ਸੰਗਰੂਰ: ਵਿਧਾਨਸਭਾ ਚੋਣਾਂ 2022 (Assembly Elections 2022) ਨੂੰ ਲੈ ਕੇ ਪੰਜਾਬ ਦੀ ਸਿਆਸਤ ਵਿੱਚ ਲਗਾਤਾਰ ਭਖਦੀ ਜਾ ਰਹੀ ਹੈ। ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Charanjit Singh Channi) ਨੇ ਪੰਜਾਬ ਦੀ ਸਿਆਸਤ ਵਿੱਚ ਬਾਹਰੀ ਲੋਕਾਂ ਨੂੰ ਖੜ੍ਹਾ ਕਰਨ ਲਈ ਆਮ ਆਦਮੀ ਪਾਰਟੀ ਦੀ ਸਖ਼ਤ ਆਲੋਚਨਾ ਕੀਤੀ। ਜਿਨ੍ਹਾਂ ਨੂੰ ਪੰਜਾਬ ਅਤੇ ਇਸ ਦੀਆਂ ਸੱਭਿਆਚਾਰਕ ਕਦਰਾਂ ਕੀਮਤਾਂ ਬਾਰੇ ਬਿਲਕੁਲ ਵੀ ਜਾਣਕਾਰੀ ਨਹੀਂ ਹੈ, ਪਰ ਉਹ ਆਪਣੇ ਆਪ ਨੂੰ ਸੂਬੇ ਦੇ ਲੋਕਾਂ ਦੀ ਆਵਾਜ਼ ਵੱਜੋਂ ਪੇਸ਼ ਕਰਨ ਲਈ ਕਾਫ਼ੀ ਉਤਾਵਲੇ ਹਨ।
ਪੰਜਾਬ ਨੂੰ ਆਪਣੇ ਅਧੀਨ ਕਰਨ ਦੇ ਨਾਪਾਕ ਮਨਸੂਬੇ ਹੋ ਜਾਂਦੇ ਹਨ ਸਪੱਸ਼ਟ
'ਆਪ' ਦੀ ਦਿੱਲੀ ਲੀਡਰਸ਼ਿਪ 'ਤੇ ਬਸਤੀਵਾਦੀ ਸ਼ਕਤੀ ਵਾਂਗ ਵਿਵਹਾਰ ਕਰਨ ਲਈ ਹਮਲਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਪੋਸਟਰਾਂ ਅਤੇ ਫਲੈਕਸਾਂ 'ਤੇ ਵੀ ਪਾਰਟੀ ਦੀ ਪੰਜਾਬ ਇਕਾਈ ਦੇ ਆਗੂਆਂ ਦੀਆਂ ਤਸਵੀਰਾਂ ਨਹੀਂ ਵਰਤ ਰਹੇ, ਜਿਸ ਤੋਂ ਉਹਨਾਂ ਦੇ ਪੰਜਾਬ ਨੂੰ ਆਪਣੇ ਅਧੀਨ ਕਰਨ ਦੇ ਨਾਪਾਕ ਮਨਸੂਬੇ ਸਪੱਸ਼ਟ ਹੋ ਜਾਂਦੇ ਹਨ।
ਚੁਟਕਲੇ ਸੁਣਾਉਣਾ ਲੋਕਾਂ ਦੀ ਨਿਰਸਵਾਰਥ ਸੇਵਾ ਕਰਨ ਨਾਲੋਂ ਬਿਲਕੁਲ ਵੱਖਰੀ ਚੀਜ਼
ਭਗਵੰਤ ਮਾਨ ਨੂੰ ਅਸਿੱਧੇ ਤੌਰ ‘ਤੇ ਨਿਸ਼ਾਨੇ ਉੱਤੇ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਚੁਟਕਲੇ ਸੁਣਾਉਣਾ ਲੋਕਾਂ ਦੀ ਨਿਰਸਵਾਰਥ ਸੇਵਾ ਕਰਨ ਨਾਲੋਂ ਬਿਲਕੁਲ ਵੱਖਰੀ ਚੀਜ਼ ਹੈ ਅਤੇ ਵਿਕਾਸ ਸਿਰਫ਼ ਬਾਹਰਲੇ ਲੋਕਾਂ ਨਾਲ ਆਟੋ-ਰਿਕਸ਼ਾ ਵਿੱਚ ਮੌਜਾਂ ਮਾਣ ਕੇ ਨਹੀਂ ਕੀਤਾ ਜਾ ਸਕਦਾ।
ਮੁੱਖ ਮੰਤਰੀ ਅੱਜ ਇੱਥੇ ਪਿੰਡ ਦੇਹ ਕਲਾਂ ਅਤੇ ਘਾਬਦਾਂ ਵਿਖੇ ਸ੍ਰੀ ਸੀਮਿੰਟ ਲਿਮਟਿਡ ਸੰਗਰੂਰ ਪ੍ਰਾਜੈਕਟ ਅਤੇ ਮੈਡੀਕਲ ਕਾਲਜ ਦੇ ਨੀਂਹ ਪੱਥਰ ਰੱਖਣ ਮੌਕੇ ਭਾਰੀ ਇਕੱਠ ਨੂੰ ਸੰਬੋਧਨ ਕਰ ਰਹੇ ਸਨ।
-
To give boost to industrial & employment sector, laid the foundation stone of Shree Cement Ltd at village Deh Kalan in district Sangrur. The Clinker Grinding Unit will be set-up at a cost of around Rs. 700 crore and would provide employment opportunities to the youth of our state pic.twitter.com/vYMTqRwkOf
— Charanjit S Channi (@CHARANJITCHANNI) December 14, 2021 " class="align-text-top noRightClick twitterSection" data="
