ਚੰਡੀਗੜ੍ਹ ਡੈਸਕ : ਪੰਜਾਬ ਦੇ ਮੁੱਖ ਮੁੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਧੂਰੀ ਵਿੱਚ ਤੀਰਥ ਯਾਤਰਾ ਯੋਜਨਾ ਅਤੇ ਆਟਾ ਦਾਲ ਸਕੀਮ ਦਾ ਉਦਘਾਟਨ ਕੀਤਾ ਹੈ। ਇਸ ਮੌਕੇ ਉਨ੍ਹਾਂ ਕਿਹਾ ਕਿ ਅੱਜ ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਵਿੱਤਰ ਪ੍ਰਕਾਸ਼ ਦਿਹਾੜਾ ਵੀ ਹੈ। ਇਸ ਲਈ ਇਸ ਮੁਬਾਰਕ ਮੌਕੇ 'ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ' ਦੀ ਸ਼ੁਰੂਆਤ ਕੀਤੀ ਹੈ। ਇਸ ਮੌਕੇ ਯਾਤਰੀਆਂ ਦੇ ਪਹਿਲੇ ਜੱਥੇ ਨੂੰ 'ਆਪ' ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਮੌਜੂਦਗੀ ਵਿੱਚ ਧੂਰੀ ਤੋਂ ਤਖ਼ਤ ਸ੍ਰੀ ਹਜ਼ੂਰ ਸਾਹਿਬ, ਨਾਂਦੇੜ ਲਈ ਰਵਾਨਾ ਕੀਤਾ ਗਿਆ। ਇਹ ਵੀ ਯਾਦ ਰਹੇ ਕਿ ਬਾਕੀ ਧਾਰਮਿਕ ਅਸਥਾਨਾਂ ਲਈ ਵੀ ਟ੍ਰੇਨਾਂ ਅਤੇ ਬੱਸਾਂ ਚਲਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਇਸ ਯੋਜਨਾ ਲਈ ਸੂਬਾ ਸਰਕਾਰ ਨੇ ਵਿਸ਼ੇਸ਼ ਰੂਪ ਵਿੱਚ 40 ਕਰੋੜ ਰੁਪਏ ਦਾ ਬਜਟ ਰੱਖਿਆ ਹੈ।
-
ਅੱਜ ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਵਿੱਤਰ ਪ੍ਰਕਾਸ਼ ਦਿਹਾੜੇ ਦੇ ਮੌਕੇ ਅਸੀਂ 'ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ' ਦੀ ਸ਼ੁਰੂਆਤ ਕੀਤੀ...
— Bhagwant Mann (@BhagwantMann) November 27, 2023 " class="align-text-top noRightClick twitterSection" data="
ਯਾਤਰੀਆਂ ਦੇ ਪਹਿਲੇ ਜੱਥੇ ਨੂੰ ਮੈਂ ਤੇ ਸਾਡੇ ਕੌਮੀ ਕਨਵੀਨਰ @ArvindKejriwal ਜੀ ਨੇ ਧੂਰੀ ਤੋਂ ਤਖ਼ਤ ਸ੍ਰੀ ਹਜ਼ੂਰ ਸਾਹਿਬ, ਨਾਂਦੇੜ ਲਈ ਰਵਾਨਾ ਕੀਤਾ...ਤੇ ਬਾਕੀ ਧਾਰਮਿਕ… pic.twitter.com/m56Ek8KK7i
">ਅੱਜ ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਵਿੱਤਰ ਪ੍ਰਕਾਸ਼ ਦਿਹਾੜੇ ਦੇ ਮੌਕੇ ਅਸੀਂ 'ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ' ਦੀ ਸ਼ੁਰੂਆਤ ਕੀਤੀ...
