ ਨਾਲ ਹੀ ਗੰਭੀਰ ਕਦਮ ਚੁੱਕਣ ਜਾ ਰਹੇ ਹਾਂ। ਸੂਬੇ ਵਿੱਚ ਆਏ ਦਿਨ ਅਵਾਰਾਂ ਪਸ਼ੂਆਂ ਲੋਕਾਂ ਦੀ ਮੌਤ ਦਾ ਕਾਰਨ ਬਣਦੇ ਜਾ ਰਹੇ ਹਨ ਪਰ ਸਰਕਾਰ ਨੇ ਇਸ ਮੁੱਦੇ ਨੂੰ ਲੈ ਕੇ ਅਜੇ ਤੱਕ ਕੋਈ ਵੀ ਸਰਕਾਰੀ ਬਿਆਨ ਨਹੀਂ ਜਾਰੀ ਕੀਤਾ ਹੈ, ਇਸ ਤੋਂ ਐਵੇ ਜਾਪਦਾ ਹੈ ਜਿਵੇਂ ਸਰਕਾਰ ਨੂੰ ਲੋਕਾਂ ਦੀ ਜਾਨ ਦੀ ਕੋਈ ਪਰਵਾਹ ਹੀ ਨਾ ਹੋਵੇ।