">To give boost to industrial & employment sector, laid the foundation stone of Shree Cement Ltd at village Deh Kalan in district Sangrur. The Clinker Grinding Unit will be set-up at a cost of around Rs. 700 crore and would provide employment opportunities to the youth of our state pic.twitter.com/vYMTqRwkOf
— Charanjit S Channi (@CHARANJITCHANNI) December 14, 2021To give boost to industrial & employment sector, laid the foundation stone of Shree Cement Ltd at village Deh Kalan in district Sangrur. The Clinker Grinding Unit will be set-up at a cost of around Rs. 700 crore and would provide employment opportunities to the youth of our state pic.twitter.com/vYMTqRwkOf
— Charanjit S Channi (@CHARANJITCHANNI) December 14, 2021
ਸੁਖਬੀਰ ਸਿੰਘ ਬਾਦਲ ਵੱਲੋਂ ਗਰੀਬ ਲੋਕਾਂ ਨੂੰ ਆਟਾ ਦਾਲ ਵਰਗੇ ਉਪਾਵਾਂ ਦੀ ਕੀਤੀ ਆਲੋਚਨਾ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਗਰੀਬ ਲੋਕਾਂ ਨੂੰ ਆਟਾ ਦਾਲ ਵਰਗੇ ਉਪਾਵਾਂ ਨਾਲ ਲੁਭਾਉਣ ਲਈ ਆਲੋਚਨਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦਾ ਏਜੰਡਾ ਗਰੀਬਾਂ ਨੂੰ ਮਿਆਰੀ ਸਿੱਖਿਆ ਅਤੇ ਸਿਹਤ ਦੇ ਮੌਕੇ ਪ੍ਰਦਾਨ ਕਰਕੇ ਸਮਰੱਥ ਬਣਾਉਣਾ ਹੈ।
ਨਸ਼ਿਆਂ, ਬੇਅਦਬੀਆਂ ਅਤੇ ਭ੍ਰਿਸ਼ਟ ਕਾਰਵਾਈਆਂ ਨਾਲ ਕੀਤਾ ਕਲੰਕਿਤ
ਅਕਾਲੀ ਦਲ 'ਤੇ ਨਿਸ਼ਾਨਾ ਸਾਧਦਿਆਂ ਚੰਨੀ ਨੇ ਕਿਹਾ ਕਿ ਅਕਾਲੀ ਦਲ ਵਰਗੀ 100 ਸਾਲ ਪੁਰਾਣੀ ਪਾਰਟੀ ਨੂੰ ਬਾਦਲਾਂ ਅਤੇ ਬਿਕਰਮ ਸਿੰਘ ਮਜੀਠੀਆ (Bikram Singh Majithia) ਨੇ ਨਸ਼ਿਆਂ, ਬੇਅਦਬੀਆਂ ਅਤੇ ਭ੍ਰਿਸ਼ਟ ਕਾਰਵਾਈਆਂ ਨਾਲ ਕਲੰਕਿਤ ਕਰ ਦਿੱਤਾ ਹੈ। ਮੁੱਖ ਮੰਤਰੀ ਨੇ ਕਿਹਾ, ਅਕਾਲੀ ਦਲ ਉਦੋਂ ਤੱਕ ਪੈਰਾਂ ਸਿਰ ਨਹੀਂ ਹੋ ਸਕਦਾ ਜਦੋਂ ਤੱਕ ਸੁਖਬੀਰ ਅਤੇ ਮਜੀਠੀਆ ਪਾਰਟੀ ਦਾ ਹਿੱਸਾ ਹਨ। ਉਹਨਾਂ ਅੱਗੇ ਕਿਹਾ ਕਿ ਸੁਖਬੀਰ ਬਾਦਲ ਨੇ ਆਪਣੇ ਨਿੱਜੀ ਹਿੱਤਾਂ ਖਾਤਿਰ ਜਨਤਕ ਸਰੋਤਾਂ ਦੀ ਦੁਰਵਰਤੋਂ ਕੀਤੀ ਹੈ।
ਮੁੱਖ ਮੰਤਰੀ ਨੇ ਕਾਂਗਰਸ ਦੇ ਮੌਜੂਦਾ ਸਮੇਂ ਨੂੰ ‘ਯੁੱਗ ਪਰਿਵਰਤਨ’ ਦਾ ਸਮਾਂ ਦੱਸਿਆ ਜਦੋਂ ਅਸਲ ਵਿੱਚ ਸੱਤਾ ਆਮ ਲੋਕਾਂ ਦੇ ਹੱਥਾਂ ਵਿੱਚ ਆ ਗਈ ਹੈ ਅਤੇ ਇਸ ਤਰ੍ਹਾਂ ਰਜਵਾੜਾਸ਼ਾਹੀ ਦੇ ਦੌਰ ਦਾ ਅੰਤ ਹੋ ਗਿਆ ਹੈ।
ਇਹ ਵੀ ਪੜ੍ਹੋ: ਅਰਵਿੰਦ ਕੇਜਰੀਵਾਲ 15 ਦਸੰਬਰ ਤੋਂ ਮੁੜ ਪੰਜਾਬ ਦੌਰੇ 'ਤੇ ਆਉਣਗੇ