— Bhagwant Mann (@BhagwantMann) November 27, 2023
ਯਾਤਰੀਆਂ ਦੇ ਪਹਿਲੇ ਜੱਥੇ ਨੂੰ ਮੈਂ ਤੇ ਸਾਡੇ ਕੌਮੀ ਕਨਵੀਨਰ @ArvindKejriwal ਜੀ ਨੇ ਧੂਰੀ ਤੋਂ ਤਖ਼ਤ ਸ੍ਰੀ ਹਜ਼ੂਰ ਸਾਹਿਬ, ਨਾਂਦੇੜ ਲਈ ਰਵਾਨਾ ਕੀਤਾ...ਤੇ ਬਾਕੀ ਧਾਰਮਿਕ… pic.twitter.com/m56Ek8KK7iਅੱਜ ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਵਿੱਤਰ ਪ੍ਰਕਾਸ਼ ਦਿਹਾੜੇ ਦੇ ਮੌਕੇ ਅਸੀਂ 'ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ' ਦੀ ਸ਼ੁਰੂਆਤ ਕੀਤੀ...
— Bhagwant Mann (@BhagwantMann) November 27, 2023
ਯਾਤਰੀਆਂ ਦੇ ਪਹਿਲੇ ਜੱਥੇ ਨੂੰ ਮੈਂ ਤੇ ਸਾਡੇ ਕੌਮੀ ਕਨਵੀਨਰ @ArvindKejriwal ਜੀ ਨੇ ਧੂਰੀ ਤੋਂ ਤਖ਼ਤ ਸ੍ਰੀ ਹਜ਼ੂਰ ਸਾਹਿਬ, ਨਾਂਦੇੜ ਲਈ ਰਵਾਨਾ ਕੀਤਾ...ਤੇ ਬਾਕੀ ਧਾਰਮਿਕ… pic.twitter.com/m56Ek8KK7i
ਕੇਜਰੀਵਾਲ ਵੀ ਰਹੇ ਮੌਜੂਦ : ਜ਼ਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਵੀ ਧੂਰੀ ਪਹੁੰਚੇ ਹੋਏ ਹਨ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਹੈ। ਦਿੱਲੀ-ਪੰਜਾਬ 'ਚ ਆਮ ਆਦਮੀ ਪਾਰਟੀ ਗੁਰੂ ਸਾਹਿਬ ਦੇ ਸੰਦੇਸ਼ ਅਤੇ ਬਚਨਾਂ 'ਤੇ ਸਰਕਾਰਾਂ ਚਲਾ ਰਹੀ ਹੈ। ਪੰਜਾਬ ਵਿੱਚ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਸ਼ੁਰੂ ਕੀਤੀ ਜਾ ਰਹੀ ਹੈ। ਅਸੀਂ ਦਿੱਲੀ ਵਿੱਚ 80 ਹਜ਼ਾਰ ਲੋਕਾਂ ਨੂੰ ਯਾਤਰਾ ਦੀ ਸਹੂਲਤ ਦਿੱਤੀ ਗਈ ਹੈ। ਅੰਮ੍ਰਿਤਸਰ ਤੋਂ 300, ਜਲੰਧਰ ਤੋਂ 200 ਅਤੇ ਧੂਰੀ ਤੋਂ 500 ਦੇ ਕਰੀਬ ਯਾਤਰੀ ਇਸ ਜਥੇ ਵਿੱਚ ਭੇਜੇ ਗਏ ਹਨ।
ਆਟਾ ਦਾਲ ਸਕੀਮ ਦੀ ਸ਼ੁਰੂਆਤ : ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਟਾ ਦਾਲ ਸਕੀਮ ਅਤੇ ਤੀਰਥ ਯਾਤਰਾ ਯੋਜਨਾ ਦੀ ਸ਼ੁਰੂਆਤ ਕੀਤੀ ਹੈ। ਪਹਿਲੀ ਰੇਲ ਗੱਡੀ ਅੰਮ੍ਰਿਤਸਰ ਤੋਂ ਨਾਂਦੇੜ ਲਈ ਰਵਾਨਾ ਕੀਤੀ ਗਈ ਹੈ। ਇਸ ਵਿੱਚ 1040 ਸ਼ਰਧਾਲੂ ਜਾ ਰਹੇ ਹਨ। ਰੇਲਗੱਡੀ ਵਿੱਚ ਖਾਣ-ਪੀਣ ਤੋਂ ਇਲਾਵਾ ਇਕ ਡਾਕਟਰ ਵੀ ਤਾਇਨਾਤ ਰਹੇਗਾ। ਸੀਐੱਮ ਮਾਨ ਨੇ ਕਿਹਾ ਕਿ ਨਾਂਦੇੜ ਸਾਹਿਬ ਲਈ 4 ਰੇਲਗੱਡੀਆਂ ਜਾਣਗੀਆਂ। ਇਸੇ ਤਰ੍ਹਾਂ 3 ਟਰੇਨਾਂ ਵ੍ਰਿੰਦਾਵਨ, 3 ਵਾਰਾਣਸੀ ਅਤੇ ਇਕ ਟਰੇਨ ਮਲੇਰਕੋਟਲਾ ਤੋਂ ਅਜਮੇਰ ਸ਼ਰੀਫ ਲਈ ਜਾਣਗੀਆਂ। ਰੇਲਾਂ ਵਿੱਚ ਯਾਤਰੀਆਂ ਦੀ ਸਮਰੱਥਾ 1040 ਹੋਵੇਗੀ।
- Farmer's Protest In Mohali: ਕਿਸਾਨਾਂ ਨੇ ਮੁਹਾਲੀ 'ਚ ਲਾਏ ਡੇਰੇ, ਭਲਕੇ ਕਰਨਗੇ ਚੰਡੀਗੜ੍ਹ ਨੂੰ ਕੂਚ !
- ਕਿਸਾਨ ਅੰਦੋਲਨ: ਹੱਕੀ ਮੰਗਾਂ ਲਈ ਕਿਸਾਨਾਂ ਦਾ ਦਿੱਲੀ ਦੀਆਂ ਬਰੂਹਾਂ 'ਤੇ ਇੱਕ ਸਾਲ ਤੋਂ ਵੱਧ ਧਰਨਾ, ਟਿਕੈਤ ਦੇ ਹੰਝੂਆਂ ਨੇ ਅੰਦੋਲਨ 'ਚ ਫੂਕੀ ਸੀ ਜਾਨ
- Guru Nanak Jayanti 2023 : ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸ੍ਰੀ ਹਰਮੰਦਿਰ ਸਾਹਿਬ ਵਿਖੇ ਲੱਗੀ ਰੌਣਕ
ਏਸੀ ਬੱਸਾਂ ਵੀ ਚੱਲਣਗੀਆਂ : ਮਾਨ ਨੇ ਕਿਹਾ ਕਿ ਇਸ ਦੇ ਨਾਲ ਹੀ ਏਸੀ ਬੱਸਾਂ ਵੀ ਚੱਲਣਗੀਆਂ। ਰੇਲ ਗੱਡੀਆਂ ਅੰਮ੍ਰਿਤਸਰ ਸਾਹਿਬ, ਤਲਵੰਡੀ ਸਾਬੋ, ਸ੍ਰੀ ਅਨੰਦਪੁਰ ਸਾਹਿਬ, ਮਾਤਾ ਜਵਾਲਾ ਜੀ, ਚਿੰਤਪੁਰਨੀ ਦੇਵੀ, ਨੈਣਾ ਦੇਵੀ, ਮਾਤਾ ਵੈਸ਼ਨੋ ਦੇਵੀ, ਸਾਲਾਸਰ ਬਾਲਾਜੀ ਧਾਮ ਅਤੇ ਖਾਟੂ ਸ਼ਿਆਮ ਧਾਮ ਆਦਿ ਲਈ ਰਵਾਨਾ ਕੀਤੀਆਂ ਜਾਣਗੀਆਂ।